Weather update: ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਨਵਾਂ ਵੈਸਟਰਨ ਡਿਸਟਰਬੈਂਸ ਬਣ ਰਿਹਾ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ।
Punjab Weather Update: ਪੰਜਾਬ ਤੇ ਚੰਡੀਗੜ੍ਹ ਦੇ ਲੋਕਾਂ ਨੂੰ ਅਗਲੇ ਛੇ ਦਿਨਾਂ ਤੱਕ ਸੰਘਣੀ ਧੁੰਦ ਅਤੇ ਸੀਤ ਲਹਿਰ ਤੋਂ ਰਾਹਤ ਮਿਲੇਗੀ। ਹਰਿਆਣਾ-ਪੰਜਾਬ ‘ਚ ਠੰਡੀ ਹਵਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਇੱਥੇ ਧੁੰਦ ਦੀ ਚਾਦਰ ਵੀ ਫੈਲੀ ਹੋਈ ਹੈ। ਚੰਡੀਗੜ੍ਹ, ਸਿਰਸਾ, ਅੰਮ੍ਰਿਤਸਰ, ਭਿਵਾਨੀ ਅਤੇ ਗੁਰੂਗ੍ਰਾਮ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰੇ-ਸ਼ਾਮ ਧੁੰਦ ਛਾਈ ਰਹਿੰਦੀ ਹੈ।
ਮੌਸਮ ਵਿਭਾਗ ਮੁਤਾਬਕ ਸੂਬੇ ‘ਚ ਨਵਾਂ ਵੈਸਟਰਨ ਡਿਸਟਰਬੈਂਸ ਬਣ ਰਿਹਾ ਹੈ। ਇਸ ਕਾਰਨ 31 ਜਨਵਰੀ ਤੋਂ 3 ਫਰਵਰੀ ਤੱਕ ਪੰਜਾਬ ‘ਚ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਫਿਲਹਾਲ ਸੂਬਿਆਂ ‘ਚ ਮੌਸਮ ‘ਚ ਕਿਸੇ ਵੱਡੀ ਤਬਦੀਲੀ ਦੀ ਕੋਈ ਸੰਭਾਵਨਾ ਨਹੀਂ ਹੈ।
ਜੇਕਰ ਪਿਛਲੇ 24 ਘੰਟਿਆਂ ‘ਚ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ ਇੱਕ ਡਿਗਰੀ ਦਾ ਵਾਧਾ ਹੋਇਆ ਹੈ। ਜੋ ਕਿ ਆਮ ਤਾਪਮਾਨ ਨਾਲੋਂ 3.9 ਡਿਗਰੀ ਵੱਧ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 27.6 ਡਿਗਰੀ ਦਰਜ ਕੀਤਾ ਗਿਆ ਹੈ। ਪੰਜਾਬ ਦੇ ਘੱਟੋ-ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਫਾਜ਼ਿਲਕਾ ਸਭ ਤੋਂ ਠੰਢਾ ਹੈ। ਇੱਥੇ ਘੱਟੋ-ਘੱਟ ਤਾਪਮਾਨ 2.4 ਡਿਗਰੀ ਦਰਜ ਕੀਤਾ ਗਿਆ। ਜਦੋਂ ਕਿ ਮੋਹਾਲੀ ਦਾ ਘੱਟੋ-ਘੱਟ ਤਾਪਮਾਨ ਸਭ ਤੋਂ ਵੱਧ 7.9 ਡਿਗਰੀ ਦਰਜ ਕੀਤਾ ਗਿਆ ਹੈ।
ਇਸ ਤੋਂ ਬਾਅਦ ਚੰਡੀਗੜ੍ਹ ਦਾ ਤਾਪਮਾਨ 7.2 ਡਿਗਰੀ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 24 ਘੰਟਿਆਂ ‘ਚ ਘੱਟੋ-ਘੱਟ ਤਾਪਮਾਨ ‘ਚ 0.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਜਿਸ ‘ਚ ਹੋਰ ਵਾਧਾ ਹੋਣ ਦੀ ਉਮੀਦ ਹੈ।
ਵਧਦਾ ਤਾਪਮਾਨ ਕਣਕ ਲਈ ਹਾਨੀਕਾਰਕ
ਸੂਬੇ ‘ਚ ਤਾਪਮਾਨ ਵਧਣ ਲੱਗਾ ਹੈ, ਜਿਸ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਵਧਦਾ ਤਾਪਮਾਨ ਕਣਕ ਦੀ ਫ਼ਸਲ ਲਈ ਠੀਕ ਨਹੀਂ ਹੈ। ਜੇਕਰ ਤਾਪਮਾਨ ਇਸੇ ਤਰ੍ਹਾਂ ਵਧਦਾ ਰਿਹਾ ਤਾਂ ਫ਼ਸਲ ਦਾ ਨੁਕਸਾਨ ਹੋਵੇਗਾ।
ਕਣਕ ਦੇ ਦਾਣੇ ਸੁੰਗੜ ਸਕਦੇ ਹਨ, ਜਿਸ ਨਾਲ ਝਾੜ ਘੱਟ ਜਾਵੇਗਾ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਰਾਤ ਦੀ ਠੰਢ ਇਹ ਕੰਮ ਕਰ ਰਹੀ ਹੈ। ਪੰਜਾਬ ਹਰ ਸਾਲ ਕੇਂਦਰੀ ਪੂਲ ‘ਚ 120 ਤੋਂ 130 ਲੱਖ ਮੀਟ੍ਰਿਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ। ਇਸ ਵਾਰ ਸੂਬੇ ‘ਚ ਇੱਕ ਲੱਖ ਹੈਕਟੇਅਰ ਰਕਬੇ ‘ਚ ਕਣਕ ਦੀ ਬਿਜਾਈ ਹੋਈ ਹੈ। ਹਾਲਾਂਕਿ ਪਿਛਲੇ ਦੋ ਸਾਲਾਂ ਤੋਂ ਵੱਧ ਰਹੇ ਤਾਪਮਾਨ ਕਾਰਨ ਫਸਲਾਂ ਨੂੰ ਨੁਕਸਾਨ ਹੋਇਆ ਹੈ।