Journalism Of Hope
BREAKING NEWS
ਚੰਡੀਗੜ੍ਹ ’ਚ ਅੱਜ ਤੋਂ ਕਿਸਾਨ ਲਾਉਣਗੇ ਪੱਕਾ ਮੋਰਚਾ.....ਅੰਮ੍ਰਿਤਸਰ ਦੇ ਮਸ਼ਹੂਰ ‘ਕਾਲੇ ਕੁਲਚਿਆਂ ਵਾਲੇ’ ’ਤੇ GST ਵਿਭਾਗ ਦੀ ਰੇਡ.....ਥਾਣੇ ਦੇ ਬਾਹਰ ਬੰਬ ਧਮਾਕਾ ਮਾਮਲੇ ’ਚ NIA ਦਾ ਵੱਡਾ ਐਕਸ਼ਨ, ਪੰਜਾਬ ਦੇ 3 ਗੈਂਗਸਟਰ ਗ੍ਰਿਫ਼ਤਾਰ.......ਅੱਜ 1 ਸਤੰਬਰ ਤੋਂ ਵੱਡੇ ਬਦਲਾਅ: ਕਮਰਸ਼ੀਅਲ ਸਿਲੰਡਰ ਮਹਿੰਗਾ, ਦੁੱਧ ਦੇ ਰੇਟ ਵਧੇ; ਟਾਟਾ-ਹੁੰਡਈ ਦੀਆਂ ਕਾਰਾਂ ਵੀ ਮਹਿੰਗੀਆਂ.......ਵਿਆਹ ਤੋਂ ਸਿਰਫ਼ 5 ਮਹੀਨੇ ਬਾਅਦ ਰੈਪਰ ਬਾਦਸ਼ਾਹ-ਈਸ਼ਾ ਰਿਖੀ ਹੋ ਰਹੇ ਵੱਖ !.....ਨੇਪਾਲ ਹੜ੍ਹ ਨਾਲ ਤਬਾਹ ਘਰ ’ਚੋਂ ਮਿਲੀਆਂ 24 ਲਾਸ਼ਾਂ, ਮ੍ਰਿਤਕਾਂ ਦੀ ਗਿਣਤੀ 955 ਹੋਈ.....ਅੱਜ ਤੋਂ ਅੰਤਰਰਾਸ਼ਟਰੀ ਯਾਤਰੀਆਂ ਲਈ ਵੱਡਾ ਬਦਲਾਅ, ਹੁਣ ਬੋਰਡਿੰਗ ਪਾਸ ’ਤੇ ਨਹੀਂ ਲੱਗੇਗੀ ਇਮੀਗ੍ਰੇਸ਼ਨ ਸਟੈਂਪ......

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, 30 ਦਸੰਬਰ ਨੂੰ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਮਨਰੇਗਾ ਸਕੀਮ ਦਾ ਨਾਂ ਬਦਲੇ ਜਾਣ ਦੇ ਖ਼ਿਲਾਫ਼ ਨਹੀਂ ਹਾਂ ਪਰ ਜਿਹੜੀਆਂ ਸੋਧਾਂ ਕੀਤੀਆਂ ਹਨ, ਉਸ […]
Nishant Malyan
By : Updated On: 20 Dec 2025 17:24:PM
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ, 30 ਦਸੰਬਰ ਨੂੰ ਬੁਲਾਇਆ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

Punjab News: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਮਨਰੇਗਾ ਸਕੀਮ ਦਾ ਨਾਂ ਬਦਲੇ ਜਾਣ ਦੇ ਖ਼ਿਲਾਫ਼ ਨਹੀਂ ਹਾਂ ਪਰ ਜਿਹੜੀਆਂ ਸੋਧਾਂ ਕੀਤੀਆਂ ਹਨ, ਉਸ ਨਾਲ ਗਰੀਬ ਲੋਕਾਂ ਦਾ ਹੱਕ ਖੋਹ ਜਾਵੇਗਾ।

ਇਸ਼ਤਿਹਾਰ

ਉਨ੍ਹਾਂ ਕਿਹਾ ਕਿ ਇਸੇ ਮੁੱਦੇ ‘ਤੇ ਚਰਚਾ ਲਈ ਅਸੀਂ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ, ਜੋ ਕਿ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅਸੀਂ ਇਸ ਸਕੀਮ ‘ਚ ਕੀਤੀਆਂ ਗਈਆਂ ਸੋਧਾਂ ਬਾਰੇ ਵਿਧਾਨ ਸਭਾ ਅੰਦਰ ਵਿਚਾਰ-ਚਰਚਾ ਕਰਾਂਗੇ। ਕੈਬਨਿਟ ਦੇ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਅਪੀਲ (ਆਬਜ਼ੈਕਸ਼ਨ) ਦੇ ਸਮੇਂ ਨੂੰ ਘਟਾਇਆ ਗਿਆ ਹੈ। ਇਸ ਨੂੰ 90 ਦਿਨਾਂ ਤੋਂ ਘਟਾ ਕੇ 30 ਦਿਨ ਕੀਤਾ ਗਿਆ ਹੈ ਤਾਂ ਜੋ ਇਹ ਸਕੀਮ ਤੇਜ਼ੀ ਨਾਲ ਪੰਜਾਬ ‘ਚ ਲਾਗੂ ਹੋ ਸਕੇ।

ਹਰਪਾਲ ਚੀਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ 10 ਏਕੜ ਜ਼ਮੀਨ ‘ਤੇ ਬੱਸ ਸਟੈਂਡ ਬਣਾਇਆ ਜਾਵੇਗਾ ਅਤੇ ਜਿਹੜੀ ਬਾਕੀ 20 ਏਕੜ ਜ਼ਮੀਨ ਬਚੀ ਹੈ, ਉਹ ਸ਼ਹਿਰੀ ਮਕਾਨ ਉਸਾਰੀ ਵਿਭਾਗ ਨੂੰ ਤਬਦੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜ਼ਨੈੱਸ ਤਹਿਤ ਬੈਂਕ ਗਾਰੰਟੀ ਦੇ ਨਾਲ ਕਾਰਪੋਰੇਟ ਗਾਰੰਟੀ ਨੂੰ ਵੀ ਐਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਦਯੋਗ ਨੂੰ ਅੱਗੇ ਲੈ ਕੇ ਜਾਣ ਲਈ ਮਾਨ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਭਾਜਪਾ ‘ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ ‘ਚ ਲੱਗੀ ਹੋਈ ਹੈ।

Read Latest News and Breaking News at Daily Post TV, Browse for more News

Ad
Ad

Punjab District News