Journalism Of Hope
BREAKING NEWS
ਹਮਲੇ ਤੋਂ ਬਾਅਦ ਮੁੜ ਐਕਟਿਵ ਹੋਏ ਸੁਖਬੀਰ ਬਾਦਲ, ਈਸੜੂ ਤੇ ਗੁਰੂ ਹਰਸਹਾਇ ਰੈਲੀਆਂ ‘ਚ ਹੋਣਗੇ ਸ਼ਾਮਲ.......ਜਾਣੋ ਕੌਣ ਹੈ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ, ਦੋ ਸਾਲਾਂ ਤੋਂ ਨਾਂਦੇੜ ਗੁਰਦੁਆਰਾ ਸਾਹਿਬ ‘ਚ ਨਿਭਾ ਰਿਹਾ ਸੀ ਸੇਵਾ..........ਅੰਬਾਲਾ ਵਿੱਚ ਪੁਲਿਸ ਤੇ ਸਿੱਖ ਸੰਗਤ ਵਿਚਾਲੇ ਟਕਰਾਅ, ਹਾਲਾਤ ਤਣਾਅਪੂਰਨ.........ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਹਾਈਕੋਰਟ ਵਿੱਚ ਸੁਣਵਾਈ ਅੱਜ.......ਬਟਾਲਾ ‘ਚ ਖੌਫਨਾਕ ਕਤਲ, ਲਾਪਤਾ ਨੌਜਵਾਨ ਦੀ ਹੱਥ-ਪੈਰ ਕੱਟ ਕੇ ਕੀਤੀ ਗਈ ਹੱਤਿਆ, 6 ਲੋਕਾਂ ‘ਤੇ FIR..........PSIEC ਪਲਾਟ ਘੋਟਾਲੇ ‘ਚ ED ਦਾ ਵੱਡਾ ਐਕਸ਼ਨ,ਪੰਜਾਬ-ਚੰਡੀਗੜ੍ਹ ‘ਚ 11 ਥਾਵਾਂ ‘ਤੇ ਛਾਪੇ, 4.01 ਕਰੋੜ ਦੀ ਰਕਮ ਫਰੀਜ਼.....

ਪੰਜਾਬ ਦੇ 11 ਸਰਕਾਰੀ ਸਕੂਲਾਂ ਦੇ ਬਦਲੇ ਨਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ

Punjab 11 government schools renamed: ਚੰਡੀਗੜ੍ਹ: ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ 11 ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਦੀ ਸੈਕੰਡਰੀ ਸਿੱਖਿਆ ਸ਼ਾਖਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੇ ਨਾਮ ‘ਤੇ ਰੱਖੇ ਗਏ ਹਨ। ਸਰਕਾਰ […]
Ranjit Singh
By : Published: 14 Aug 2026 09:48:AM
ਪੰਜਾਬ ਦੇ 11 ਸਰਕਾਰੀ ਸਕੂਲਾਂ ਦੇ ਬਦਲੇ ਨਾਮ, ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ ਗਏ

Punjab 11 government schools renamed: ਚੰਡੀਗੜ੍ਹ: ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਦੇ 11 ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਵਿਭਾਗ ਦੀ ਸੈਕੰਡਰੀ ਸਿੱਖਿਆ ਸ਼ਾਖਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਸ਼ਹੀਦ ਹੋਏ ਜਵਾਨਾਂ ਦੇ ਨਾਮ ‘ਤੇ ਰੱਖੇ ਗਏ ਹਨ। ਸਰਕਾਰ ਮੁਤਾਬਕ ਇਸ ਫ਼ੈਸਲੇ ਦਾ ਮਕਸਦ ਆਜ਼ਾਦੀ ਸੰਗਰਾਮ ਦੇ ਸੂਰਮਿਆਂ ਅਤੇ ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੇ ਯੋਗਦਾਨ ਨੂੰ ਸਨਮਾਨ ਦੇਣਾ ਅਤੇ ਉਨ੍ਹਾਂ ਦੀ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ।

