Journalism Of Hope
BREAKING NEWS
ਹਰਜਿੰਦਰ ਸਿੰਘ ਧਾਮੀ ਲਗਾਤਾਰ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ......ਚੰਡੀਗੜ੍ਹ ਨਗਰ ਨਿਗਮ ਚੋਣਾਂ ਦੀ ਤਰੀਕ ਦਾ ਐਲਾਨ.....ਈਡੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੂੰ ਸੰਮਨ ਜਾਰੀ, ਪੁੱਛਗਿੱਛ ਲਈ ਸੱਦਿਆ......ਅੰਮ੍ਰਿਤਪਾਲ ਸਿੰਘ ਨੂੰ ਸਸਕਾਰ ‘ਤੇ ਲਿਆਉਣ ਲਈ ਪਰਿਵਾਰ ਨੇ ਪੁਲਿਸ ਕੋਲ ਜਮ੍ਹਾਂ ਕਰਵਾਏ 10 ਲੱਖ ਰੁਪਏ......ਅਮਰੀਕਾ ਤੋਂ ਬਾਅਦ ਹੁਣ ਕੈਨੇਡਾ ਨੇ ਗੋਲਡੀ ਬਰਾੜ ਦਾ ਨਾਂਅ ਪਾਇਆ ਮੋਸਟ ਵਾਂਟੇਡ ਸੂਚੀ ’ਚ, ਰੱਖਿਆ 2.5 ਲੱਖ ਡਾਲਰ ਦਾ ਇਨਾਮ.......[‘ਸ਼ੇਰ-ਏ-ਪੰਜਾਬ’ ਮਹਾਰਾਜਾ ਰਣਜੀਤ ਸਿੰਘ ’ਤੇ ਬਣੇਗੀ ਫ਼ਿਲਮ......ਸੈਫ ਅਲੀ ਖ਼ਾਨ ਨੂੰ ਧਮਕੀ ਮਿਲਣ ’ਤੇ ਨੀਲਮ ਗੋੜ੍ਹੇ ਨੇ ਜਤਾਈ ਚਿੰਤਾ, ਕਿਹਾ- ਮੁੰਬਈ ’ਚ ਮੁੜ ਪੈਰ ਪਸਾਰ ਰਿਹਾ ਅੰਡਰਵਰਲਡ......ਵੈਲਿੰਗਟਨ ਟੈਸਟ ‘ਚ ਭਾਰਤ ਦੀ ਮਜ਼ਬੂਤ ਸ਼ੁਰੂਆਤ, ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ 159 ਦੌੜਾਂ ਬਣਾਈਆਂ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਉਹ ਚਾਰ ਦਿਨਾਂ ਦੌਰੇ ਦੌਰਾਨ ਸੂਬੇ ਭਰ ਦੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਨਗੇ। ‘ਸ਼ੁਕਰਾਨਾ ਯਾਤਰਾ’ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਦੇ ਲਾਗੂ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ। ਯਾਤਰਾ ਦੇ ਪਹਿਲੇ ਦਿਨ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਉਹ ਚਾਰ ਦਿਨਾਂ ਦੌਰੇ ਦੌਰਾਨ ਸੂਬੇ ਭਰ ਦੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਨਗੇ। ‘ਸ਼ੁਕਰਾਨਾ ਯਾਤਰਾ’ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਦੇ ਲਾਗੂ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ।

ਯਾਤਰਾ ਦੇ ਪਹਿਲੇ ਦਿਨ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ ਤੇ ਯਾਤਰਾ ਆਰੰਭ ਕਰਨਗੇ। ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੁਕਰਾਨਾ ਯਾਤਰਾ ਰੋਪੜ, ਬਲਾਚੌਰ, ਬੰਗਾ, ਫਗਵਾੜਾ ਤੋਂ ਹੋ ਕੇ ਲੰਘੇਗੀ। ਦੂਜੇ ਦਿਨ ਇਹ ਯਾਤਰਾ ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ, ਜ਼ੀਰਾ, ਫਰੀਦਕੋਟ, ਕੋਟਕਪੂਰਾ ਸਮੇਤ ਜਲੰਧਰ ਤੋਂ ਹੁੰਦੀ ਹੋਈ ਯਾਤਰਾ ਕਰੇਗੀ।

ਤੀਸਰੇ ਦਿਨ ਉਹ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ, ਸੁਨਾਮ ਵਿਖੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ। ਅੰਤ ਵਿਚ ਯਾਤਰਾ ਸੰਗਰੂਰ, ਸਮਾਣਾ ਅਤੇ ਪਟਿਆਲਾ ਹੁੰਦੇ ਹੋਏ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਸਮਾਪਤ ਹੋਵੇਗੀ। ਯਾਤਰਾ 9 ਮਈ ਨੂੰ ਸਮਾਪਤ ਹੋਵੇਗੀ।

Read Latest News and Breaking News at Daily Post TV, Browse for more News

Ad
Ad

Punjab District News