Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਸੁਖਬੀਰ ਬਾਦਲ ਦੀ ਧੀ ਦੇ ਵਿਆਹ ‘ਚੋਂ ਗੈਰ-ਹਾਜ਼ਰ ਰਹੇ CM ਨੇ ਦਿੱਤਾ ਵੱਡਾ ਬਿਆਨ

Bhagwant Mann: ਸੀਐਮ ਮਾਨ ਨੇ ਇਸ ਵਿਆਹ ਸਮਾਗਮ ਦੌਰਾਨ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਦੇ ਹਾਸੇ-ਠੱਠੇ ਦੀ ਵੀਡੀਓ ਵਾਇਰਲ ਹੋਈ ਵੀਡੀਓ ਨੂੰ ਬੇਸ਼ਰਮੀ ਦੱਸਿਆ। Punjab CM on Sunil Jakhar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਵਿੱਚ ਗੈਰ-ਹਾਜ਼ਰ ਰਹਿਣ ‘ਤੇ […]
Nishant Malyan
By : Published: 19 Feb 2025 15:44:PM
ਸੁਖਬੀਰ ਬਾਦਲ ਦੀ ਧੀ ਦੇ ਵਿਆਹ ‘ਚੋਂ ਗੈਰ-ਹਾਜ਼ਰ ਰਹੇ CM ਨੇ ਦਿੱਤਾ ਵੱਡਾ ਬਿਆਨ

Bhagwant Mann: ਸੀਐਮ ਮਾਨ ਨੇ ਇਸ ਵਿਆਹ ਸਮਾਗਮ ਦੌਰਾਨ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਦੇ ਹਾਸੇ-ਠੱਠੇ ਦੀ ਵੀਡੀਓ ਵਾਇਰਲ ਹੋਈ ਵੀਡੀਓ ਨੂੰ ਬੇਸ਼ਰਮੀ ਦੱਸਿਆ।

ਇਸ਼ਤਿਹਾਰ

Punjab CM on Sunil Jakhar: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦੇ ਵਿਆਹ ਵਿੱਚ ਗੈਰ-ਹਾਜ਼ਰ ਰਹਿਣ ‘ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਵਿਆਹ ਵਿੱਚ ਸੱਦਾ ਤੱਕ ਨਹੀਂ ਦਿੱਤਾ ਗਿਆ ਸੀ ਅਤੇ ਉਹ ਅਜਿਹੇ ਲੋਕਾਂ ਦੇ ਘਰ ਜਾਂਦੇ ਵੀ ਨਹੀਂ।

ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ, “ਮੈਨੂੰ ਤਾਂ ਇਹ ਵਿਆਹ ‘ਚ ਬੁਲਾਉਂਦੇ ਵੀ ਨਹੀਂ। ਮੈਨੂੰ ਛੱਡ ਕੇ ਸਾਰੇ ਹੀ ਉਸ ਵਿਆਹ ‘ਚ ਪਹੁੰਚੇ ਸਨ। ਮੈਂ ਅਜਿਹੇ ਲੋਕਾਂ ਦੇ ਘਰ ਜਾਂਦਾ ਵੀ ਨਹੀਂ।” ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਇਹ ਵੀ ਜੋੜਿਆ ਕਿ ਉਹ ਕਿਸੇ ਦੇ ਨਿੱਜੀ ਫੰਕਸ਼ਨ ‘ਤੇ ਇਤਰਾਜ਼ ਨਹੀਂ ਕਰਦੇ। ਇਨ੍ਹਾਂ ਹੀ ਨਹੀਂ ਸੀਐਮ ਮਾਨ ਨੇ ਇਸ ਵਿਆਹ ਸਮਾਗਮ ਦੌਰਾਨ ਸੁਖਬੀਰ ਬਾਦਲ ਤੇ ਸੁਨੀਲ ਜਾਖੜ ਦੇ ਹਾਸੇ-ਠੱਠੇ ਦੀ ਵੀਡੀਓ ਵਾਇਰਲ ਹੋਈ ਵੀਡੀਓ ਨੂੰ ਬੇਸ਼ਰਮੀ ਦੱਸਿਆ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਇਹ ਗੱਲਾਂ ਚੰਡੀਗੜ੍ਹ ਵਿਖੇ 497 ਨੌਜਵਾਨਾਂ ਨੂੰ ਨੌਕਰੀ ਪੱਤਰ ਵੰਡਣ ਦੇ ਸਮਾਗਮ ਦੌਰਾਨ ਕੀਤੀਆਂ।

ਸੁਖਬੀਰ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ 12 ਫਰਵਰੀ ਨੂੰ ਦਿੱਲੀ ਵਿੱਚ ਹੋਇਆ ਸੀ, ਜਿਸ ਵਿੱਚ ਕਈ ਵੱਡੇ ਸਿਆਸੀ ਆਗੂ, ਪੰਜਾਬੀ ਕਲਾਕਾਰ ਅਤੇ ਹੋਰ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਵਿਆਹ ਦੀ ਰਿਸੈਪਸ਼ਨ ਪਾਰਟੀ 17 ਫਰਵਰੀ ਨੂੰ ਮੁਹਾਲੀ ਦੇ ਨਿਊ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਸੀ। ਇਸ ਘਟਨਾ ਨੇ ਸਿਆਸੀ ਗਲੀਆਰਿਆਂ ਵਿੱਚ ਚਰਚਾ ਨੂੰ ਜਨਮ ਦਿੱਤਾ ਹੈ, ਜਿਸ ਵਿੱਚ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਅਤੇ ਉਨ੍ਹਾਂ ਦੇ ਬਿਆਨ ਨੇ ਵਿਸ਼ੇਸ਼ ਧਿਆਨ ਖਿੱਚਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News