Journalism Of Hope
BREAKING NEWS
PM ਮੋਦੀ ਨੇ ਕੈਪਟਨ ਸਮਿਤ ਮੱਛਾਰ ਨਾਲ ਕੀਤੀ ਗੱਲਬਾਤ, ਬਹਾਦਰੀ ਦੀ ਕੀਤੀ ਸ਼ਲਾਘਾ.....ਨਵਜੋਤ ਸਿੰਘ ਸਿੱਧੂ ਬਣੇ ਦਾਦਾ, ਘਰ ਆਈ ਨੰਨ੍ਹੀ ਪਰੀ.....ਜਲਾਲਾਬਾਦ ’ਚ DSP ਦਫ਼ਤਰ ਬਾਹਰ ਫਾਇਰਿੰਗ, 2 ਨੌਜਵਾਨ ਗ੍ਰਿਫ਼ਤਾਰ....LPU ਹਿੰਸਾ ਮਾਮਲਾ: ਮਿਗ-23 ਲੜਾਕੂ ਜਹਾਜ਼ ’ਤੇ ਚੜ੍ਹਿਆ ਨੌਜਵਾਨ ਗ੍ਰਿਫ਼ਤਾਰ.....ਵਟਸਐਪ ’ਤੇ ਪੇਰੈਂਟਲ ਕੰਟਰੋਲ: ਹੁਣ ਮਾਪੇ ਤੈਅ ਕਰਨਗੇ ਬੱਚਿਆਂ ਨੂੰ ਕੌਣ ਗਰੁੱਪ ’ਚ ਜੋੜ ਸਕੇਗਾ.......ਕੇਂਦਰ ਸਰਕਾਰ ਨੇ ਤਿਉਹਾਰੀ ਸੀਜ਼ਨ ਤੋਂ ਪਹਿਲਾਂ ਖੰਡ ਦੇ ਸਟਾਕ ਦੀ ਹੱਦ ਘਟਾਈ.....ਜੇਲ੍ਹ ’ਚੋਂ ਹੀ ਹਵਾਲਾ ਰਾਹੀਂ 2 ਲੱਖ ਰੁਪਏ ਟਰਾਂਸਫਰ ਕਰਨ ਦਾ ਦੋਸ਼, 6 ਕੈਦੀਆਂ ਖ਼ਿਲਾਫ਼ ਕੇਸ ਦਰਜ

ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਘਰ ’ਚ ਜਸ਼ਨ, ਪਤਨੀ ਤੇ ਸਮਰਥਕਾਂ ਨੇ ਢੋਲ ’ਤੇ ਪਾਇਆ ਭੰਗੜਾ

Punjab Congress President: ਜਲੰਧਰ: ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਗਟ ਸਿੰਘ ਭਾਵੇਂ ਇਸ ਸਮੇਂ ਦਿੱਲੀ ਵਿੱਚ ਹਨ, ਪਰ ਉਨ੍ਹਾਂ ਦੇ ਜਲੰਧਰ ਸਥਿਤ ਘਰ ਵਿੱਚ ਪਤਨੀ ਬਰਿੰਦਰ ਕੌਰ, ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਢੋਲ ਦੀ ਥਾਪ […]
By : Updated On: 03 Oct 2026 08:16:AM
ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਘਰ ’ਚ ਜਸ਼ਨ, ਪਤਨੀ ਤੇ ਸਮਰਥਕਾਂ ਨੇ ਢੋਲ ’ਤੇ ਪਾਇਆ ਭੰਗੜਾ
  • ਪਤਨੀ ਬਰਿੰਦਰ ਕੌਰ ਬੋਲੀ—ਪਰਗਟ ਸਿੰਘ ਦੀ ਅਗਵਾਈ ਹੇਠ ਕਾਂਗਰਸ 2027 ਦੀਆਂ ਚੋਣਾਂ ਜਿੱਤ ਕੇ ਸਰਕਾਰ ਬਣਾਏਗੀ

