Journalism Of Hope
BREAKING NEWS
ਚੰਡੀਗੜ੍ਹ ਪੁਲਿਸ ਨੇ ਕਰਵਾਇਆ ਸਿਮਰਨਜੀਤ ਮਾਨ ਦਾ ਮੈਡੀਕਲ, ਨਹੀਂ ਮਿਲਿਆ ਸੱਟ ਦਾ ਕੋਈ ਵੀ ਨਿਸ਼ਾਨ.......ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ.....ਪੰਜੋਖਰਾ ਸਾਹਿਬ ਵਿਵਾਦ: 25 ਅਗਸਤ ਦੀ ਮੀਟਿੰਗ ਹੁਣ ਅੰਬਾਲਾ ’ਚ, ਵੱਡੇ ਫੈਸਲੇ ਦੇ ਆਸਾਰ.....ਅੰਮ੍ਰਿਤਸਰ ਵਿੱਚ ਬਣੇਗਾ ਅੰਤਰਰਾਸ਼ਟਰੀ ਪੱਧਰ ਦਾ ਕ੍ਰਿਕਟ ਸਟੇਡੀਅਮ......ਛੁੱਟੀ ’ਤੇ ਆਏ ਫੌਜੀ ਜਵਾਨ ਨੇ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ......TMC ਦਫ਼ਤਰ ‘ਚ ਫਾਹੇ ਨਾਲ ਲਟਕਦੀ ਮਿਲੀ ਸਾਬਕਾ ਡਿਪਟੀ ਸਪੀਕਰ ਦੀ ਲਾਸ਼, ‘ਸੁਸਾਈਡ ਨੋਟ’ ਵੀ ਬਰਾਮਦ....

ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

Punjab bandh announced on August 21: ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ […]
Ranjit Singh
By : Published: 16 Aug 2026 07:20:AM
ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

Punjab bandh announced on August 21: ਚੰਡੀਗੜ੍ਹ: ਪੰਜਾਬ ਦੀਆਂ ਜੇਲ੍ਹਾਂ ਵਿੱਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਟਕਰਾਅ ਹੋ ਗਿਆ। ਪ੍ਰਦਰਸ਼ਨਕਾਰੀਆਂ ਨੇ ਸਿੱਖ ਬੰਦੀਆਂ ਦੀ ਰਿਹਾਈ ਦੇ ਨਾਲ-ਨਾਲ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਵੀ ਮੰਗ ਕੀਤੀ।

ਇਸ਼ਤਿਹਾਰ

ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਮੋਹਾਲੀ ਤੋਂ ਚੰਡੀਗੜ੍ਹ ਸਥਿਤ ਗਵਰਨਰ ਹਾਊਸ ਵੱਲ ਜਾ ਰਹੇ ਪ੍ਰਦਰਸ਼ਨਕਾਰੀ YPS ਚੌਕ ਨੇੜੇ ਇਕੱਠੇ ਹੋਏ। ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਪੁਲਿਸ ਵੱਲੋਂ ਬੈਰੀਕੇਡਿੰਗ ਕਰਕੇ ਸਰਹੱਦ ਨੂੰ ਸੀਲ ਕੀਤਾ ਗਿਆ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਟਰੈਕਟਰ ਦੀ ਮਦਦ ਨਾਲ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਸਥਿਤੀ ਨੂੰ ਕਾਬੂ ਕਰਨ ਲਈ ਪੁਲਿਸ ਨੇ ਵਾਟਰ ਕੈਨਨ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਦੇ ਪਿੱਛੇ ਨਾ ਹਟਣ ’ਤੇ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ, ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਪਿੱਛੇ ਹਟ ਗਏ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਗਵਰਨਰ ਹਾਊਸ ਦੇ ਨੇੜੇ ਪਹੁੰਚਣ ’ਤੇ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੇ ਦੱਸਿਆ ਕਿ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ’ਤੇ ਪੱਥਰਬਾਜ਼ੀ ਵੀ ਕੀਤੀ ਗਈ, ਜਿਸ ਕਾਰਨ ਕੁਝ ਪੁਲਿਸ ਮੁਲਾਜ਼ਮ ਜ਼ਖ਼ਮੀ ਹੋਏ ਹਨ।

ਬੀਤੇ ਦਿਨ ਦੀ ਇਸ ਕਾਰਵਾਈ ਤੋਂ ਬਾਅਦ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ।

Read Latest News and Breaking News at Daily Post TV, Browse for more News

Ad
Ad

Punjab District News