AAP Punjab Women’s Wing President: ਆਮ ਆਦਮੀ ਪਾਰਟੀ ਪੰਜਾਬ ਨੇ ਪ੍ਰੀਤੀ ਮਲਹੋਤਰਾ ਨੂੰ ਮਹਿਲਾ ਵਿੰਗ ਦੀ ਸੂਬਾ ਮੁਖੀ ਦੇ ਅਹੂਦੇ ਤੋਂ ਹਟਾ ਦਿੱਤਾ ਹੈ।
President of Women’s Wing AAP Punjab: ਆਮ ਆਦਮੀ ਪਾਰਟੀ ਪੰਜਾਬ ਨੇ ਪ੍ਰੀਤੀ ਮਲਹੋਤਰਾ ਨੂੰ ਮਹਿਲਾ ਵਿੰਗ ਦੀ ਸੂਬਾ ਮੁਖੀ ਦੇ ਅਹੂਦੇ ਤੋਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਪ੍ਰੀਤੀ ਮਲਹੋਤਰਾ ਦੀ ਥਾਂ ਹੁਣ ਅਮਨਦੀਪ ਕੌਰ ਨੂੰ ਮਹਿਲਾ ਵਿੰਗ ਦੀ ਸੂਬਾ ਮੁਖੀ ਨਿਯੁਕਤ ਕੀਤਾ ਹੈ। ਇਸ ਮਗਰੋਂ ਅਮਨਦੀਪ ਕੌਰ ਆਪਣੀ ਪਾਰਟੀ ਵਿਰੁੱਧ ਧਰਨੇ ‘ਤੇ ਬੈਠ ਗਏ ਹਨ।
ਅਮਨਦੀਪ ਕੌਰ ਨੇ ਬਿਆਨ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੀਆਂ ਮਹਿਲਾਵਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹਨ। ਉਨ੍ਹਾਂ ਨੇ ਪਾਰਟੀ ਦੇ ਸਹਿਯੋਗ ਨਾਲ ਮਹਿਲਾ ਸੁਰੱਖਿਆ, ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਕੰਮ ਕਰਨ ਦਾ ਵਾਅਦਾ ਕੀਤਾ।
ਇਸ ਸਭ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨਾਲ ਜੋੜਿਆ ਜਾ ਰਿਹਾ ਹੈ। ਪਾਰਟੀ ਹੁਣ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਕਰਨ ਦੇ ਮੂਡ ਵਿੱਚ ਨਹੀਂ ਹੈ। ਇਸ ਤੋਂ ਪਹਿਲਾਂ ਵੀ ਪਾਰਟੀ ਨੇ ਕਈ ਅਹੁਦਿਆਂ ‘ਤੇ ਨਿਯੁਕਤੀਆਂ ਕੀਤੀਆਂ ਸੀ।