Punjab Haryana High Court: ਸੁਪਰੀਮ ਕੋਰਟ ਕਾਲਜ਼ੀਅਮ ਦੀ ਸਿਫ਼ਾਰਸ਼ ਤੋਂ ਬਾਅਦ ਰਾਸ਼ਟਰਪਤੀ ਨੇ ਅੱਜ 10 ਸੈਸ਼ਨ ਜੱਜਾਂ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਜੱਜਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ‘ਚ ਵਰਿੰਦਰ ਅਗਰਵਾਲ, ਮਨਦੀਪ ਪੰਨੂ, ਪ੍ਰਮੋਦ ਗੋਇਲ, ਸ਼ਾਲਿਨੀ ਸਿੰਘ ਨਾਗਪਾਲ, ਅਮਰਿੰਦਰ ਸਿੰਘ ਗਰੇਵਾਲ, ਸੁਭਾਸ਼ ਮੇਹਲਾ, ਸੂਰਿਆ ਪ੍ਰਤਾਪ ਸਿੰਘ, ਰੁਪਿੰਦਰਜੀਤ ਚਾਹਲ, ਅਰਾਧਨਾ ਸਾਹਨੀ ਅਤੇ ਯਸ਼ਵੀਰ ਸਿੰਘ ਰਾਠੌਰ ਦੇ ਨਾਂਅ ਸ਼ਾਮਿਲ ਹਨ।
ਰਾਸ਼ਟਰਪਤੀ ਵਲੋਂ ਜਾਰੀ ਆਦੇਸ਼ਾਂ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਹੁਣ ਇਕ-ਦੋ ਦਿਨਾਂ ਦੇ ਅੰਦਰ ਇਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜਾਂ ਦੀਆਂ ਕੁੱਲ 85 ਅਸਾਮੀਆਂ ਹਨ ਪਰ ਇਸ ਵੇਲੇ ਹਾਈ ਕੋਰਟ ਵਿਚ ਸਿਰਫ਼ 49 ਜੱਜ ਕੰਮ ਕਰ ਰਹੇ ਹਨ। ਇਨ੍ਹਾਂ ਦਸ ਜੱਜਾਂ ਦੀ ਨਿਯੁਕਤੀ ਤੋਂ ਬਾਅਦ ਹੁਣ ਹਾਈ ਕੋਰਟ ਵਿਚ ਜੱਜਾਂ ਦੀ ਗਿਣਤੀ 59 ਹੋ ਜਾਵੇਗੀ।