Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

Punjab Assembly Special Session: ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ

Punjab Assembly Special Session: ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਬਹਿਸ ਦੇ ਅੰਤ ਵਿੱਚ ਜਿਵੇਂ ਹੀ ਸਪੀਕਰ ਨੇ ਬਿੱਲ ਦੇ ਪਾਸ ਹੋਣ ਦਾ ਐਲਾਨ ਕੀਤਾ, ਪੂਰਾ ਸਦਨ ‘ਬੋਲੇ ਸੋ ਨਿਹਾਲ, ਸਤਿ ਸ੍ਰੀ […]
Nishant Malyan
By : Updated On: 13 Apr 2026 15:00:PM
Punjab Assembly Special Session: ਪੰਜਾਬ ਵਿਧਾਨ ਸਭਾ ‘ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਬਿੱਲ-2026’ ਸਰਬਸੰਮਤੀ ਨਾਲ ਪਾਸ

Punjab Assembly Special Session: ਪੰਜਾਬ ਵਿਧਾਨ ਸਭਾ ਨੇ ਅੱਜ ਇੱਕ ਬੇਹੱਦ ਅਹਿਮ ਅਤੇ ਇਤਿਹਾਸਕ ਕਦਮ ਚੁੱਕਦਿਆਂ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਹੈ। ਬਹਿਸ ਦੇ ਅੰਤ ਵਿੱਚ ਜਿਵੇਂ ਹੀ ਸਪੀਕਰ ਨੇ ਬਿੱਲ ਦੇ ਪਾਸ ਹੋਣ ਦਾ ਐਲਾਨ ਕੀਤਾ, ਪੂਰਾ ਸਦਨ ‘ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਨਾਲ ਗੂੰਜ ਉੱਠਿਆ।ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਅਸੀਂ ਇਸ ਬਿੱਲ ਵਿੱਚ ਕੋਈ ਵੀ ਅਜਿਹੀ ‘ਚੋਰ ਮੋਰੀ’ ਨਹੀਂ ਛੱਡੀ ਜਿਸ ਦਾ ਫਾਇਦਾ ਉਠਾ ਕੇ ਕੋਈ ਦੋਸ਼ੀ ਬਚ ਸਕੇ। ਇਹ ਕਾਨੂੰਨ ਇੰਨਾ ਸਖ਼ਤ ਅਤੇ ਮੁਕੰਮਲ ਹੈ ਕਿ ਇਸ ਤੋਂ ਬਾਅਦ ਪੰਜਾਬ ਵਿੱਚ ਕਦੇ ਵੀ ਕਿਸੇ ਨਵੇਂ ਬੇਅਦਬੀ ਰੋਕੂ ਬਿੱਲ ਦੀ ਲੋੜ ਨਹੀਂ ਪਵੇਗੀ।”

ਇਸ਼ਤਿਹਾਰ

ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਮੌਕੇ ’ਤੇ ਅੱਜ ਚੱਲ ਰਹੇ ਵਿਸ਼ੇਸ਼ ਸੈਸ਼ਨ ਚ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026’ ਪੇਸ਼ ਹੋਇਆ। ਅੱਜ ਸਦਨ ਦੇ ਮਾਹੌਲ ’ਚ ਰੂਹਾਨੀ ਰੰਗ ਨਜ਼ਰ ਆਇਆ । ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼ਬਦ ਗਾਣ ਚੱਲਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਸਦਨ ਚ ਸੋਧ ਬਿੱਲ ਪੇਸ਼ ਕੀਤਾ । ਸਪੀਕਰ ਨੇ ਮੂਲ ਮੰਤਰ ਦੇ ਪਾਠ ਨਾਲ ਬਹਿਸ ਸ਼ੁਰੂ ਕਰਵਾਈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਇਸ ਸੋਧ ਬਿੱਲ ਜ਼ਰੀਏ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾਵਾਂ ਦੀ ਵਿਵਸਥਾ ਕਰ ਰਹੀ ਹੈ ਅਤੇ ਇਹ ਸਜ਼ਾ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਹੋਵੇਗੀ। ਸਦਨ ਵਿੱਚ ਅੱਜ ਵੱਖ ਵੱਖ ਸਿੱਖ ਸੰਪਰਦਾਵਾਂ ਦੇ ਮੁਖੀ ਵੀ ਹਾਜ਼ਰ ਸਨ ।
ਇਸ ਤੋਂ ਪਹਿਲਾਂ ਸਦਨ ’ਚ ਅੱਜ ਪਹਿਲਾਂ ਵਿੱਛੜੀਆਂ ਹਸਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਚੇਤੇ ਰਹੇ ਕਿ ਪੰਜਾਬ ਵਿਧਾਨ ਸਭਾ ’ਚ 14 ਜੁਲਾਈ 2025 ਨੂੰ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਸਬੰਧੀ ਬਿੱਲ, 2025’ ਪੇਸ਼ ਕੀਤਾ ਗਿਆ ਸੀ ਅਤੇ ਸਦਨ ’ਚ ਇਸ ਬਿੱਲ ’ਤੇ ਚਰਚਾ ਅਤੇ ਸਲਾਹ ਮਸ਼ਵਰੇ ਲਈ ਵਿਧਾਇਕ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ 15 ਮੈਂਬਰੀ ਸਿਲੈੱਕਟ ਕਮੇਟੀ ਦਾ ਗਠਨ ਕੀਤਾ ਗਿਆ ਸੀ।

Read Latest News and Breaking News at Daily Post TV, Browse for more News

Ad
Ad

Punjab District News