Journalism Of Hope
BREAKING NEWS
ਅਮਿਤ ਸ਼ਾਹ ਨੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤਾ ਇਨਸਾਫ਼ ਦਾ ਭਰੋਸਾ.....ਗੁਰਦਾਸਪੁਰ ‘ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ......ਮਾਣਹਾਨੀ ਕੇਸ ’ਚ ਸਜ਼ਾ ਵਿਰੁੱਧ ਸੈਸ਼ਨ ਕੋਰਟ ਜਾਣਗੇ ਸਿਮਰਜੀਤ ਬੈਂਸ......ਡੀਸੀ ਦੇ ਗੰਨਮੈਨ ਨੇ ਪਤਨੀ ਅਤੇ ਆਪਣੇ ਦੋ ਪੁੱਤਰਾਂ ਨੂੰ ਮਾਰੀ ਗੋਲੀ: ਫੇਰ ਖੁਦ ਵੀ ਕੀਤੀ ਖ਼ੁਦਕੁਸ਼ੀ........ਪਰਮਿੰਦਰ ਝੋਟਾ ਦੇ ਕਤਲ ਕਾਰਨ ਮਾਨਸਾ ’ਚ ਦੁਸਹਿਰੇ ਦੀ ਰੌਣਕ ਗਾਇਬ, ਬਾਜ਼ਾਰਾਂ ’ਚ ਛਾਈ ਸੁੰਨਸਾਨੀ.......CM ਮਾਨ ਦੇ OSD ਰਾਜਬੀਰ ਘੁੰਮਣ ਨੂੰ CBI ਨੇ 22 ਅਕਤੂਬਰ ਨੂੰ ਮੁੜ ਸੱਦਿਆ......ਹਰਿਆਣਾ ਪੁਲਿਸ ’ਚ ਵੱਡਾ ਫੇਰਬਦਲ, 28 IPS/HPS ਅਧਿਕਾਰੀਆਂ ਦੇ ਤਬਾਦਲੇ.......TMC ਛੱਡਣ ਮਗਰੋਂ ਯੂਸੁਫ਼ ਪਠਾਨ ਨੂੰ ਗੁਜਰਾਤ ’ਚ ਰਾਹਤ, ਜ਼ਮੀਨ ਦਾ ਮਾਮਲਾ ਸੁਲਝਿਆ......

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

Chandigarh , 19 ਮਾਰਚ 2025 – ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
  • ਦਿਵਿਆਂਗਜਨਾਂ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ
  • ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ

Chandigarh , 19 ਮਾਰਚ 2025 – ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-40 ਅਧੀਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ। ਇਸੇ ਤਹਿਤ, ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਸਮੂਲੀਅਤ ਦਿਵਾਉਣ ਲਈ ਸਤੰਬਰ 2024 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਵੀ ਮਨਾਇਆ ਗਿਆ। ਉਨ੍ਹਾਂ ਵਿਧਾਨ ਸਭਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਨੂੰ ਜਲਦ ਤੋਂ ਜਲਦ ਲਾਗੂ ਕਰਕੇ, ਵਿਧਾਨ ਸਭਾ ਦੀ ਕਾਰਵਾਈ ਸੰਕੇਤਿਕ ਭਾਸ਼ਾ ਵਿੱਚ ਉਪਲੱਬਧ ਕਰਵਾਈ ਜਾਵੇ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਨੀਤੀਆਂ ਅਤੇ ਫੈਸਲਿਆਂ ਦੀ ਜਾਣਕਾਰੀ ਮਿਲ ਸਕੇ।

Read Latest News and Breaking News at Daily Post TV, Browse for more News

Ad
Ad

Punjab District News