Journalism Of Hope
BREAKING NEWS
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਪਹਿਲੇ ਦਿਨ ਸਿਰਫ਼ 9 ਮਿੰਟ ਚੱਲੀ ਕਾਰਵਾਈ......ਲੁਧਿਆਣਾ ਦੇ ਮਸ਼ਹੂਰ ਪੰਡਿਤ ਕੁਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ....ਤਰਨਤਾਰਨ ‘ਚ ਵੱਡੀ ਵਾਰਦਾਤ ! ਵਾਲ ਕਟਵਾਉਣ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ......ਢਾਬੇ ’ਤੇ ਰਿਵਾਲਵਰ ਦੇਖਦੇ ਸਮੇਂ ਚੱਲੀ ਗੋਲੀ, 22 ਸਾਲਾ ਨੌਜਵਾਨ ਦੀ ਮੌਤ.......ਟਾਈਗਰ ਸ਼ਰਾਫ ’ਤੇ ਫਾਇਰਿੰਗ ਮਾਮਲਾ: ਔਰਤਾਂ ਰਾਹੀਂ ਮੁੰਬਈ ਪਹੁੰਚਾਏ ਗਏ ਸੀ ਹਥਿਆਰ.....ਮੁਲਾਜ਼ਮਾਂ ਦੀ ਹੜਤਾਲ ’ਤੇ ਪੰਜਾਬ ਸਰਕਾਰ ਸਖ਼ਤ, ਗੈਰ-ਹਾਜ਼ਰ ਕਰਮਚਾਰੀਆਂ ਦੀਆਂ ਸੂਚੀਆਂ ਮੰਗੀਆਂ.....ਹਰਦੀਪ ਪੁਰੀ ਦੀਆਂ ਜੈਫਰੀ ਐਪਸਟੀਨ ਨਾਲ ਤਸਵੀਰਾਂ ਵਾਇਰਲ.....

ਪੰਜਾਬ ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ – ਮੰਤਰੀ ਸੰਜੀਵ ਅਰੋੜਾ

ਬਠਿੰਡਾ: ਸੰਜੀਵ ਅਰੋੜਾ, ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਨੇ ਅੱਜ ਬਠਿੰਡਾ ਵਿਖੇ ਹੋਈ ਐੱਮ.ਐੱਸ.ਐੱਮ.ਈ.ਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਸੁਣਿਆ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਬਣਿਆ ਨਿਵੇਸ਼ਕਾਂ ਲਈ ਸਭ ਤੋਂ ਪਸੰਦੀਦਾ ਸੂਬਾ – ਮੰਤਰੀ ਸੰਜੀਵ ਅਰੋੜਾ

ਬਠਿੰਡਾ: ਸੰਜੀਵ ਅਰੋੜਾ, ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਨੇ ਅੱਜ ਬਠਿੰਡਾ ਵਿਖੇ ਹੋਈ ਐੱਮ.ਐੱਸ.ਐੱਮ.ਈ.ਜ਼ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਬਠਿੰਡਾ, ਮਾਨਸਾ, ਬਰਨਾਲਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਦੇ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਸੁਣਿਆ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਲਘੂ, ਛੋਟੇ ਤੇ ਮੱਧਮ ਉੱਦਮ (ਐੱਮ.ਐੱਸ.ਐੱਮ.ਈ.ਜ਼) ਨਾ ਸਿਰਫ਼ ਪੰਜਾਬ ਵਿੱਚ ਬਲਕਿ ਪੂਰੇ ਦੇਸ਼ ਵਿੱਚ ਆਰਥਿਕ ਵਿਕਾਸ ਦੀ ਕੁੰਜੀ ਹਨ। ਐੱਮ.ਐੱਸ.ਐੱਮ.ਈ. ਉਦਯੋਗਿਕ ਖੇਤਰ ਵਿੱਚ 30 ਫ਼ੀਸਦੀ ਰੁਜ਼ਗਾਰ ਪ੍ਰਦਾਨ ਕਰਦੇ ਹਨ ਅਤੇ ਦੇਸ਼ ਦੇ ਇਸ ਖੇਤਰ ਵਿੱਚ 30 ਫ਼ੀਸਦੀ ਜੀ.ਡੀ.ਪੀ. ਵਿੱਚ ਯੋਗਦਾਨ ਪਾਉਂਦੇ ਹਨ। ਇਸੇ ਤਰ੍ਹਾਂ ਪੰਜਾਬ ਵਿੱਚ ਵੀ ਐੱਮ.ਐੱਸ.ਐੱਮ.ਈ. ਦਾ ਵੱਡਾ ਮਹੱਤਵ ਹੈ ਅਤੇ ਇਹ ਉਦਯੋਗਿਕ ਖੇਤਰ ਦੀ ਰੀੜ੍ਹ ਦੀ ਹੱਡੀ ਹੈ।

