Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਜਿਸ ‘ਚ ਬੇਅਦਬੀ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਗਈ।
Sacrilege Bill Approved in Punjab Cabinet: ਪੰਜਾਬ ਮੁੱਖ ਮੰਤਰੀ ਨਿਵਾਸ ‘ਤੇ ਚਲ ਰਹੀ ਕੈਬਨਿਟ ਦੀ ਮੀਟਿੰਗ ਖ਼ਤਮ ਹੋ ਗਈ ਹੈ। ਜਿਸ ‘ਚ ਬੇਅਦਬੀ ਬਿਲ ਨੂੰ ਮਨਜ਼ੂਰੀ ਦੇ ਦਿੱਤੀ ਗਈ। ਮਨਜ਼ੂਰੀ ਮਿਲਣ ਤੋਂ ਬਾਅਦ ਅੱਜ ਹੀ ਵਿਧਾਨ ਸਭਾ ‘ਚ ਬੇਅਦਬੀ ਬਿੱਲ ਪੇਸ਼ ਹੋ ਸਕਦਾ ਹੈ।
ਪੰਜਾਬ ‘ਚ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਹੁਣ ਤੱਕ ਕੋਈ ਸਖ਼ਤ ਕਾਨੂੰਨ ਨਹੀਂ ਸੀ। ਇਸ ਕਾਨੂੰਨ ਨਾਲ ਧਾਰਮਿਕ ਗ੍ਰੰਥਾਂ ਅਤੇ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਉਮਰ ਕੈਦ ਮਿਲੇਗੀ।
ਬੇਅਦਬੀ ਦੇ ਦੋਸ਼ੀਆਂ ਨੂੰ ਪੈਰੋਲ ਨਹੀਂ ਮਿਲੇਗੀ। ਇਸ ਦੇ ਨਾਲ ਹੀ ਬੇਅਦਬੀ ਦੇ ਮਾਮਲਿਆਂ ਲਈ ਵਿਸ਼ੇਸ਼ ਅਦਾਲਤਾਂ ਬਣਾਈਆਂ ਜਾ ਸਕਣਗੀਆਂ।
ਪੰਜਾਬ ‘ਚ ਲੰਬੇ ਸਮੇਂ ਤੋਂ ਬੇਅਦਬੀ ਕਾਨੂੰਨ ਦੀ ਮੰਗ ਚੱਲ ਰਹੀ ਸੀ। ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ। ਜਿਸ ਵਿੱਚ ਸਮੁੱਚੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾਵਾਂ ਨੂੰ ਯਕੀਨੀ ਬਣਾਉਣ ਲਈ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਦਿੱਤੀ ਗਈ। ਇਸ ਬਿੱਲ ਮੁਤਾਬਕ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ, ਭਾਗਵਦ ਗੀਤਾ, ਬਾਈਬਲ, ਕੁਰਾਨ ਸ਼ਰੀਫ਼ ਅਤੇ ਹੋਰ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਮੁਲਜ਼ਮ ਨੂੰ ਉਮਰ ਕੈਦ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸ ਕਾਨੂੰਨ ਦੇ ਲਾਗੂ ਹੋਣ ਨਾਲ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਮਜ਼ਬੂਤ ਹੋਣਗੀਆਂ। ਸਾਡੇ ਲਈ ਧਾਰਮਿਕ ਗ੍ਰੰਥਾਂ ਦਾ ਸਨਮਾਨ ਸਭ ਤੋਂ ਪਹਿਲਾਂ ਹੈ। ਨਾਲ ਹੀ ‘ਪੰਜਾਬ ਰੈਗੂਲੇਸ਼ਨ ਆਫ਼ ਕਰੱਸ਼ਰ ਯੂਨਿਟਸ ਐਂਡ ਸਟਾਕਿਸਟਸ ਐਂਡ ਰਿਟੇਲਰ ਰੂਲਜ਼-2025’ ਨੂੰ ਵੀ ਹਰੀ ਝੰਡੀ ਦਿੱਤੀ ਗਈ।