Bank Jobs 2025 : ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਕ੍ਰੀਨਿੰਗ, ਨਿੱਜੀ ਇੰਟਰਵਿਊ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਭਾਸ਼ਾ ਦੀ ਮੁਹਾਰਤ ਦੀ ਵੀ ਜਾਂਚ ਕੀਤੀ ਜਾਵੇਗੀ।
Punjab And Sind Bank Recruitment 2025: ਜੇਕਰ ਤੁਸੀਂ ਕਿਸੇ ਬੈਂਕ ‘ਚ ਕੰਮ ਕਰਨਾ ਚਾਹੁੰਦੇ ਹੋ ਅਤੇ ਚੰਗੀ ਨੌਕਰੀ ਲੱਭ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਪੰਜਾਬ ਐਂਡ ਸਿੰਧ ਬੈਂਕ ਨੇ ਸਥਾਨਕ ਬੈਂਕ ਅਫਸਰਾਂ ਲਈ ਖਾਲੀ ਅਸਾਮੀਆਂ ਦਾ ਐਲਾਨ ਕੀਤਾ ਹੈ। ਅਰੁਣਾਚਲ ਪ੍ਰਦੇਸ਼, ਅਸਾਮ, ਗੁਜਰਾਤ, ਕਰਨਾਟਕ, ਮਹਾਰਾਸ਼ਟਰ ਅਤੇ ਪੰਜਾਬ ਵਰਗੇ ਵੱਖ-ਵੱਖ ਸੂਬਿਆਂ ਲਈ ਅਸਾਮੀਆਂ ਦਾ ਐਲਾਨ ਕੀਤਾ ਗਿਆ ਹੈ।
ਜੇਕਰ ਤੁਸੀਂ ਇਸ ਅਸਾਮੀ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਅਰਜ਼ੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਉਮੀਦਵਾਰ ਆਖਰੀ ਮਿਤੀ ਤੋਂ ਪਹਿਲਾਂ ਅਪਲਾਈ ਕਰ ਸਕਦੇ ਹਨ। ਇਸ ਭਰਤੀ ਦੀ ਆਖਰੀ ਮਿਤੀ 28 ਫਰਵਰੀ 2025 ਹੈ। ਇਸ ਭਰਤੀ ਰਾਹੀਂ ਕੁੱਲ 110 ਅਸਾਮੀਆਂ ਭਰੀਆਂ ਜਾਣਗੀਆਂ। ਜੇਕਰ ਤੁਸੀਂ ਇਨ੍ਹਾਂ ਅਸਾਮੀਆਂ ਲਈ ਯੋਗ ਹੋ ਤਾਂ ਤੁਸੀਂ ਅਪਲਾਈ ਕਰ ਸਕਦੇ ਹੋ।
Punjab and Sind Bank Eligibility Criteria
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਕੋਲ ਗ੍ਰੈਜੂਏਟ ਡਿਗਰੀ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜੇਕਰ ਤੁਹਾਡੇ ਕੋਲ ਤਜ਼ਰਬਾ ਹੈ ਤਾਂ ਭਰਤੀ ‘ਚ ਪਹਿਲ ਦਿੱਤੀ ਜਾਵੇਗੀ। ਉਮਰ ਸੀਮਾ ਦੀ ਗੱਲ ਕਰੀਏ ਤਾਂ ਘੱਟੋ-ਘੱਟ 20 ਸਾਲ ਅਤੇ ਵੱਧ ਤੋਂ ਵੱਧ 30 ਸਾਲ ਤੈਅ ਕੀਤੇ ਗਏ ਹਨ। ਹਾਲਾਂਕਿ ਸਰਕਾਰੀ ਨਿਯਮਾਂ ਮੁਤਾਬਕ ਉਮਰ ਵਿੱਚ ਛੋਟ ਦਿੱਤੀ ਗਈ ਹੈ। SC/ST ਨੂੰ 5 ਸਾਲ ਦੀ ਛੋਟ ਹੈ। ਓਬੀਸੀ ਵਰਗ ਲਈ 3 ਸਾਲ। ਨੋਟੀਫਿਕੇਸ਼ਨ ਵਿੱਚ ਵਿਦਿਅਕ ਯੋਗਤਾ ਅਤੇ ਉਮਰ ਸੀਮਾ ਨਾਲ ਸਬੰਧਤ ਪੂਰੀ ਜਾਣਕਾਰੀ ਦਿੱਤੀ ਗਈ ਹੈ।
Selection Process
ਇਨ੍ਹਾਂ ਅਹੁਦਿਆਂ ਲਈ ਅਪਲਾਈ ਕਰਨ ਵਾਲੇ ਉਮੀਦਵਾਰਾਂ ਦੀ ਚੋਣ ਲਿਖਤੀ ਪ੍ਰੀਖਿਆ, ਸਕ੍ਰੀਨਿੰਗ ਅਤੇ ਨਿੱਜੀ ਇੰਟਰਵਿਊ ਦੇ ਆਧਾਰ ‘ਤੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਥਾਨਕ ਭਾਸ਼ਾ ਦੀ ਮੁਹਾਰਤ ਦੀ ਵੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਫਾਈਨਲ ਮੈਰਿਟ ਸੂਚੀ ਜਾਰੀ ਕੀਤੀ ਜਾਵੇਗੀ।
ਇੰਨੀ ਮਿਲੇਗੀ ਤਨਖਾਹ
ਜੇਕਰ ਤੁਸੀਂ ਇਨ੍ਹਾਂ ਅਹੁਦਿਆਂ ਲਈ ਚੁਣੇ ਜਾਂਦੇ ਹੋ ਤਾਂ ਤੁਹਾਨੂੰ ਹਰ ਮਹੀਨੇ 48,480 ਰੁਪਏ ਤੋਂ ਲੈ ਕੇ 85,920 ਰੁਪਏ ਤੱਕ ਦੀ ਤਨਖਾਹ ਮਿਲੇਗੀ।
ਐਪਲੀਕੇਸ਼ਨ ਫੀਸ
ਐਲਬੀਓ ਪੋਸਟ ਲਈ ਰਜਿਸਟਰ ਕਰਨ ਵਾਲੇ ਉਮੀਦਵਾਰਾਂ ਨੂੰ 850 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ। ਜਦਕਿ ਰਾਖਵੀਂ ਸ਼੍ਰੇਣੀ ਦੇ ਉਮੀਦਵਾਰਾਂ ਲਈ ਅਰਜ਼ੀ ਫੀਸ 100 ਰੁਪਏ ਹੈ। ਇਸ ਅਸਾਮੀ ਨਾਲ ਸਬੰਧਤ ਹੋਰ ਜਾਣਕਾਰੀ ਲਈ, ਨੋਟੀਫਿਕੇਸ਼ਨ ਅਤੇ ਵੈਬਸਾਈਟ ਦੇਖੋ।