ਸ਼੍ਰੀ ਅਰੋੜਾ ਨੇ ਦੱਸਿਆ ਕਿ ਸਾਲ 2025-26 ਦੌਰਾਨ ਪੰਜਾਬ ਨੇ ਆਪਣੇ ਇਤਿਹਾਸ 60,256 ਕਰੋੜ ਰੁਪਏ ਦਾ ਅੱਜ ਤੱਕ ਦਾ ਸਭ ਤੋਂ ਵੱਡਾ ਨਿਵੇਸ਼ ਵੇਖਿਆ ਹੈ। ਉਨ੍ਹਾਂ ਦੱਸਿਆ ਕਿ ਸਾਲ 2026-27 ਵਿੱਚ ਰਾਜ 75,000 ਕਰੋੜ ਰੁਪਏ ਦਾ ਟੀਚਾ ਪਾਰ ਕਰ ਜਾਵੇਗਾ। ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਦਾ ਸਭ ਤੋਂ ਵਧੀਆ ਨਿਵੇਸ਼ ਸੰਮੇਲਨ ਕਰਵਾਇਆ ਸੀ ਜਿਸ ਵਿੱਚ ਜਪਾਨ, ਕੋਰੀਆ, ਯੂ.ਕੇ. ਤੋਂ ਇਲਾਵਾ ਭਾਰਤ ਦੇ ਵੱਡੇ ਉਦਯੋਗਪਤੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਨਿਵੇਸ਼ਕਾਂ ਅਤੇ ਰਾਜ ਦੇ ਉਦਯੋਗਾਂ ਦੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਨਵੀਂ ਉਦਯੋਗਿਕ ਨੀਤੀ 2026 ਜਾਰੀ ਕੀਤੀ ਹੈ। ਇਹ ਨਵੀਂ ਨੀਤੀ ਵਾਤਾਵਰਣ ਲਈ ਅਨੁਕੂਲ ਹਰੇ ਉੱਦਯੋਗਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਰ ਕੀਤੀ ਗਈ ਹੈ ਜਿਵੇਂ ਕਿ ਪਰਾਲੀ ਦਾ ਇਸਤੇਮਾਲ ਕਰਨ ਵਾਲੇ ਪਲਾਂਟ ਸਥਾਪਤ ਕਰਨ ਵਾਲੇ ਉੱਦਯੋਗਾਂ ਨੂੰ ਸਰਕਾਰ ਵੱਲੋਂ ਵੱਡੀ ਸਬਸਿਡੀ ਦੇ ਕੇ ਉਤਸ਼ਾਹਿਤ ਕੀਤਾ ਜਾਵੇਗਾ।

