Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਕੱਲ੍ਹ 21 ਅਗਸਤ ਨੂੰ ‘ਪੰਜਾਬ ਬੰਦ’, ਪੜ੍ਹੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ?

Punjab Bandh on August 21:ਚੰਡੀਗੜ੍ਹ: ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਬੰਦ ਨੂੰ ਕਾਮਯਾਬ ਬਣਾਉਣ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਮੋਰਚੇ ਦੇ ਆਗੂ ਸੁਰਜੀਤ ਸਿੰਘ […]
By : Published: 20 Aug 2026 14:07:PM
ਕੱਲ੍ਹ 21 ਅਗਸਤ ਨੂੰ ‘ਪੰਜਾਬ ਬੰਦ’, ਪੜ੍ਹੋ ਕੀ ਰਹੇਗਾ ਖੁੱਲ੍ਹਾ ਤੇ ਕੀ ਰਹੇਗਾ ਬੰਦ?

Punjab Bandh on August 21:ਚੰਡੀਗੜ੍ਹ: ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਮੋਰਚੇ ਦੇ ਆਗੂਆਂ ਨੇ ਬੰਦ ਨੂੰ ਕਾਮਯਾਬ ਬਣਾਉਣ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਮੋਰਚੇ ਦੇ ਆਗੂ ਸੁਰਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ। ਮੋਰਚਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਮਾਮਲੇ ਵਿੱਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਮੰਗ ਕਰ ਰਿਹਾ ਹੈ।

ਇਸ਼ਤਿਹਾਰ

ਕੀ ਪ੍ਰਭਾਵਿਤ ਰਹਿ ਸਕਦਾ ਹੈ ?
ਬੰਦ ਦੌਰਾਨ ਬਾਜ਼ਾਰਾਂ, ਸਕੂਲਾਂ-ਕਾਲਜਾਂ ਅਤੇ ਜਨਤਕ ਆਵਾਜਾਈ ’ਤੇ ਅਸਰ ਪੈ ਸਕਦਾ ਹੈ। ਕਈ ਥਾਵਾਂ ’ਤੇ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਬੰਦ ਰਹਿਣ ਦੀ ਸੰਭਾਵਨਾ ਹੈ।

ਇਹ ਸੇਵਾਵਾਂ ਰਹਿਣਗੀਆਂ ਚਾਲੂ
ਬੰਦ ਦੇ ਬਾਵਜੂਦ ਐਮਰਜੈਂਸੀ ਸੇਵਾਵਾਂ ਚਾਲੂ ਰਹਿਣਗੀਆਂ। ਹਸਪਤਾਲ ਅਤੇ ਦਵਾਈਆਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ, ਏਅਰਪੋਰਟ ਜਾਣ ਵਾਲੇ ਯਾਤਰੀਆਂ, ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਅਤੇ ਵਿਆਹ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਹੋਵੇਗੀ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ 21 ਅਗਸਤ ਨੂੰ ਸਫ਼ਰ ਕਰਨ ਤੋਂ ਪਹਿਲਾਂ ਆਪਣੇ ਇਲਾਕੇ ਦੇ ਹਾਲਾਤ ਅਤੇ ਰੂਟਾਂ ਬਾਰੇ ਜਾਣਕਾਰੀ ਜ਼ਰੂਰ ਲੈਣ, ਕਿਉਂਕਿ ਬੰਦ ਦੌਰਾਨ ਆਵਾਜਾਈ ’ਤੇ ਅਸਰ ਪੈ ਸਕਦਾ ਹੈ।

Read Latest News and Breaking News at Daily Post TV, Browse for more News

Ad
Ad

Punjab District News