Journalism Of Hope

ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਸਰਕਾਰ ‘ਤੇ ਹਮਲਾ, ਪੁਲਿਸ ਸੁਰੱਖਿਆ ਮੁੱਦੇ ‘ਤੇ ਚੁੱਕੇ ਗੰਭੀਰ ਸਵਾਲ

Raja Warring Statement; ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੁਲਿਸ ਮੁਲਾਜ਼ਮਾਂ ਨੂੰ ਵਰਦੀ ਪਾ ਕੇ ਆਉਣ-ਜਾਣ ਸਬੰਧੀ ਜਾਰੀ ਐਡਵਾਈਜ਼ਰੀ ਦੇ ਮਾਮਲੇ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਵੜਿੰਗ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਵੱਲੋਂ ਲੰਬੇ ਸਮੇਂ ਤੋਂ ਚਿੰਤਾ ਜਤਾਈ ਜਾ ਰਹੀ ਸੀ ਅਤੇ ਇਹ ਐਡਵਾਈਜ਼ਰੀ ਉਨ੍ਹਾਂ […]
By : Updated On: 22 Sep 2026 17:52:PM
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਸਰਕਾਰ ‘ਤੇ ਹਮਲਾ, ਪੁਲਿਸ ਸੁਰੱਖਿਆ ਮੁੱਦੇ ‘ਤੇ ਚੁੱਕੇ ਗੰਭੀਰ ਸਵਾਲ

Raja Warring Statement; ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੁਲਿਸ ਮੁਲਾਜ਼ਮਾਂ ਨੂੰ ਵਰਦੀ ਪਾ ਕੇ ਆਉਣ-ਜਾਣ ਸਬੰਧੀ ਜਾਰੀ ਐਡਵਾਈਜ਼ਰੀ ਦੇ ਮਾਮਲੇ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।

ਇਸ਼ਤਿਹਾਰ

ਵੜਿੰਗ ਨੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਨੂੰ ਲੈ ਕੇ ਕਾਂਗਰਸ ਵੱਲੋਂ ਲੰਬੇ ਸਮੇਂ ਤੋਂ ਚਿੰਤਾ ਜਤਾਈ ਜਾ ਰਹੀ ਸੀ ਅਤੇ ਇਹ ਐਡਵਾਈਜ਼ਰੀ ਉਨ੍ਹਾਂ ਚਿੰਤਾਵਾਂ ਨੂੰ ਸਹੀ ਸਾਬਤ ਕਰਦੀ ਹੈ।

ਉਨ੍ਹਾਂ ਕਿਹਾ ਕਿ ਮੁੱਦਾ ਸਿਰਫ਼ ਐਡਵਾਈਜ਼ਰੀ ਦੇ ਅਸਲੀ ਜਾਂ ਨਕਲੀ ਹੋਣ ਦਾ ਨਹੀਂ ਹੈ, ਸਗੋਂ ਪੁਲਿਸ ਫੋਰਸ ਦੀ ਸੁਰੱਖਿਆ ਨਾਲ ਜੁੜਿਆ ਹੈ। ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਅਤੇ ਕਾਨੂੰਨ ਦਾ ਡਰ ਘੱਟ ਹੋਇਆ ਹੈ।

ਉਨ੍ਹਾਂ ਕਿਹਾ ਕਿ ਸਾਹਮਣੇ ਆ ਰਹੀ ਚਿੱਠੀ ਅਤੇ ਵਾਇਸ ਕਮਿਊਨੀਕੇਸ਼ਨ ਵਿੱਚ ਪੁਲਿਸ ਮੁਲਾਜ਼ਮਾਂ ਦੀ ਸੁਰੱਖਿਆ ਸਬੰਧੀ ਚਿੰਤਾਵਾਂ ਦਾ ਜ਼ਿਕਰ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੁਲਿਸ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਜਤਾਈ ਜਾ ਰਹੀ ਹੈ ਤਾਂ ਇਸ ਵਿੱਚ ਗਲਤ ਕੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਦਸਤਾਵੇਜ਼ ਵਿੱਚ ਵੀ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਗੱਲ ਕਹੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਮੁਲਾਜ਼ਮ ਖੁਦ ਵੀ ਅਜਿਹੀਆਂ ਚਿੰਤਾਵਾਂ ਨੂੰ ਮੰਨ ਰਹੇ ਹਨ।

ਪੁਲਿਸ ਥਾਣਿਆਂ ‘ਤੇ ਹਮਲਿਆਂ ਦਾ ਕੀਤਾ ਜ਼ਿਕਰ

ਵੜਿੰਗ ਨੇ ਹਾਲੀਆ ਘਟਨਾਵਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਗ੍ਰਨੇਡ ਹਮਲੇ ਹੋਏ ਹਨ ਅਤੇ ਪੁਲਿਸ ਮੁਲਾਜ਼ਮਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

ਉਨ੍ਹਾਂ ਅੰਮ੍ਰਿਤਸਰ ਵਿੱਚ ASI ਹਰਜੀਤ ਸਿੰਘ ਦੀ ਹੱਤਿਆ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਘਟਨਾ ਪੁਲਿਸ ਫੋਰਸ ਸਾਹਮਣੇ ਮੌਜੂਦ ਸੁਰੱਖਿਆ ਚੁਣੌਤੀਆਂ ਨੂੰ ਦਰਸਾਉਂਦੀ ਹੈ।

ਵੜਿੰਗ ਨੇ ਕਿਹਾ ਕਿ ਸਰਕਾਰ ਨੂੰ ਮੰਨਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਹਾਲਾਤ ਠੀਕ ਨਹੀਂ ਹਨ। ਉਨ੍ਹਾਂ ਨੇ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਵੜਿੰਗ ਨੇ ਕਿਹਾ ਕਿ ਇਹ ਇੱਕ ਅਨੁਸ਼ਾਸਿਤ ਅਤੇ ਬਹਾਦਰ ਫੋਰਸ ਰਹੀ ਹੈ, ਜਿਸ ਨੇ ਪੰਜਾਬ ਦੇ ਮੁਸ਼ਕਲ ਦੌਰ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵਿੱਚ ਸੂਬੇ ਦੀਆਂ ਕਾਨੂੰਨ ਵਿਵਸਥਾ ਚੁਣੌਤੀਆਂ ਨਾਲ ਨਜਿੱਠਣ ਲਈ ਸਿਆਸੀ ਇੱਛਾ ਸ਼ਕਤੀ ਦੀ ਘਾਟ ਹੈ।

Read Latest News and Breaking News at Daily Post TV, Browse for more News

Ad
Ad

Punjab District News