Banner
Banner

ਪਾਣੀ ਦੀ ਵੰਡ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤਾ ਗਿਆ ਹੈਰਾਨੀਜਨਕ ਬਿਆਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਇਹ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ – ਨਾਇਬ ਸਿੰਘ ਸੈਣੀ Haryana Cm Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪਾਣੀ ਦੀ ਵੰਡ ਸਬੰਧੀ ਦਿੱਤੇ ਗਏ ਬਿਆਨ ਨੂੰ ਹੈਰਾਨੀਜਨਕ ਦੱਸਿਆ। […]
ਮਨਵੀਰ ਰੰਧਾਵਾ
By : Published: 29 Apr 2025 21:55:PM
ਪਾਣੀ ਦੀ ਵੰਡ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤਾ ਗਿਆ ਹੈਰਾਨੀਜਨਕ ਬਿਆਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਇਹ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ – ਨਾਇਬ ਸਿੰਘ ਸੈਣੀ

Haryana Cm Nayab Singh Saini ; ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਪਾਣੀ ਦੀ ਵੰਡ ਸਬੰਧੀ ਦਿੱਤੇ ਗਏ ਬਿਆਨ ਨੂੰ ਹੈਰਾਨੀਜਨਕ ਦੱਸਿਆ। ਉਨ੍ਹਾਂ ਕਿਹਾ ਕਿ 26 ਅਪ੍ਰੈਲ ਨੂੰ ਉਨ੍ਹਾਂ ਨੇ ਖੁਦ ਸ੍ਰੀ ਭਗਵੰਤ ਮਾਨ ਨੂੰ ਫ਼ੋਨ ‘ਤੇ ਦੱਸਿਆ ਸੀ ਕਿ ਪੰਜਾਬ ਦੇ ਅਧਿਕਾਰੀ 23 ਅਪ੍ਰੈਲ ਨੂੰ ਬੀਬੀਐਮਬੀ ਤਕਨੀਕੀ ਕਮੇਟੀ ਵੱਲੋਂ ਪੰਜਾਬ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਨੂੰ ਪਾਣੀ ਛੱਡਣ ਦੇ ਲਏ ਗਏ ਫੈਸਲੇ ਨੂੰ ਲਾਗੂ ਕਰਨ ਵਿੱਚ ਝਿਜਕ ਦਿਖਾ ਰਹੇ ਹਨ।

ਉਸ ਦਿਨ ਸ੍ਰੀ ਮਾਨ ਨੇ ਉਨ੍ਹਾਂ ਨੂੰ ਸਪੱਸ਼ਟ ਭਰੋਸਾ ਦਿੱਤਾ ਸੀ ਕਿ ਉਹ ਤੁਰੰਤ ਆਪਣੇ ਅਧਿਕਾਰੀਆਂ ਨੂੰ ਨਿਰਦੇਸ਼ ਦੇਣਗੇ ਅਤੇ ਅਗਲੀ ਸਵੇਰ ਤੱਕ ਉਨ੍ਹਾਂ ਨੂੰ ਲਾਗੂ ਕਰਨਾ ਯਕੀਨੀ ਬਣਾਉਣਗੇ।

ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਜਦੋਂ ਪੰਜਾਬ ਦੇ ਅਧਿਕਾਰੀਆਂ ਨੇ ਅਗਲੇ ਦਿਨ, 27 ਅਪ੍ਰੈਲ ਨੂੰ ਦੁਪਹਿਰ 2 ਵਜੇ ਤੱਕ ਕੁਝ ਨਹੀਂ ਕੀਤਾ ਅਤੇ ਹਰਿਆਣਾ ਦੇ ਅਧਿਕਾਰੀਆਂ ਦਾ ਫ਼ੋਨ ਵੀ ਨਹੀਂ ਚੁੱਕਿਆ, ਤਾਂ ਉਨ੍ਹਾਂ ਸ੍ਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖ ਕੇ ਇਨ੍ਹਾਂ ਤੱਥਾਂ ਤੋਂ ਜਾਣੂ ਕਰਵਾਇਆ ਸੀ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਹੈਰਾਨ ਹਨ ਕਿ 48 ਘੰਟਿਆਂ ਤੱਕ ਉਨ੍ਹਾਂ ਦੇ ਪੱਤਰ ਦਾ ਜਵਾਬ ਦੇਣ ਦੀ ਬਜਾਏ, ਮਾਨ ਸਾਹਿਬ ਨੇ ਇੱਕ ਵੀਡੀਓ ਜਾਰੀ ਕਰਕੇ ਪੰਜਾਬ ਵਿੱਚ ਆਪਣੀ ਰਾਜਨੀਤੀ ਚਮਕਾਉਣ ਲਈ ਤੱਥਾਂ ਨੂੰ ਨਜ਼ਰਅੰਦਾਜ਼ ਕਰਕੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਹੈ।

(ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਦੀ ਕਾਪੀ ਨੱਥੀ ਹੈ)

Read Latest News and Breaking News at Daily Post TV, Browse for more News

Ad
Ad