Punjab Cabinet Meeting: ਦੱਸ ਦਈਏ ਕਿ ਨਵੇਂ ਨੋਟੀਫਿਕੇਸ਼ਨ ਮੁਤਾਬਕ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ।
Punjab Cabinet Meeting 2025: ਨਵੇਂ ਸਾਲ ਤੋਂ ਬਾਅਦ ਪਹਿਲੀ ਕੈਬਨਿਟ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਣ ਜਾ ਰਹੀ ਹੈ। ਦਿੱਲੀ ਚੋਣਾਂ ਲਈ ਵੋਟਿੰਗ ਖ਼ਤਮ ਹੋਣ ਤੋਂ ਅਗਲੇ ਹੀ ਦਿਨ ਮੀਟਿੰਗ ਤੈਅ ਕੀਤੀ ਗਈ ਹੈ। ਬੈਠਕ ਤੋਂ ਬਾਅਦ ਸਰਕਾਰ ਕਈ ਅਹਿਮ ਮੁੱਦਿਆਂ ‘ਤੇ ਫੈਸਲੇ ਲੈ ਸਕਦੀ ਹੈ। ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ। ਦੱਸ ਦਈਏ ਕਿ ਪਹਿਲਾਂ ਮੀਟਿੰਗ 6 ਫਰਵਰੀ ਨੂੰ ਹੋਣੀ ਸੀ, ਹੁਣ ਮੀਟਿੰਗ ਦਾ ਸਮਾਂ ਬਦਲ ਕੇ 10 ਫਰਵਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਨਵੇਂ ਨੋਟੀਫਿਕੇਸ਼ਨ ਮੁਤਾਬਕ ਇਹ ਮੀਟਿੰਗ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਸ਼ੁਰੂ ਹੋਵੇਗੀ। ਇਸ ਮੀਟਿੰਗ ਵਿੱਚ ਸਾਰੇ ਕੈਬਨਿਟ ਮੰਤਰੀਆਂ ਨੂੰ ਹਾਜ਼ਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਦੱਸ ਦੇਈਏ ਕਿ ਇਹ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਹੈ। ਇਸ ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।

ਸੂਤਰਾਂ ਦੀ ਮੰਨੀਏ ਤਾਂ ਇਸ ਮੀਟਿੰਗ ‘ਚ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਲਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਬੈਠਕ ‘ਚ ਨਵੇਂ ਵਿੱਤੀ ਸਾਲ 2025-26 ਦੇ ਬਜਟ ਨਾਲ ਜੁੜੇ ਕਈ ਅਹਿਮ ਮੁੱਦਿਆਂ ‘ਤੇ ਫੈਸਲੇ ਲਏ ਜਾ ਸਕਦੇ ਹਨ। 14 ਫਰਵਰੀ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਅਤੇ ਕੇਂਦਰ ਦਰਮਿਆਨ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਰਜ਼ਾ ਮੁਆਫ਼ੀ ਆਦਿ ਸਮੇਤ 16 ਪ੍ਰਮੁੱਖ ਮੰਗਾਂ ਨੂੰ ਪੂਰਾ ਕਰਨ ਦੀ ਮੰਗ ‘ਤੇ ਵੀ ਸਰਕਾਰ ਆਪਣਾ ਸਟੈਂਡ ਤਿਆਰ ਕਰ ਸਕਦੀ ਹੈ।