ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਅੰਮ੍ਰਿਤਸਰ ’ਚ, ਸ੍ਰੀ ਦਰਬਾਰ ਸਾਹਿਬ ਸਮੇਤ ਧਾਰਮਿਕ ਸਥਾਨਾਂ ’ਤੇ ਟੇਕਣਗੇ ਮੱਥਾ
Punjab Congress President New will pay obeisance at religious sites: ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ 8 ਅਕਤੂਬਰ ਨੂੰ ਪਹਿਲੀ ਵਾਰ ਅੰਮ੍ਰਿਤਸਰ ਪਹੁੰਚਣਗੇ। ਪ੍ਰਧਾਨ ਬਣਨ ਤੋਂ ਬਾਅਦ ਉਨ੍ਹਾਂ ਦੇ ਅੰਮ੍ਰਿਤਸਰ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਣ ਦਾ ਪ੍ਰੋਗਰਾਮ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ ਦਾ ਨਵਾਂ ਅਭਿਆਨ ਵੀ ਅੱਜ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗਾ। ਦੋਵੇਂ ਆਗੂ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪਹੁੰਚਣਗੇ।
ਪ੍ਰੋਗਰਾਮ ਮੁਤਾਬਕ:
ਸਵੇਰੇ 10 ਵਜੇ: ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ।
ਸਵੇਰੇ 11 ਵਜੇ: ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣਗੇ।
ਦੁਪਹਿਰ 12 ਵਜੇ: ਰਿਆਲਟੋ ਚੌਕ ਨੇੜੇ ਸੇਂਟ ਪੌਲ ਚਰਚ ਵਿਖੇ ਅਰਦਾਸ ਕਰਨਗੇ।
ਦੁਪਹਿਰ 1 ਵਜੇ: ਰਾਮ ਤੀਰਥ ਮੰਦਰ ਵਿਖੇ ਮੱਥਾ ਟੇਕਣਗੇ।
ਇਸ ਦੌਰੇ ਨੂੰ ਪੰਜਾਬ ਕਾਂਗਰਸ ਦੀ ਨਵੀਂ ਟੀਮ ਵੱਲੋਂ ਅੰਮ੍ਰਿਤਸਰ ਤੋਂ ਸ਼ੁਰੂ ਕੀਤੇ ਜਾ ਰਹੇ ਅਭਿਆਨ ਦੇ ਪਹਿਲੇ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।
