Journalism Of Hope
BREAKING NEWS
ਪੰਜਾਬ ਦੇ ਮੁਲਾਜ਼ਮਾਂ ਲਈ ਵੱਡਾ ਫੈਸਲਾ; ਸਰਕਾਰ ਜਾਰੀ ਕਰੇਗੀ 8% DA......ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ, ਅੰਡੇ-ਟਮਾਟਰ ਸੁੱਟਣ ਦਾ ਦੋਸ਼.....ਅੰਮ੍ਰਿਤਸਰ ’ਚ ਡਿਊਟੀ ਦੌਰਾਨ ASI ਦਾ ਗੋਲੀਆਂ ਮਾਰ ਕੇ ਕਤਲ.....ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ.....ਕੈਨੇਡਾ ’ਚ ਪੰਜਾਬਣ ਔਰਤ ਦਾ ਕਤਲ.....ਬਰਾਤ ਜਾਣ ਲਈ ਕੱਪੜੇ ਲੈਣ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ.....ਪੁਲਿਸ ਵੱਲੋਂ 4 ਸਾਲਾ ਬੱਚਾ 12 ਘੰਟਿਆਂ ’ਚ ਬਰਾਮਦ; ਬੱਸ ਸਟੈਂਡ ’ਤੇ ਛੱਡ ਕੇ ਫਰਾਰ ਹੋਏ ਮੁਲਜ਼ਮ.....ਹਰਿਆਣਾ ’ਚ 1 ਅਕਤੂਬਰ ਤੋਂ ਪੁਰਾਣੀਆਂ ਗੱਡੀਆਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

PU ‘ਚ PHD ਵਿਦਿਆਰਥਣ ਦੀ ਮੌਤ ਮਾਮਲਾ: ਮੈਜਿਸਟਰੀਅਲ ਜਾਂਚ ਦੇ ਹੁਕਮ

PU Student Death Case: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਪੀਐਚਡੀ ਸਕਾਲਰ ਜੋਤੀ ਦੀ ਮੌਤ ਦੇ ਮਾਮਲੇ ਵਿੱਚ ਯੂਟੀ ਪ੍ਰਸ਼ਾਸਨ ਨੇ ਮੈਜਿਸਟਰੀਅਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਾਂਚ ਕਮੇਟੀ ਦੀ ਅਗਵਾਈ ਡਾਇਰੈਕਟਰ ਸੋਸ਼ਲ ਵੈਲਫੇਅਰ ਨਵੀਨ ਰੱਟੂ ਕਰਨਗੇ। […]
Nishant Malyan
By : Updated On: 03 Aug 2026 11:33:AM
PU ‘ਚ PHD ਵਿਦਿਆਰਥਣ ਦੀ ਮੌਤ ਮਾਮਲਾ: ਮੈਜਿਸਟਰੀਅਲ ਜਾਂਚ ਦੇ ਹੁਕਮ

PU Student Death Case: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੀ ਪੀਐਚਡੀ ਸਕਾਲਰ ਜੋਤੀ ਦੀ ਮੌਤ ਦੇ ਮਾਮਲੇ ਵਿੱਚ ਯੂਟੀ ਪ੍ਰਸ਼ਾਸਨ ਨੇ ਮੈਜਿਸਟਰੀਅਲ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨਿਸ਼ਾਂਤ ਕੁਮਾਰ ਯਾਦਵ ਨੇ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਜਾਂਚ ਕਮੇਟੀ ਦੀ ਅਗਵਾਈ ਡਾਇਰੈਕਟਰ ਸੋਸ਼ਲ ਵੈਲਫੇਅਰ ਨਵੀਨ ਰੱਟੂ ਕਰਨਗੇ। ਕਮੇਟੀ ਵਿੱਚ ਡੀਐਸਪੀ (ਟ੍ਰੈਫਿਕ) ਲਕਸ਼ੈ ਪਾਂਡੇ ਅਤੇ ਐਕਸੀਅਨ (ਇਲੈਕਟ੍ਰਿਕਲ) ਗੁਰਪ੍ਰੀਤ ਸਿੰਘ ਬੈਂਸ ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।

ਇਸ਼ਤਿਹਾਰ

ਯੂਟੀ ਪ੍ਰਸ਼ਾਸਨ ਨੇ ਕਮੇਟੀ ਨੂੰ ਮਾਮਲੇ ਦੀ ਵਿਸਥਾਰ ਨਾਲ ਜਾਂਚ ਕਰਕੇ ਇੱਕ ਹਫ਼ਤੇ ਦੇ ਅੰਦਰ ਆਪਣੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ (ਪੀਯੂ) ‘ਚ ਕਰੰਟ ਲੱਗਣ ਕਾਰਨ ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਦੀ ਰਹਿਣ ਵਾਲੀ ਪੀਐੱਚਡੀ ਸਕਾਲਰ ਜੋਤੀ (28) ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਇਨਸਾਫ ਮੰਗਦਿਆਂ ਜਦੋਂ ਹੰਗਾਮਾ ਕੀਤਾ ਤਾਂ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੇ ਪਰਿਵਾਰ ਨਾਲ ਸਮਝੌਤਾ ਕਰਦਿਆਂ ਕਿਹਾ ਕਿ ਮ੍ਰਿਤਕਾ ਦੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ ਤੇ ਜੋਤੀ ਦੇ ਭਰਾ ਨੂੰ ਯੂਨੀਵਰਸਿਟੀ ‘ਚ ਇਲੈਕਟ੍ਰੀਸ਼ੀਅਨ ਦੀ ਨੌਕਰੀ ਦਿੱਤੀ ਜਾਵੇਗੀ। ਨਿਯੁਕਤੀ ਸਰਕਾਰ ਦੇ ਨਿਯਮਾਂ ਅਨੁਸਾਰ ਕੀਤੀ ਜਾਵੇਗੀ।

Read Latest News and Breaking News at Daily Post TV, Browse for more News

Ad
Ad

Punjab District News