Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ, ਸੰਜੀਵ ਕੁਮਾਰ ਦੀ ਮੌਤ ਦੀ ਖ਼ਬਰ ਸੁਣਕੇ ਮਾਂ ਨੇ ਵੀ ਤੋੜਿਆ ਦਮ

Patiala News: ਨਾਭਾ ਦੇ ਪਿੰਡ ਬਾਬਰਪੁਰ ਵਿਖੇ ਟ੍ਰਾਂਸਫਰ ‘ਤੇ ਕੰਮ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਿਵੇਂ ਹੀ ਕਰੰਟ ਦੀ ਖਬਰ ਉਸ ਦੇ ਘਰ ਪਹੁੰਚੀ ਤਾਂ ਉਸਦੀ ਮਾਂ ਸ਼ਿਮਲੋ ਰਾਣੀ ਦੀ ਵੀ ਆਪਣੇ ਪੁੱਤ ਦੀ ਮੌਤ ਦੇ ਸਦਮੇ ਵਿੱਚ ਮੌਤ ਹੋ ਗਈ। ਇਸ ਮਾਮਲੇ ਵਿੱਚ ਮ੍ਰਿਤਕ ਮੁਲਾਜ਼ਮ ਦੇ ਪਿਤਾ […]
Nishant Malyan
By : Updated On: 24 Dec 2025 09:04:AM
PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਕਾਰਨ ਮੌਤ, ਸੰਜੀਵ ਕੁਮਾਰ ਦੀ ਮੌਤ ਦੀ ਖ਼ਬਰ ਸੁਣਕੇ ਮਾਂ ਨੇ ਵੀ ਤੋੜਿਆ ਦਮ

Patiala News: ਨਾਭਾ ਦੇ ਪਿੰਡ ਬਾਬਰਪੁਰ ਵਿਖੇ ਟ੍ਰਾਂਸਫਰ ‘ਤੇ ਕੰਮ ਕਰ ਰਹੇ ਇੱਕ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਿਵੇਂ ਹੀ ਕਰੰਟ ਦੀ ਖਬਰ ਉਸ ਦੇ ਘਰ ਪਹੁੰਚੀ ਤਾਂ ਉਸਦੀ ਮਾਂ ਸ਼ਿਮਲੋ ਰਾਣੀ ਦੀ ਵੀ ਆਪਣੇ ਪੁੱਤ ਦੀ ਮੌਤ ਦੇ ਸਦਮੇ ਵਿੱਚ ਮੌਤ ਹੋ ਗਈ। ਇਸ ਮਾਮਲੇ ਵਿੱਚ ਮ੍ਰਿਤਕ ਮੁਲਾਜ਼ਮ ਦੇ ਪਿਤਾ ਦੇ ਬਿਆਨਾਂ ‘ਤੇ ਸੰਬੰਧਿਤ ਜੇਈ ਹਰਪ੍ਰੀਤ ਸਿੰਘ ਦੇ ਖਿਲਾਫ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ।

ਹਰਪ੍ਰੀਤ ਸਿੰਘ ਉੱਪਰ ਇਲਜ਼ਾਮ ਲੱਗੇ ਹਨ ਕਿ ਜੇਈ ਵੱਲੋਂ ਬਿਨਾਂ ਪਰਮਿਟ ਲਏ ਹੀ ਲਾਈਨਮੈਨ ਨੂੰ ਟਰਾਂਸਫਾਰਮ ਦੇ ਉੱਪਰ ਬਿਜਲੀ ਦਾ ਨੁਕਸ ਠੀਕ ਕਰਨ ਚੜਾ ਦਿੱਤਾ, ਜਦਕਿ ਉਸ ਵਿੱਚ ਬਿਜਲੀ ਚੱਲ ਰਹੀ ਸੀ। ਇਸ ਮਾਮਲੇ ਵਿੱਚ ਥਾਣਾ ਸਦਰ ਅਧੀਨ ਚੌਂਕੀ ਦੰਦਰਾਲਾ ਢੀਂਡਸਾ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦੇ ਆਧਾਰ ‘ਤੇ ਮੁਲਜ਼ਮ ਹਰਪ੍ਰੀਤ ਸਿੰਘ ਦੇ ਖਿਲਾਫ ਮਾਮਲਾ ਦਰਜ ਕੀਤਾ ਜਾ ਰਿਹਾ ਹੈ, ਜਿਸ ਦੀ ਭਾਲ ਜਾਰੀ ਹੈ।

ਇਸ਼ਤਿਹਾਰ

ਇਸ ਮਾਮਲੇ ‘ਤੇ ਮ੍ਰਿਤਕ ਦੇ ਰਿਸ਼ਤੇਦਾਰ ਨੇ ਗੱਲ ਕਰਦੇ ਹੋਏ ਦੱਸਿਆ ਕਿ ਸੋਮਵਾਰ ਨੂੰ ਦੁਪਹਿਰ ਪਿੰਡ ਬਾਬਰਪੁਰ ਵਿਖੇ ਟਰਾਂਸਫਾਰਮ ਤੇ ਉਸਦੇ ਭਰਾ ਸੰਜੀਵ ਕੁਮਾਰ ਬਿਜਲੀ ਦੀ ਮੁਰੰਮਤ ਕਰਨ ਗਿਆ ਸੀ ਜਿੱਥੇ ਅਚਾਨਕ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। ਜਿਵੇਂ ਹੀ ਉਸਦੀ ਮੌਤ ਦੀ ਖਬਰ ਘਰ ਪਹੁੰਚੀ ਤਾਂ ਉਸ ਦੀ ਮਾਂ ਸਿਮਲੋ ਦੇਵੀ ਵੀ ਆਪਣੇ ਪੁੱਤ ਦਾ ਸਦਮਾ ਨਾ ਸਹਿੰਦੇ ਹੋਏ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ।

ਪੁਲਿਸ ਦਾ ਕੀ ਹੈ ਕਹਿਣਾ ?

ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕੱਲ ਬਿਜਲੀ ਮੁਲਾਜ਼ਮ ਸੰਜੀਵ ਸ਼ਰਮਾ ਦੀ ਟਰਾਂਸਫਰ ਉੱਪਰ ਕੰਮ ਕਰਦੇ ਦੀ ਮੌਤ ਹੋ ਗਈ। ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਜੇਈ ਹਰਪ੍ਰੀਤ ਸਿੰਘ ਨੇ ਪਰਮਿਟ ਲਏ ਬਗੈਰ ਬਿਜਲੀ ਮੁਲਾਜ਼ਮ ਨੂੰ ਉੱਪਰ ਚੜ੍ਹਾ ਦਿੱਤਾ, ਜਿਸ ਕਰਕੇ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਤਫਤੀਸ਼ ਕੀਤੀ ਜਾ ਰਹੀ ਹੈ ਜਿਸਦੀ ਭਾਲ ਜਾਰੀ ਹੈ।

Read Latest News and Breaking News at Daily Post TV, Browse for more News

Ad
Ad

Punjab District News