Punjab Cabinet Minister: ਆਪਣੇ ਪਟਿਆਲਾ ਦੌਰੇ ਦੌਰਾਨ ਇਸ ਦੌਰਾਨ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਅਤੇ ਸ਼ਹਿਰ ਦੇ ਆਲੇ ਦੁਆਲੇ ਕੂੜੇ ਦੇ ਢੇਰ ਲੱਗੇ ਹੋਏ ਹਨ।
Dr. Ravjot Singh Patiala Visit: ਅੱਜ ਪੰਜਾਬ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਅਚਨਚੇਤ ਪਟਿਆਲਾ ਦਾ ਦੌਰਾ ਕਰਨ ਪਹੁੰਚੇ। ਜਿੱਥੇ ਉਨ੍ਹਾਂ ਨੇ ਪਟਿਆਲਾ ਦੇ ਵੱਖ-ਵੱਖ ਥਾਂ ‘ਤੇ ਸਾਫ਼ ਸਫ਼ਾਈ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਅਤੇ ਸ਼ਹਿਰ ਦੇ ਆਲੇ ਦੁਆਲੇ ਕੂੜੇ ਦੇ ਢੇਰ ਲੱਗੇ ਹੋਏ ਹਨ। ਨਾਲ ਹੀ ਉਨ੍ਹਾਂ ਨੇ ਡੰਪਾਂ ਦੇ ਨਾਲ ਲੱਗਦੇ ਰਹਾਇਸ਼ੀ ਇਲਾਕਿਆਂ ਦੇ ਵਸਨੀਕਾਂ ਨਾਲ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਸ ਮੌਕੇ ਉਨ੍ਹਾਂ ਦੇ ਨਾਲ ਕਮਿਸ਼ਨਰ ਨਗਰ ਨਿਗਮ ਪਰਮਵੀਰ ਸਿੰਘ ਮੇਅਰ ਕੁੰਦਨ ਗੋਗੀਆ ਡਿਪਟੀ ਮੇਅਰ ਹਰਿੰਦਰ ਕੋਹਲੀ ਮੌਜੂਦ ਰਹੇ। ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਇਸ ਸਬੰਧੀ ਕਾਰਵਾਈ ਦੇ ਨਿਰਦੇਸ਼ ਵੀ ਦਿੱਤੇ ਅਤੇ ਨਾਲ ਹੀ ਕਿਹਾ ਕਿ ਮੈਨੂੰ ਇੱਥੇ ਆ ਕੇ ਬਹੁਤ ਨਮੋਸ਼ੀ ਹੋਈ ਹੈ।
ਕੈਬਨਿਟ ਮੰਤਰੀ ਨੇ ਅਫ਼ਸਰਾਂ ਨੂੰ ਚੇਤਾਵਨੀ ਵੀ ਦਿੱਤੀ ਨਾਲ ਹੀ ਝਾੜ ਪਾਉਂਦੀਆਂ ਕਿਹਾ ਕਿ ਛੇਤੀ ਤੋਂ ਛੇਤੀ ਸ਼ਹਿਰ ‘ਚ ਸਾਫ਼ ਸਫ਼ਾਈ ਦਾ ਪੁਖ਼ਤਾ ਪ੍ਰਬੰਧ ਕੀਤਾ ਜਾਵੇ ਨਹੀਂ ਤਾਂ ਸਬੰਧਿਤ ਅਧਿਕਾਰੀਆਂ ਖਿਲਾਫ ਸਖ਼ਤ ਤੋਂ ਸਖ਼ਤ ਐਕਸ਼ਨ ਲਿਆ ਜਾਵੇਗਾ।