Shaheed Udham Singh: ਊਧਮ ਸਿੰਘ ਦਾ ਜਨਮ ਸੁਨਾਮ ਵਿੱਚ ਹੋਇਆ ਸੀ। ਅਜਿਹੇ ਵਿੱਚ, ਕੰਬੋਜ ਭਾਈਚਾਰੇ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸਿਰਫ਼ ਸੁਨਾਮ ਵਿੱਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਵੇ।
Punjab CM Mann and Kejriwal in Sunam: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਅੱਜ, 31 ਜੁਲਾਈ ਨੂੰ ਸੁਨਾਮ ਵਿੱਚ ਇੱਕ ਰਾਜ ਪੱਧਰੀ ਪ੍ਰੋਗਰਾਮ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਵਿੱਚ ਹਿੱਸਾ ਲੈਣਗੇ।
ਇਸ ਦੌਰਾਨ ਭਵਾਨੀਗੜ੍ਹ-ਸੁਨਾਮ ਸੜਕ ਦਾ ਨਾਮ ਹੁਣ ਸ਼ਹੀਦ ਊਧਮ ਸਿੰਘ ਮਾਰਗ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਕੁਝ ਹੋਰ ਪ੍ਰੋਜੈਕਟ ਵੀ ਲਾਂਚ ਕੀਤੇ ਜਾਣਗੇ। ਨਾਲ ਹੀ ਮੁੱਖ ਮੰਤਰੀ ਦੇ ਪ੍ਰੋਗਰਾਮ ਵਿੱਚ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਤੋਂ ਬਚਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੰਜਾਬ ਦੇ ਕਈ ਹੋਰ ਮੰਤਰੀ ਵੀ ਇਕੱਠ ਵਿੱਚ ਮੌਜੂਦ ਰਹਿਣਗੇ।
ਸਰਕਾਰ ਪੂਰੇ ਸੂਬੇ ‘ਚ ਪਹਿਲਾਂ ਹੀ ਐਲਾਨ ਚੁੱਕੀ ਸਰਕਾਰੀ ਛੁੱਟੀ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਦੇਸ਼ ਦੀ ਆਜ਼ਾਦੀ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਪੂਰਾ ਦੇਸ਼ ਉਨ੍ਹਾਂ ਦੀ ਕੁਰਬਾਨੀ ਦਾ ਰਿਣੀ ਹੈ, ਜਿਸਦਾ ਭੁਗਤਾਨ ਕਦੇ ਨਹੀਂ ਕੀਤਾ ਜਾ ਸਕਦਾ। ਊਧਮ ਸਿੰਘ ਦਾ ਜਨਮ ਸੁਨਾਮ ਵਿੱਚ ਹੋਇਆ ਸੀ। ਅਜਿਹੇ ਵਿੱਚ, ਕੰਬੋਜ ਭਾਈਚਾਰੇ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸਿਰਫ਼ ਸੁਨਾਮ ਵਿੱਚ ਹੀ ਨਹੀਂ ਸਗੋਂ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਜਾਵੇ, ਕਿਉਂਕਿ ਉਸ ਦਿਨ ਪੂਰੇ ਸੂਬੇ ਵਿੱਚ ਕਈ ਕੈਂਪ ਅਤੇ ਸਮਾਗਮ ਆਯੋਜਿਤ ਕੀਤੇ ਜਾਂਦੇ ਹਨ। ਇਹ ਮੰਗ ਪੂਰੀ ਹੋ ਗਈ ਹੈ। ਅੱਜ ਛੁੱਟੀ ਦਾ ਐਲਾਨ ਕੀਤਾ ਗਿਆ ਹੈ।