Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

PSEB News: 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਮਾਰੀ ਬਾਜ਼ੀ; ਬਰਨਾਲਾ ਦੀ ਹਰਸੀਰਤ ਰਹੀ ਟਾਪਰ

PSEB News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਇੱਥੇ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਰਬ ਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ ਨੇ 100 ਫੀਸਦੀ ਅੰਕ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PSEB News: 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਮਾਰੀ ਬਾਜ਼ੀ; ਬਰਨਾਲਾ ਦੀ ਹਰਸੀਰਤ ਰਹੀ ਟਾਪਰ

PSEB News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਇੱਥੇ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਰਬ ਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ ਸਿਮਰਦੀਪ ਸਿੰਘ ਨੇ 100 ਫੀਸਦੀ ਅੰਕ ਹਾਸਲ ਕਰਕੇ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।


ਇਸ ਤੋਂ ਇਲਾਵਾ ਐੱਸ. ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਫਿਰੋਜ਼ਪੁਰ ਦੀ ਮਨਵੀਰ ਕੌਰ ਪੁੱਤਰੀ ਗੁਰਜੰਟ ਸਿੰਘ ਨੇ 500 ਵਿਚੋਂ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਮਾਨਸਾ ਦੀ ਵਿਦਿਆਰਥਣ ਅਰਸ਼ ਪੁੱਤਰੀ ਕਰਮਜੀਤ ਸਿੰਘ ਨੇ 498 ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿਚ ਤੀਜਾ ਸਥਾਨ ਹਾਸਿਲ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News