ਇਸ਼ਤਿਹਾਰ

11 ਸਕੂਲਾਂ ਦੀ ਲਿਸਟ ਜਿਨ੍ਹਾਂ ਦੇ ਨਾਮ ਬਦਲੇ ਗਏ ਹਨ —

ਬਠਿੰਡਾ: ਸਰਕਾਰੀ ਐਲੀਮੈਂਟਰੀ ਸਕੂਲ ਘੰਡੈਲੀ → ਆਜ਼ਾਦੀ ਘੁਲਾਟੀ ਲਾਲ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਘੰਡੈਲੀ
ਬਠਿੰਡਾ: ਸਰਕਾਰੀ ਪ੍ਰਾਇਮਰੀ ਸਕੂਲ ਫੁੱਲੋ ਮਿੱਠੀ → ਆਜ਼ਾਦੀ ਘੁਲਾਟੀ ਅਜਮੇਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਫੁੱਲੋ ਮਿੱਠੀ
ਬਠਿੰਡਾ: ਸਰਕਾਰੀ ਪ੍ਰਾਇਮਰੀ ਸਕੂਲ ਬਲਾਹੜ ਵਿੰਝੂ → ਆਜ਼ਾਦੀ ਘੁਲਾਟੀ ਜੰਗ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਲਾਹੜ ਵਿੰਝੂ

ਗੁਰਦਾਸਪੁਰ: ਸਰਕਾਰੀ ਐਲੀਮੈਂਟਰੀ ਸਕੂਲ ਲੀਲ ਕਲਾਂ → ਆਜ਼ਾਦੀ ਘੁਲਾਟੀ ਸ਼ਿੰਗਾਰਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਲੀਲ ਕਲਾਂ
ਕਪੂਰਥਲਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ → ਸ਼ਹੀਦ ਲਾਂਸ ਨਾਇਕ ਪਰਮਜੀਤ ਸਿੰਘ ਸੈਨਾ ਮੈਡਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਰਖਪੁਰ

ਮਾਨਸਾ: ਸਰਕਾਰੀ ਪ੍ਰਾਇਮਰੀ ਸਕੂਲ ਭਾਦੜਾ → ਆਜ਼ਾਦੀ ਘੁਲਾਟੀ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਭਾਦੜਾ
ਮਾਨਸਾ: ਸਰਕਾਰੀ ਪ੍ਰਾਇਮਰੀ ਸਕੂਲ ਬਖਸ਼ੀਵਾਲਾ → ਆਜ਼ਾਦੀ ਘੁਲਾਟੀ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਬਖਸ਼ੀਵਾਲਾ

ਮੋਗਾ: ਸਰਕਾਰੀ ਮਿਡਲ ਸਕੂਲ ਤਖ਼ਤੂਪੁਰਾ → ਸ਼ਹੀਦ ਨਾਇਕ ਸੂਬੇਦਾਰ ਬਲਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਤਖ਼ਤੂਪੁਰਾ

ਪਟਿਆਲਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਲੀ → ਸ਼ਹੀਦ ਸਤਨਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੌਲੀ
ਪਟਿਆਲਾ: ਸਕੂਲ ਆਫ਼ ਐਮੀਨੈਂਸ ਢਿੱਲਵਾਂ → ਆਜ਼ਾਦੀ ਘੁਲਾਟੀ ਸੰਤੋਖ ਸਿੰਘ ਸਕੂਲ ਆਫ਼ ਐਮੀਨੈਂਸ ਢਿੱਲਵਾਂ

ਸੰਗਰੂਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਰਾਂ → ਸ਼ਹੀਦ ਲਾਡੀ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲਰਾਂ

ਇਨ੍ਹਾਂ ਵਿੱਚੋਂ ਸਭ ਤੋਂ ਵੱਧ 3 ਸਕੂਲ ਬਠਿੰਡਾ ਜ਼ਿਲ੍ਹੇ ਦੇ ਹਨ। ਸਰਕਾਰ ਦਾ ਮੰਨਣਾ ਹੈ ਕਿ ਸਕੂਲਾਂ ਨੂੰ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਨਾਲ ਜੋੜਨ ਨਾਲ ਵਿਦਿਆਰਥੀਆਂ ਵਿੱਚ ਦੇਸ਼ਭਗਤੀ ਅਤੇ ਕੁਰਬਾਨੀ ਦੀ ਭਾਵਨਾ ਨੂੰ ਹੋਰ ਮਜ਼ਬੂਤੀ ਮਿਲੇਗੀ।

Read Latest News and Breaking News at Daily Post TV, Browse for more News

Ad
Ad

Punjab District News