Banner
Banner

ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ

Punjab Cabinet meeting postponed: ਪੰਜਾਬ ਕੈਬਨਿਟ ਦੀ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ। ਜਾਣਕਾਰੀ ਅਨੁਸਾਰ […]
Amritpal Singh
By : Updated On: 05 Sep 2025 15:35:PM
ਪੰਜਾਬ ਕੈਬਨਿਟ ਦੀ ਅੱਜ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ

Punjab Cabinet meeting postponed: ਪੰਜਾਬ ਕੈਬਨਿਟ ਦੀ ਅੱਜ 4 ਵਜੇ ਹੋਣ ਵਾਲੀ ਮੀਟਿੰਗ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਇਹ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਅਚਾਨਕ ਵਿਗੜ ਗਈ ਸੀ।

ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ‘ਚ ਅਜੇ ਵੀ ਕੋਈ ਸੁਧਾਰ ਨਹੀਂ ਹੋਇਆ। ਇਸ ਸਮੇਂ ਹਾਲਤ ਕਾਫੀ ਖਰਾਬ ਦੱਸੀ ਜਾ ਰਹੀ ਹੈ। ਤੇਜ਼ ਬੁਖ਼ਾਰ ਹੋਣ ਕਰਕੇ ਮੁੱਖ ਮੰਤਰੀ ਦੋ ਦਿਨਾਂ ਤੋਂ ਆਪਣੀ ਸਰਕਾਰੀ ਰਿਹਾਇਸ਼ ਉਤੇ ਹਨ। ਜਿਸ ਕਰਕੇ ਮੁੱਖ ਮੰਤਰੀ ਦੀ ਸਿਹਤ ਦੀ ਵਜ੍ਹਾ ਕਰਕੇ ਮੀਟਿੰਗ ਮੁਲਤਵੀ ਹੋਣ ਦੀ ਗੱਲ ਕਹੀ ਜਾ ਰਹੀ ਹੈ।

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਮਗਰੋਂ ਬਿਮਾਰ ਹੋ ਗਏ ਸਨ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀ ਬੀਤੇ ਕੱਲ੍ਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਸੀ।

Read Latest News and Breaking News at Daily Post TV, Browse for more News

Ad
Ad