Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

ਪੰਜਾਬ AAP ਦੀ ਨਵੀਂ ਟੀਮ ਤਿਆਰ, ਮਨੀਸ਼ ਸਿਸੋਦੀਆ-ਅਮਨ ਅਰੋੜਾ ਨੇ ਜਾਰੀ ਕੀਤੀ ਨਵੀਂ ਲਿਸਟ

Punjab AAP Organizational List; ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੂਬੇ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਬੁਲਾਰਿਆਂ, ਟੀਵੀ ਪੈਨਲਿਸਟਾਂ ਅਤੇ ਸੰਗਠਨਾਤਮਕ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ। ਇਹ ਸੂਚੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ […]
By : Updated On: 21 Aug 2026 20:50:PM
ਪੰਜਾਬ AAP ਦੀ ਨਵੀਂ ਟੀਮ ਤਿਆਰ, ਮਨੀਸ਼ ਸਿਸੋਦੀਆ-ਅਮਨ ਅਰੋੜਾ ਨੇ ਜਾਰੀ ਕੀਤੀ ਨਵੀਂ ਲਿਸਟ

Punjab AAP Organizational List; ਆਮ ਆਦਮੀ ਪਾਰਟੀ (AAP) ਪੰਜਾਬ ਨੇ ਸੂਬੇ ਵਿੱਚ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ ਬੁਲਾਰਿਆਂ, ਟੀਵੀ ਪੈਨਲਿਸਟਾਂ ਅਤੇ ਸੰਗਠਨਾਤਮਕ ਅਹੁਦੇਦਾਰਾਂ ਦੀ ਨਵੀਂ ਸੂਚੀ ਜਾਰੀ ਕੀਤੀ ਗਈ ਹੈ।

ਇਸ਼ਤਿਹਾਰ

ਇਹ ਸੂਚੀ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਜਾਰੀ ਕੀਤੀ ਗਈ ਹੈ। ਇਸ ਵਿੱਚ ਵੱਖ-ਵੱਖ ਵਿਧਾਨ ਸਭਾ ਹਲਕਿਆਂ ਲਈ ਨਵੇਂ ਸੰਗਠਨ ਪ੍ਰਭਾਰੀ, ਬਲਾਕ ਪ੍ਰਧਾਨ ਅਤੇ ਬਲਾਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ।


23 ਬੁਲਾਰੇ ਅਤੇ 29 ਟੀਵੀ ਪੈਨਲਿਸਟਾਂ ਨੂੰ ਮਿਲੀ ਜ਼ਿੰਮੇਵਾਰੀ

ਪਾਰਟੀ ਵੱਲੋਂ ਜਾਰੀ ਸੂਚੀ ਵਿੱਚ ਕੁੱਲ 23 ਬੁਲਾਰਿਆਂ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚ ਗੁਰਮੀਤ ਸਿੰਘ ਮੀਤ ਹੇਅਰ, ਡਾ. ਰਾਜ ਕੁਮਾਰ ਚੱਬੇਵਾਲ, ਮਾਲਵਿੰਦਰ ਸਿੰਘ ਕੰਗ, ਦਿਨੇਸ਼ ਚੱਢਾ, ਡਾ. ਇੰਦਰਬੀਰ ਸਿੰਘ ਨਿੱਝਰ, ਜਗਦੀਪ ਗੋਲਡੀ ਕੰਬੋਜ ਅਤੇ ਦੇਵਿੰਦਰ ਸਿੰਘ ਲੱਡੀ ਢੋਸ ਸਮੇਤ ਕਈ ਆਗੂ ਸ਼ਾਮਲ ਹਨ।

ਇਸ ਤੋਂ ਇਲਾਵਾ ਪਾਰਟੀ ਨੇ 29 ਟੀਵੀ ਪੈਨਲਿਸਟ ਵੀ ਨਿਯੁਕਤ ਕੀਤੇ ਹਨ। ਇਨ੍ਹਾਂ ਵਿੱਚ ਅਰਵਿੰਦਰ ਸਿੰਘ ਭੱਟੀ, ਰਣਬੀਰ ਸਿੰਘ ਢੀਂਡਸਾ, ਕਰਮਜੀਤ ਕੌਰ ਸੰਧੂ, ਕੰਚਨ ਦਿਓਲ ਅਤੇ ਅਮਨਦੀਪ ਸੰਧੂ ਸਮੇਤ ਹੋਰ ਨਾਂ ਸ਼ਾਮਲ ਹਨ।


19 ਸੰਗਠਨਾਤਮਕ ਅਹੁਦੇਦਾਰਾਂ ਦੀ ਨਿਯੁਕਤ

AAP ਪੰਜਾਬ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ 19 ਨਵੇਂ ਅਹੁਦੇਦਾਰ ਵੀ ਨਿਯੁਕਤ ਕੀਤੇ ਹਨ।

ਇਨ੍ਹਾਂ ਵਿੱਚ:

  • 4 ਹਲਕਾ ਪ੍ਰਭਾਰੀ
  • 14 ਬਲਾਕ ਪ੍ਰਧਾਨ
  • 1 ਬਲਾਕ ਕੋਆਰਡੀਨੇਟਰ

ਦੀ ਨਿਯੁਕਤੀ ਕੀਤੀ ਗਈ ਹੈ।

ਪਾਰਟੀ ਦਾ ਕਹਿਣਾ ਹੈ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਮੀਨੀ ਪੱਧਰ ’ਤੇ ਸੰਗਠਨ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਸਿਆਸੀ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਇਆ ਜਾ ਸਕੇਗਾ।

Read Latest News and Breaking News at Daily Post TV, Browse for more News

Ad
Ad

Punjab District News