Punjab Cabinet Meeting: ਅੱਜ ਯਾਨੀ 26 ਜੂਨ ਨੂੰ ਪੰਜਾਬ ਦੇ ਲੋਕਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਦਰਅਸਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਹੇਠ ਕੈਬਨਿਟ ਮੀਟਿੰਗ ਹੋਣ ਵਾਲੀ ਹੈ।
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਯਾਨੀ 26 ਜੂਨ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਨੂੰ ਲੈ ਕੇ ਰਾਜਨੀਤਿਕ ਹਲਕਿਆਂ ਵਿੱਚ ਚਰਚਾ ਜ਼ੋਰਾਂ ‘ਤੇ ਹੈ ਤੇ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਿੱਚ ਕੁਝ ਵੱਡੇ ਅਤੇ ਲੋਕ ਹਿੱਤ ਨਾਲ ਸਬੰਧਤ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਜਾ ਸਕਦੀ ਹੈ।
ਸੂਤਰਾਂ ਮੁਤਾਬਕ, ਇਸ ਮੀਟਿੰਗ ਨੂੰ ਸੂਬੇ ਦੇ ਵਿਕਾਸ ਏਜੰਡੇ ਨੂੰ ਅੱਗੇ ਵਧਾਉਣ, ਪ੍ਰਸ਼ਾਸਨਿਕ ਸੁਧਾਰਾਂ ਅਤੇ ਸੰਭਾਵਿਤ ਨਵੀਆਂ ਯੋਜਨਾਵਾਂ ਦੇ ਐਲਾਨ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਨਾਲ ਹੀ, ਕੁਝ ਵਿਭਾਗੀ ਫੇਰਬਦਲ ਜਾਂ ਵਿੱਤੀ ਨੀਤੀਆਂ ਨਾਲ ਸਬੰਧਤ ਪ੍ਰਸਤਾਵ ਵੀ ਕੈਬਨਿਟ ਦੇ ਸਾਹਮਣੇ ਰੱਖੇ ਜਾ ਸਕਦੇ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹਾਲ ਹੀ ‘ਚ ਲੁਧਿਆਣਾ ਵੈਸਟ ਤੋਂ ਜੇਤੂ ਰਹੇ ਉਮੀਦਵਾਰ ਸੰਜੀਵ ਅਰੋੜਾ ਨੂੰ ਵੀ ਵਿਧਾਨ ਸਭਾ ਸਪੀਕਰ ਸੰਧਵਾ ਚੈਂਬਰ ‘ਚ ਸਹੂੰ ਚਕਵਾਉਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈਆਂ ਕੈਬਨਿਟ ਮੀਟਿੰਗਾਂ ਵਿੱਚ ਸਿੱਖਿਆ, ਸਿਹਤ ਅਤੇ ਰੁਜ਼ਗਾਰ ਵਰਗੇ ਖੇਤਰਾਂ ਵਿੱਚ ਕਈ ਇਤਿਹਾਸਕ ਫੈਸਲੇ ਲਏ ਗਏ ਹਨ। ਅਜਿਹੀ ਸਥਿਤੀ ਵਿੱਚ, ਸਭ ਦੀਆਂ ਨਜ਼ਰਾਂ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ।