Banner
Banner

ਭਾਰਤ ਪਾਕਿ ਤਣਾਅ ਦਰਮਿਆਨ ਪੰਜਾਬ ਸੀਐਮ ਮਾਨ ਨੇ ਸੱਦੀ ਆਲ ਪਾਰਟੀ ਮੀਟਿੰਗ, ਸ਼ਾਮ 5 ਵਜੇ ਹੋਵੇਗੀ ਬੈਠਕ

ਚੰਡੀਗੜ੍ਹ: ਪੰਜਾਬ ਵਿੱਚ ਵਿਗੜਦੇ ਹਾਲਾਤ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੀਆਂ ਚਿੰਤਾਵਾਂ ਦੇ ਸਬੰਧ ਵਿੱਚ ਅੱਜ ਇੱਕ ਮਹੱਤਵਪੂਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਰਾਜ ਭਵਨ ਵਿਖੇ ਸ਼ਾਮ 5 ਵਜੇ ਹੋਵੇਗੀ। ਇਸ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ […]
Dailypost News
By : Updated On: 10 May 2025 14:17:PM
ਭਾਰਤ ਪਾਕਿ ਤਣਾਅ ਦਰਮਿਆਨ ਪੰਜਾਬ ਸੀਐਮ ਮਾਨ ਨੇ ਸੱਦੀ ਆਲ ਪਾਰਟੀ ਮੀਟਿੰਗ, ਸ਼ਾਮ 5 ਵਜੇ ਹੋਵੇਗੀ ਬੈਠਕ

ਚੰਡੀਗੜ੍ਹ: ਪੰਜਾਬ ਵਿੱਚ ਵਿਗੜਦੇ ਹਾਲਾਤ ਅਤੇ ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੀਆਂ ਚਿੰਤਾਵਾਂ ਦੇ ਸਬੰਧ ਵਿੱਚ ਅੱਜ ਇੱਕ ਮਹੱਤਵਪੂਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਰਾਜ ਭਵਨ ਵਿਖੇ ਸ਼ਾਮ 5 ਵਜੇ ਹੋਵੇਗੀ। ਇਸ ਲਈ ਸੂਬੇ ਦੀਆਂ ਸਾਰੀਆਂ ਪ੍ਰਮੁੱਖ ਰਾਜਨੀਤਿਕ ਪਾਰਟੀਆਂ ਨੂੰ ਸੱਦਾ ਦਿੱਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਹਿੱਤਾਂ ਤੋਂ ਉੱਪਰ ਉੱਠ ਕੇ ਦੇਸ਼ ਦੇ ਨਾਲ ਹਾਂ। ਇਸ ਮੀਟਿੰਗ ਵਿੱਚ ਸਰਹੱਦੀ ਇਲਾਕਿਆਂ ਵਿੱਚ ਡਰੋਨ ਦੀ ਆਵਾਜਾਈ, ਅੱਤਵਾਦੀ ਘੁਸਪੈਠ ਦੀ ਸੰਭਾਵਨਾ ਅਤੇ ਪਾਕਿਸਤਾਨ ਤੋਂ ਸ਼ੱਕੀ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਰਾਜਨੀਤਿਕ ਚਿਹਰੇ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ।

ਇਸ ਦੇ ਨਾਲ ਹੀ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਸੂਬੇ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕੋਈ ਵਿਦਿਆਰਥੀ ਅਸਮਰੱਥ ਜਾਂ ਅਣਚਾਹੇ ਹੁੰਦਾ ਹੈ ਤਾਂ ਉਸਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੰਸਥਾਵਾਂ ਨੂੰ ਵਿਦਿਆਰਥੀ ਦੀ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ।

ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਆਬਕਾਰੀ ਅਤੇ ਕਰ ਵਿਭਾਗ ਦੇ ਸਾਰੇ ਅਧਿਕਾਰੀਆਂ ਦੀਆਂ ਛੁੱਟੀਆਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਸਰਕਾਰ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਅਗਲੇ ਨੋਟਿਸ ਤੱਕ ਕਿਸੇ ਵੀ ਅਧਿਕਾਰੀ ਨੂੰ ਛੁੱਟੀ ਨਹੀਂ ਦਿੱਤੀ ਜਾਵੇਗੀ।

ਸੂਬਾ ਸਰਕਾਰ ਦਾ ਕਹਿਣਾ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ, ਵਿਭਾਗ ਦੀ 100% ਹਾਜ਼ਰੀ ਅਤੇ ਚੌਕਸੀ ਬਹੁਤ ਜ਼ਰੂਰੀ ਹੈ। ਇਹੀ ਕਾਰਨ ਹੈ ਕਿ ਪਹਿਲਾਂ ਮਨਜ਼ੂਰ ਕੀਤੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਤੁਰੰਤ ਡਿਊਟੀ ਜੁਆਇਨ ਕਰਨ ਦੇ ਹੁਕਮ ਦਿੱਤੇ ਗਏ ਹਨ।

Read Latest News and Breaking News at Daily Post TV, Browse for more News

Ad
Ad