ਪੰਜਾਬ ਭਾਜਪਾ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ
Punjab BJP postpones plan to lay siege to CM’s residence: ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ), ਪੰਜਾਬ ਵੱਲੋਂ ਅੱਜ 10 ਅਕਤੂਬਰ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਕੀਤੇ ਜਾਣ ਵਾਲੇ ਘਿਰਾਓ ਦੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਮੁਲਤਵੀ ਕੀਤੇ ਜਾਣ […]
By :
Ranjit Singh
Updated On: 10 Oct 2026 07:24:AM
- ਨਵੀਂ ਤਾਰੀਖ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ
Punjab BJP postpones plan to lay siege to CM’s residence: ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ), ਪੰਜਾਬ ਵੱਲੋਂ ਅੱਜ 10 ਅਕਤੂਬਰ ਨੂੰ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਕੀਤੇ ਜਾਣ ਵਾਲੇ ਘਿਰਾਓ ਦੇ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ।
ਪ੍ਰੋਗਰਾਮ ਮੁਲਤਵੀ ਕੀਤੇ ਜਾਣ ਦੀ ਜਾਣਕਾਰੀ ਦਿੰਦਿਆਂ ਭਾਜਪਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਇਹ ਪ੍ਰੋਗਰਾਮ ਹੁਣ 10 ਅਕਤੂਬਰ ਨੂੰ ਨਹੀਂ ਹੋਵੇਗਾ। ਘਿਰਾਓ ਦੀ ਨਵੀਂ ਤਾਰੀਖ ਦਾ ਐਲਾਨ ਵੱਖਰੇ ਤੌਰ ’ਤੇ ਕੀਤਾ ਜਾਵੇਗਾ।
ਸਰੀਨ ਨੇ ਪਾਰਟੀ ਦੇ ਸਮੂਹ ਵਰਕਰਾਂ, ਆਗੂਆਂ ਅਤੇ ਸਮਰਥਕਾਂ ਨੂੰ ਪ੍ਰੋਗਰਾਮ ਮੁਲਤਵੀ ਹੋਣ ਦੀ ਸੂਚਨਾ ਦਾ ਨੋਟਿਸ ਲੈਣ ਅਤੇ ਮੁੜ ਨਿਰਧਾਰਤ ਪ੍ਰੋਗਰਾਮ ਸਬੰਧੀ ਅਗਲੀ ਸੂਚਨਾ ਦੀ ਉਡੀਕ ਕਰਨ ਦੀ ਅਪੀਲ ਕੀਤੀ।
