Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

350th Martyrdom Anniversary: ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ। Punjab Cabinet Ministers invites Assam CM: ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

350th Martyrdom Anniversary: ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

Punjab Cabinet Ministers invites Assam CM: ਪੰਜਾਬ ਸਰਕਾਰ ਦੇ ਇੱਕ ਵਫ਼ਦ ਨੇ, ਜਿਸ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਕਰ ਰਹੇ ਸਨ, ਨੇ ਗੁਹਾਟੀ ਵਿਖੇ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਰਸਮੀ ਸੱਦਾ ਦਿੱਤਾ।

ਇਸ ਉੱਚ-ਪੱਧਰੀ ਮੀਟਿੰਗ ਦੌਰਾਨ ਕੌਮੀ ਏਕਤਾ ਦੀ ਭਾਵਨਾ ਤੇ ਜੋਰ ਦਿੱਤਾ ਗਿਆ ਅਤੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜਿਨ੍ਹਾਂ ਨੂੰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਮਹਾਨ ਕੁਰਬਾਨੀ ਕਾਰਨ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਪ੍ਰਤੀ ਡੂੰਘਾ ਸਤਿਕਾਰ ਪ੍ਰਗਟ ਕੀਤਾ ਗਿਆ।

ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ

ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਲਾਲ ਚੰਦ ਕਟਾਰੂਚੱਕ ਨੇ ਮੁੱਖ ਮੰਤਰੀ ਸਰਮਾ ਨੂੰ ਨਿੱਜੀ ਤੌਰ ‘ਤੇ ਸੱਦਾ ਪੱਤਰ ਸੌਂਪਿਆ, ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸ਼ਾਨਦਾਰ ਯਾਦਗਾਰੀ ਸਮਾਗਮਾਂ ਦੀ ਰੂਪ-ਰੇਖਾ ਦੱਸੀ ਗਈ। ਇਹ ਸਮਾਗਮ ਵੱਖ-ਵੱਖ ਇਤਿਹਾਸਕ ਅਸਥਾਨਾਂ, ਜਿਹੜੇ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਬੇਮਿਸਾਲ ਕੁਰਬਾਨੀ ਨਾਲ ਸਬੰਧਤ ਹਨ, ‘ਤੇ ਕਰਵਾਏ ਜਾਣੇ ਹਨ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਧਾਰਮਿਕ ਸੀਮਾਵਾਂ ਤੋਂ ਪਾਰ

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੀ ਸਰਬ-ਵਿਆਪਕ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਧਾਰਮਿਕ ਸੀਮਾਵਾਂ ਤੋਂ ਪਾਰ ਹੈ। ਇਹ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਇੱਕ ਸ਼ਕਤੀਸ਼ਾਲੀ ਪ੍ਰੇਰਨਾ ਹੈ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਸਾਹਿਬ ਦੇ ਸਰਬ-ਸਾਂਝੀਵਾਲਤਾ ਅਤੇ ਬਹਾਦਰੀ ਦੇ ਸੰਦੇਸ਼ ਦੇ ਪਸਾਰ ਲਈ ਮੁੱਖ ਮੰਤਰੀ ਸਰਮਾ ਨੂੰ ਸੱਦਾ ਦੇਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਇਤਿਹਾਸਕ ਸਮਾਗਮ ਕੌਮੀ ਭਾਈਵਾਲੀ ਅਤੇ ਏਕਤਾ ਨਾਲ ਮਨਾਇਆ ਜਾਵੇ।

ਇਸ ਮੌਕੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵੱਖ-ਵੱਖ ਸੂਬਿਆਂ ਵਿਚਕਾਰ ਸਾਂਝੇ ਅਧਿਆਤਮਿਕ ਸਬੰਧਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅਸਾਮ ਦੇ ਲੋਕ ਵੀ ਸਿੱਖ ਗੁਰੂਆਂ ਲਈ ਡੂੰਘਾ ਸਤਿਕਾਰ ਰੱਖਦੇ ਹਨ, ਅਤੇ ਸਾਡਾ ਮੰਨਣਾ ਹੈ ਕਿ ਮੁੱਖ ਮੰਤਰੀ ਸਰਮਾ ਦੀ ਮੌਜੂਦਗੀ ਪੰਜਾਬ ਅਤੇ ਅਸਾਮ ਦਰਮਿਆਨ ਸੱਭਿਆਚਾਰਕ ਅਤੇ ਇਤਿਹਾਸਕ ਸਬੰਧਾਂ ਨੂੰ ਹੋਰ ਮਜ਼ਬੂਤ ਕਰੇਗੀ।

ਸਰਮਾ ਨੇ ਕੀਤਾ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ

ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਪੰਜਾਬ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਪ੍ਰਤੀ ਆਪਣਾ ਡੂੰਘਾ ਸਤਿਕਾਰ ਪ੍ਰਗਟਾਇਆ। ਉਨ੍ਹਾਂ ਮੰਤਰੀਆਂ ਨੂੰ ਭਰੋਸਾ ਦਿੱਤਾ ਕਿ ਅਸਾਮ ਸਰਕਾਰ ਭਾਰਤ ਦੀ ਸੱਭਿਆਚਾਰਕ ਅਤੇ ਅਧਿਆਤਮਿਕ ਵਿਰਾਸਤ ਵਿੱਚ ਗੁਰੂ ਸਾਹਿਬ ਦੇ ਯਾਦਗਾਰੀ ਯੋਗਦਾਨ ਦਾ ਸਨਮਾਨ ਕਰਦੀ ਹੈ। ਸੱਦਾ ਸਵੀਕਾਰ ਕਰਦੇ ਹੋਏ, ਮੁੱਖ ਮੰਤਰੀ ਸਰਮਾ ਨੇ ਇੰਨ੍ਹਾਂ ਯਾਦਗਾਰੀ ਸਮਾਗਮਾਂ ਦੀ ਸਫ਼ਲਤਾ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਮਨਾਉਣ ਦੇ ਸਬੰਧ ਵਿੱਚ ਸਾਰੀਆਂ ਸੰਭਾਵਨਾਵਾਂ ਦੀ ਤਲਾਸ਼ ਕਰੇਗੀ, ਕਿਉਂਕਿ ਗੁਰੂ ਸਾਹਿਬ ਕੌਮੀ ਚੇਤਨਾ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News