ਅੱਜ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ ਪੰਜਾਬ ਸੀਐਮ ਮਾਨ, ਚੰਡੀਗੜ੍ਹ ਟੈਗੋਰ ਥੀਏਟਰ ‘ਚ ਪ੍ਰੋਗਰਾਮ
Punjab Government Job: ਪੰਜਾਬ ਸਰਕਾਰ ਅੱਜ ਸੈਕਟਰ-18, ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ। ‘Mission Rozgar’, Punjab: ਪੰਜਾਬ ਸਰਕਾਰ ਅੱਜ ਸੈਕਟਰ-18, ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ […]
By :
ਮਨਵੀਰ ਰੰਧਾਵਾ
Updated On: 20 May 2025 13:48:PM
Punjab Government Job: ਪੰਜਾਬ ਸਰਕਾਰ ਅੱਜ ਸੈਕਟਰ-18, ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਜਾ ਰਹੀ ਹੈ।
‘Mission Rozgar’, Punjab: ਪੰਜਾਬ ਸਰਕਾਰ ਅੱਜ ਸੈਕਟਰ-18, ਚੰਡੀਗੜ੍ਹ ਵਿਖੇ ਟੈਗੋਰ ਥੀਏਟਰ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਹ ਪ੍ਰੋਗਰਾਮ ਕੁਝ ਸਮੇਂ ਬਾਅਦ ਸ਼ੁਰੂ ਹੋਵੇਗਾ।
ਸਰਕਾਰ ਨੇ ਪ੍ਰੋਗਰਾਮ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਮਹੀਨੇ ਇਹ ਪਹਿਲਾ ਸਰਕਾਰੀ ਨੌਕਰੀ ਦੇਣ ਦਾ ਪ੍ਰੋਗਰਾਮ ਹੈ। ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ, ਪੰਜਾਬ ਸਰਕਾਰ ਨੇ ਆਪਣੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਸੀ।