Banner
Banner

ਝੋਨੇ ਦੇ ਸੀਜ਼ਨ ਲਈ PSPCL ਨੇ ਤਿਆਰੀਆਂ ਕੀਤੀਆਂ ਮੁਕੰਮਲ, ਮਿਲੇਗੀ ਨਿਰਵਿਘਨ ਬਿਜਲੀ

Punjab Uninterrupted Power Supply: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ। ਪੀਐਸਪੀਸੀਐਲ ਦੇ ਸੀਐਮਡੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ […]
Amritpal Singh
By : Updated On: 16 Apr 2025 20:28:PM
ਝੋਨੇ ਦੇ ਸੀਜ਼ਨ ਲਈ PSPCL ਨੇ ਤਿਆਰੀਆਂ ਕੀਤੀਆਂ ਮੁਕੰਮਲ, ਮਿਲੇਗੀ ਨਿਰਵਿਘਨ ਬਿਜਲੀ

Punjab Uninterrupted Power Supply: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਲੋਂ ਇਸ ਸਾਲ ਦੇ ਝੋਨੇ ਦੇ ਸੀਜ਼ਨ ਲਈ ਬਿਜਲੀ ਦੀ ਮੰਗ ਅਤੇ ਸਪਲਾਈ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈ ਹਨ।

ਪੀਐਸਪੀਸੀਐਲ ਦੇ ਸੀਐਮਡੀ ਅਜੋਏ ਸਿਨਹਾ ਅਤੇ ਸਾਰੇ ਡਾਇਰੈਕਟਰਜ ਤੇ ਚੀਫ਼ ਇੰਜੀਨੀਅਰਾਂ ਨਾਲ ਇਕ ਉਚ ਪੱਧਰੀ ਮੀਟਿੰਗ ਉਪਰੰਤ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਝੋਨੇ ਦੇ ਇਸ ਸੀਜ਼ਨ ਦੌਰਾਨ ਲਗਭਗ 17 ਹਜ਼ਾਰ ਮੈਗਾਵਾਟ ਬਿਜਲੀ ਦੀ ਜ਼ਰੂਰਤ ਪਵੇਗੀ ਜਿਸ ਲਈ ਪੀਐਸਪੀਸੀਐਲ ਵਲੋਂ ਅਗਾਊਂ ਪ੍ਰਬੰਧ ਕਰ ਲਏ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਗਰਮੀ ਦੇ ਮੌਸਮ ਦੌਰਾਨ ਘਰੇਲੂ ਖਪਤਕਾਰਾਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਜਿਵੇਂ ਬੀਤੇ ਤਿੰਨ ਸਾਲਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਸਪਲਾਈ ਮੁੱਹਈਆ ਕਰਵਾਈ ਹੈ ਉਸੇ ਤਰ੍ਹਾਂ ਇਸ ਵਰ੍ਹੇ ਵੀ ਸਪਲਾਈ ਮੁੱਹਈਆ ਕਰਵਾਈ ਜਾਵੇਗੀ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ PSPCL ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਠਿੰਡਾ ਥਰਮਲ ਪਲਾਂਟ ਅਤੇ ਗੁਰੂ ਅਮਰਦਾਸ ਥਰਮਲ ਪਲਾਂਟ (ਜਿਸਦਾ ਪਹਿਲਾਂ ਨਾਮ GVK ਥਰਮਲ ਪਲਾਂਟ ਸੀ) ਦਾ ਸਰਵੇ ਕਰਵਾਇਆ ਜਾਵੇ, ਇਸ ਤੋਂ ਇਲਾਵਾ PSPCL ਕੋਲ ਪਈ ਸਰਪਲੱਸ ਜ਼ਮੀਨ ‘ਤੇ ਸੋਲਰ ਪਾਵਰ ਪਲਾਂਟ ਲਗਾਉਣ ਲਈ ਸੰਭਾਵਨਾਵਾਂ ਤਲਾਸ਼ਣ ਦੇ ਵੀ ਹੁਕਮ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਕਿਸੇ ਵੀ ਟਰਾਂਸਫਾਰਮਰ ਨੂੰ ਉਵਰਲੋਡ ਨਾ ਰਹਿਣ ਦਿੱਤਾ ਜਾਵੇ।

ETO ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੂਬੇ ਵਿਚ ਅਗਲੇ 10 ਸਾਲਾਂ ਵਿਚ ਪੈਦਾ ਹੋਣ ਵਾਲੀ ਬਿਜਲੀ ਦੀ ਮੰਗ ਦੀ ਪੂਰਤੀ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣ ਤੋਂ ਜ਼ੋ ਉਸ ਮੰਗ ਅਨੁਸਾਰ ਸਮਾਂ ਰਹਿੰਦਿਆਂ ਪ੍ਰਬੰਧ ਕਰ ਲਏ ਜਾਣ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ PSPCL ਦੇ ਕਰਮਚਾਰੀਆਂ ਦੀ ਬਦਲੀਆਂ ਸਬੰਧੀ ਵੀ ਪਾਲਿਸੀ ਤਿਆਰ ਕੀਤੀ ਜਾਵੇ।

Read Latest News and Breaking News at Daily Post TV, Browse for more News

Ad
Ad