Journalism Of Hope
BREAKING NEWS
ਪੰਜਾਬ ਵਿਧਾਨ ਸਭਾ ’ਚ ਹੰਗਾਮਾ, ਸੁਖਪਾਲ ਖਹਿਰਾ ਬਾਕੀ ਸੈਸ਼ਨ ਲਈ ਮੁਅੱਤਲ......ਪਰਵਿੰਦਰ ਝੋਟਾ ਕਤਲ ਮਾਮਲਾ: ਸਰਕਾਰ ਤੇ ਐਕਸ਼ਨ ਕਮੇਟੀ ਵਿਚਾਲੇ ਤੀਜੀ ਮੀਟਿੰਗ ‘ਚ ਬਣੀ ਸਹਿਮਤੀ.....ਚੰਡੀਗੜ੍ਹ ਦੇ ਸਕੂਲਾਂ, ਪੰਜਾਬ ਸਕੱਤਰੇਤ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ.....ਕੈਨੇਡਾ ’ਚ ਪੰਜਾਬੀ ਟਰੱਕ ਡਰਾਈਵਰ ਨੂੰ 6 ਮਹੀਨੇ ਦੀ ਕੈਦ......ਸਰਹੱਦ ’ਤੇ ਨਸ਼ਾ ਤਸਕਰੀ ਰੋਕਣ ਲਈ ਤਾਇਨਾਤ ਪੁਲਿਸ ਮੁਲਾਜ਼ਮ ਹੀ ਨਿੱਕਲਿਆ ਤਸਕਰਾਂ ਦਾ ਸਾਥੀ ! 23 ਖੇਪਾਂ ਕੀਤੀਆਂ ਹਾਸਲ.....ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਜਾਰੀ: ਸਾਂਝੀ ਤਾਲਮੇਲ ਕਮੇਟੀ ਨੇ ਲੁਧਿਆਣਾ ਵਿੱਚ ਸੱਦੀ ਮੀਟਿੰਗ.....ਪਰਵਿੰਦਰ ਝੋਟਾ ਦੀ ਪਤਨੀ ਨੂੰ ਮਾਨਸਾ ਤੋਂ MLA ਦੀ ਚੋਣ ਲੜਾਉਣ ਦੀ ਉੱਠੀ ਮੰਗ !....ਪਾਕਿਸਤਾਨ ’ਚ ਇੱਕ ਹੋਰ ਸਿੱਖ ਲੜਕੀ ਦਾ ਧਰਮ ਪਰਿਵਰਤਨ, ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਭਾਈਚਾਰੇ ’ਚ ਰੋਸ......

NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

NRI Punjabi issues: ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
NRI ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ। ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ.ਆਰ.ਆਈ ਮਿਲਣੀ’ ਸਮਾਗਮ ਕਰਵਾਏ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।

ਪੰਜਾਬ ਦੇ NRI ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ NRI ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ।

ਆਨਲਾਈਨ ਮਿਲਣੀ ‘ਚ ਵਿਭਾਗ ਦੇ ਮੰਤਰੀ, ਅਤੇ ਐਨ.ਆਰ.ਆਈ ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ‘ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।

ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ, ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀਸੀਜ ਅਤੇ ਐਸਐਸਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

Read Latest News and Breaking News at Daily Post TV, Browse for more News

Ad
Ad

Punjab District News