ਗੱਲਬਾਤ ਮੀਟਿੰਗ ਦੌਰਾਨ ਉਦਯੋਗਪਤੀਆਂ ਦੀਆਂ ਕਈ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਗਿਆ। ਉਦਯੋਗਪਤੀਆਂ ਨੇ ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐੱਸ.ਆਈ.ਈ.ਸੀ.) ਨਾਲ ਜੁੜੀਆਂ ਸਮੱਸਿਆਵਾਂ ਦੱਸੀਆਂ। ਇਸ ਬਾਰੇ ਜਵਾਬ ਦਿੰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਜਲਦ ਹੀ ਪੀ.ਐੱਸ.ਆਈ.ਈ.ਸੀ. ਰਾਹੀਂ ਉਦਯੋਗਿਕ ਮਨਜ਼ੂਰੀਆਂ ਆਨਲਾਈਨ ਹੋ ਜਾਣਗੀਆਂ। ਉਦਯੋਗਪਤੀ ਵੱਖ-ਵੱਖ ਅਨੁਮਤੀਆਂ ਆਨਲਾਈਨ ਅਪਲਾਈ ਕਰ ਸਕਣਗੇ ਅਤੇ ਉਨ੍ਹਾਂ ਨੂੰ ਆਨਲਾਈਨ ਹੀ ਜਵਾਬ ਵੀ ਮਿਲੇਗਾ। ਬਠਿੰਡਾ ਫੋਕਲ ਪੁਆਇੰਟ ਦੇ ਵਿਕਾਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਰੋੜਾ ਨੇ ਕਿਹਾ ਕਿ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 16 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਜਿਸ ਵਿੱਚੋਂ 13 ਕਰੋੜ ਦੇ ਕੰਮ ਅਲਾਟ ਹੋ ਚੁੱਕੇ ਹਨ ਅਤੇ ਬਾਕੀ 3 ਕਰੋੜ ਦੇ ਵੀ ਜਲਦ ਅਲਾਟ ਹੋ ਜਾਣਗੇ। ਉਨ੍ਹਾਂ ਉਦਯੋਗਪਤੀਆਂ ਨੂੰ ਦੱਸਿਆ ਕਿ ਹਲਵਾਰਾ ਏਅਰਪੋਰਟ ਤੋਂ ਫਲਾਈਟਾਂ ਸ਼ੁਰੂ ਹੋਣ ਨਾਲ ਮਾਲਵਾ ਖੇਤਰ ਦਾ ਕਾਰੋਬਾਰ ਵੱਡਾ ਬੂਸਟ ਪਾ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਜੀ ਨੇ ਕਿਹਾ ਕਿ ਉਦਯੋਗਿਕ ਨੀਤੀ 2026 ਨੇ ਉਨ੍ਹਾਂ ਕਾਰੋਬਾਰੀ ਖੇਤਰਾਂ ਨੂੰ ਵੀ ਸਰਲ ਬਣਾ ਦਿੱਤਾ ਹੈ ਜੋ ਪਹਿਲਾਂ ਉਦਯੋਗ ਦੇ ਦਾਇਰੇ ਵਿੱਚ ਨਹੀਂ ਆਉਂਦੇ ਸਨ। ਇਹ ਵਿਚ ਮੁੱਖ ਤੌਰ ‘ਤੇ ਫ਼ਿਲਮ ਕਾਰੋਬਾਰ ਅਤੇ ਪ੍ਰਾਹੁਣਾਚਾਰੀ ਖੇਤਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵਾਤਾਵਰਣ ਲਈ ਅਨੁਕੂਲ ਪ੍ਰੋਜੈਕਟਾਂ ਜਿਵੇਂ ਜ਼ੀਰੋ ਲਿਕਵਿਡ ਡਿਸਚਾਰਜ ‘ਤੇ 10 ਕਰੋੜ ਰੁਪਏ ਤੱਕ ਭਾਰੀ ਸਬਸਿਡੀ ਦੇ ਰਹੀ ਹੈ। ਇਸੇ ਤਰ੍ਹਾਂ ਪਰਾਲੀ ਦਾ ਇਸਤੇਮਾਲ ਕਰਕੇ ਬਾਇਲਰ ਲਗਾਉਣ ਵਾਲੇ ਉੱਦਯੋਗਾਂ ਨੂੰ 7.5 ਕਰੋੜ ਰੁਪਏ ਤੱਕ ਸਬਸਿਡੀ ਮਿਲੇਗੀ। ਮੀਡੀਆ ਦੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਅਰੋੜਾ ਨੇ ਕਿਹਾ ਕਿ ਮਈ ਮਹੀਨੇ ਦੇ ਅੰਤ ਤੱਕ ਰਾਜ ਦੇ ਸ਼ਹਿਰੀ ਖੇਤਰਾਂ ਵਿੱਚ 2120 ਕਿਲੋਮੀਟਰ ਸੜਕਾਂ 1300 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਬਣਾਈਆਂ ਜਾਣਗੀਆਂ।

ਇਸ ਮੌਕੇ ਪੰਜਾਬ ਉਦਯੋਗ ਤੇ ਵਪਾਰ ਵਿਭਾਗ ਦੇ ਮੁੱਖ ਸਕੱਤਰ ਗੁਰਕੀਰਤ ਕਿਰਪਾਲ ਸਿੰਘ ਨੇ ਪੰਜਾਬ ਸਰਕਾਰ ਦੀਆਂ ਉਦਯੋਗ ਸਬੰਧੀ ਨੀਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Read Latest News and Breaking News at Daily Post TV, Browse for more News

Ad
Ad

Punjab District News