Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

Punjab : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ਹੀਦਾਂ ਦਾ ਕਿੱਤਾ ਵਿਸ਼ੇਸ਼ ਸਮਾਨ

BJP National General Secretary Tarun Chugh said ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਪ੍ਰਤੀ ਵਿਸ਼ੇਸ਼ ਸਨਮਾਨ ਦਿਖਾਇਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੇ ਸ਼ਹੀਦਾਂ ਦੀ […]
Nishant Malyan
By : Updated On: 30 Mar 2025 15:39:PM
Punjab : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਸ਼ਹੀਦਾਂ ਦਾ ਕਿੱਤਾ ਵਿਸ਼ੇਸ਼ ਸਮਾਨ

BJP National General Secretary Tarun Chugh said ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮੇਸ਼ਾ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਪ੍ਰਤੀ ਵਿਸ਼ੇਸ਼ ਸਨਮਾਨ ਦਿਖਾਇਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਅਹੁਦਾ ਸੰਭਾਲਿਆ ਸੀ ਤਾਂ ਉਨ੍ਹਾਂ ਨੇ ਸ਼ਹੀਦਾਂ ਦੀ ਯਾਦ ਨਾਲ ਜੁੜੀ ਹੁਸੈਨੀਵਾਲਾ ਸਰਹੱਦ ਦਾ ਦੌਰਾ ਕੀਤਾ ਸੀ।

ਇਸ਼ਤਿਹਾਰ

ਤਰੁਣ ਚੁੱਘ ਨੇ ਦੱਸਿਆ ਕਿ ਸਰਕਾਰ ਨੇ ਖਟਕੜ ਕਲਾਂ ਵਿੱਚ 53 ਕਰੋੜ ਰੁਪਏ ਅਤੇ ਹੁਸੈਨੀਵਾਲਾ ਵਿੱਚ 25 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਦੋਵੇਂ ਸਥਾਨ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਇਤਿਹਾਸਕ ਸਥਾਨ ਹਨ ਅਤੇ ਇਨ੍ਹਾਂ ਦਾ ਵਿਕਾਸ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਤਜਵੀਜ਼ਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜਲਦੀ ਹੀ ਇਨ੍ਹਾਂ ‘ਤੇ ਕੰਮ ਸ਼ੁਰੂ ਹੋ ਜਾਵੇਗਾ।

ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਕੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ’ਤੇ ਜ਼ੋਰ ਦਿੱਤਾ।

Read Latest News and Breaking News at Daily Post TV, Browse for more News

Ad
Ad

Punjab District News