Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਪੀਆਰਟੀਸੀ/ਪਨਬਸ ਠੇਕਾ ਮੁਲਾਜ਼ਮ 13 ਮਾਰਚ ਨੂੰ ਕਰਨਗੇ ਸੰਘਰਸ਼ ਦੀ ਸ਼ੁਰੂਆਤ

PRTC Contract Workers: ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 13 ਮਾਰਚ (ਯਾਨੀ) ਅੱਜ ਤੋਂ ਜ਼ਿਲ੍ਹਾ ਪੱਧਰ ’ਤੇ ਧਰਨੇ ਸ਼ੁਰੂ ਕੀਤੇ ਜਾਣਗੇ, ਜਿਸ ਲਈ ਮੁਕੰਮਲ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ […]
Nishant Malyan
By : Updated On: 13 Mar 2025 08:30:AM
ਪੀਆਰਟੀਸੀ/ਪਨਬਸ ਠੇਕਾ ਮੁਲਾਜ਼ਮ 13 ਮਾਰਚ ਨੂੰ ਕਰਨਗੇ ਸੰਘਰਸ਼ ਦੀ ਸ਼ੁਰੂਆਤ
prtc

PRTC Contract Workers: ਪੰਜਾਬ ਰੋਡਵੇਜ਼ ਪਨਬਸ/ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ 13 ਮਾਰਚ (ਯਾਨੀ) ਅੱਜ ਤੋਂ ਜ਼ਿਲ੍ਹਾ ਪੱਧਰ ’ਤੇ ਧਰਨੇ ਸ਼ੁਰੂ ਕੀਤੇ ਜਾਣਗੇ, ਜਿਸ ਲਈ ਮੁਕੰਮਲ ਸ਼ਡਿਊਲ ਤਿਆਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਯੂਨੀਅਨ ਆਗੂਆਂ ਨੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਜੇਕਰ ਇਕ ਮਹੀਨੇ ਦੇ ਅੰਦਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਬੱਸਾਂ ਦਾ ਆਵਾਜਾਈ ਬੰਦ ਕਰ ਦੇਣਗੇ।

ਇਸ਼ਤਿਹਾਰ

ਮੁਲਾਜ਼ਮ ਯੂਨੀਅਨ ਨੇ ਫੈਸਲਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਪੰਜਾਬ ਵਿੱਚ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਆਵਾਜਾਈ ਪੂਰੀ ਤਰ੍ਹਾਂ ਠੱਪ ਕੀਤੀ ਜਾਵੇਗੀ। ਇਸ ਦੌਰਾਨ 577 ਰੂਟਾਂ ‘ਤੇ ਬੱਸ ਸੇਵਾਵਾਂ ਪ੍ਰਭਾਵਿਤ ਹੋਣਗੀਆਂ। ਦੱਸ ਦਈਏ ਕਿ ਇਸ ਸਮੇਂ ਪੀਆਰਟੀਸੀ ਦੇ ਕੋਲ 1200 ਤੋਂ ਵੱਧ ਬੱਸਾਂ ਹਨ।

ਆਗੂਆਂ ਨੇ ਕਿਹਾ ਕਿ 1 ਜੁਲਾਈ 2024 ਨੂੰ ਮੁੱਖ ਮੰਤਰੀ ਮਾਨ ਨੇ ਟਰਾਂਸਪੋਰਟ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ 7-8 ਮਹੀਨੇ ਬੀਤ ਚੁੱਕੇ ਹਨ ਅਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ ਹੈ। ਕਮੇਟੀ ਦਾ ਗਠਨ ਵੀ ਕੀਤਾ ਗਿਆ ਅਤੇ ਇਸ ਤੋਂ ਬਾਅਦ ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਵੀ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਠੇਕਾ ਮੁਲਾਜ਼ਮਾਂ ਨੂੰ ਟਰਾਂਸਪੋਰਟ ਵਿਭਾਗ ਦੀ ਵੱਖਰੀ ਨੀਤੀ ਤਹਿਤ ਰੈਗੂਲਰ ਕੀਤਾ ਜਾਵੇਗਾ। ਯੂਨੀਅਨ ਨੇ ਗੁਆਂਢੀ ਰਾਜਾਂ ਵਿੱਚ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਸਾਰੇ ਦਸਤਾਵੇਜ਼ ਵੀ ਕਮੇਟੀ ਨੂੰ ਸੌਂਪੇ ਸਨ।

ਮੁਲਾਜ਼ਮਾਂ ਵੱਲੋਂ ਮੀਟਿੰਗ ਦੌਰਾਨ ਸੰਘਰਸ਼ ਦੀ ਉਲੀਕੀ ਰੂਪਰੇਖਾ…

13 ਮਾਰਚ – ਪੰਜਾਬ ਦੇ ਸਾਰੇ ਡਿਪੂਆਂ ਵਿੱਚ ਗੇਟ ਰੈਲੀਆਂ ਕਰਕੇ ਮੁਲਾਜ਼ਮਾਂ ਨੂੰ ਲਾਮਬੰਦ ਕੀਤਾ ਜਾਵੇਗਾ ਅਤੇ ਸਰਕਾਰ ਤੇ ਮੈਨੇਜਮੈਂਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।19 ਮਾਰਚ ਨੂੰ ਪਟਿਆਲਾ ਵਿੱਚ ਪੀ.ਆਰ.ਟੀ.ਸੀ ਹੈੱਡਕੁਆਰਟਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। 26 ਮਾਰਚ ਨੂੰ ਚੰਡੀਗੜ੍ਹ ਸਥਿਤ ਮੁੱਖ ਦਫਤਰ ਦੇ ਬਾਹਰ ਪ੍ਰਦਰਸ਼ਨ ਕਰਕੇ ਅਫਸਰਾਂ ਦੀਆਂ ਨੀਤੀਆਂ ਦਾ ਪਰਦਾਫਾਸ਼ ਕੀਤਾ ਜਾਵੇਗਾ। 3 ਅਪ੍ਰੈਲ ਨੂੰ ਪੰਜਾਬ ਭਰ ਵਿੱਚ ਸਾਰੇ ਬੱਸ ਸਟੈਂਡ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਫਿਰ ਵੀ ਜੇਕਰ ਸਰਕਾਰ ਨੇ ਕੋਈ ਹੱਲ ਨਹੀਂ ਲੱਭਿਆ ਤਾਂ 7, 8 ਅਤੇ 9 ਅਪ੍ਰੈਲ 2025 ਨੂੰ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News