Punjab Congress President: ਜਲੰਧਰ: ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਪਰਗਟ ਸਿੰਘ ਭਾਵੇਂ ਇਸ ਸਮੇਂ ਦਿੱਲੀ ਵਿੱਚ ਹਨ, ਪਰ ਉਨ੍ਹਾਂ ਦੇ ਜਲੰਧਰ ਸਥਿਤ ਘਰ ਵਿੱਚ ਪਤਨੀ ਬਰਿੰਦਰ ਕੌਰ, ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਢੋਲ ਦੀ ਥਾਪ ’ਤੇ ਭੰਗੜਾ ਪਾ ਕੇ ਖੁਸ਼ੀ ਮਨਾਈ ਅਤੇ ਇੱਕ-ਦੂਜੇ ਨੂੰ ਵਧਾਈ ਦਿੱਤੀ। ਇਸ ਮੌਕੇ ਨਕੋਦਰ ਹਲਕੇ ਦੇ ਇੰਚਾਰਜ ਡਾ. ਨਵਜੋਤ ਸਿੰਘ ਦਹੀਆ, ਕੌਂਸਲਰ ਪਵਨ ਕੁਮਾਰ ਸਮੇਤ ਹੋਰ ਸਮਰਥਕ ਵੀ ਪਰਗਟ ਸਿੰਘ ਦੇ ਨਿਵਾਸ ’ਤੇ ਪਹੁੰਚੇ। ਉਨ੍ਹਾਂ ਨੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਮਠਿਆਈਆਂ ਵੰਡ ਕੇ ਖੁਸ਼ੀ ਸਾਂਝੀ ਕੀਤੀ।

ਇਸ਼ਤਿਹਾਰ

ਪਰਿਵਾਰ ਲਈ ਦੂਹਰੀ ਖੁਸ਼ੀ ਦਾ ਮੌਕਾ: ਬਰਿੰਦਰ ਕੌਰ
ਪਰਗਟ ਸਿੰਘ ਦੀ ਪਤਨੀ ਬਰਿੰਦਰ ਕੌਰ ਨੇ ਕਿਹਾ ਕਿ ਇਹ ਉਨ੍ਹਾਂ ਦੇ ਪਰਿਵਾਰ ਲਈ ਦੂਹਰੀ ਖੁਸ਼ੀ ਦਾ ਮੌਕਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਉਨ੍ਹਾਂ ਦੇ ਪਹਿਲੇ ਪੋਤੇ ਤੇਗ ਦਾ ਜਨਮ ਹੋਇਆ ਸੀ, ਉਸ ਸਮੇਂ ਪਰਗਟ ਸਿੰਘ ਵਿਧਾਇਕ ਬਣੇ ਸਨ। ਹੁਣ ਦੂਜੇ ਪੋਤੇ ਦੇ ਜਨਮ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਤਫ਼ਾਕ ਪਰਿਵਾਰ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ।

ਬਰਿੰਦਰ ਕੌਰ ਨੇ ਕਿਹਾ ਕਿ ਪਰਗਟ ਸਿੰਘ ਖਿਡਾਰੀ ਰਹੇ ਹਨ ਅਤੇ ਉਨ੍ਹਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਚੰਗੀ ਤਰ੍ਹਾਂ ਆਉਂਦਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਪਰਗਟ ਸਿੰਘ ਸਾਰੇ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪੰਜਾਬ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਰੇ ਆਗੂ ਮਿਲਜੁਲ ਕੇ ਕੰਮ ਕਰਨਗੇ ਅਤੇ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤ ਕੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਪੂਰੀ ਤਾਕਤ ਲਗਾਏਗੀ। ਬਰਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪਰਗਟ ਸਿੰਘ ਨਾਲ ਫ਼ੋਨ ’ਤੇ ਕਰੀਬ ਪੰਜ ਮਿੰਟ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਹੈ।

ਡਾ. ਨਵਜੋਤ ਦਹੀਆ ਨੇ ਵੀ ਜਿੱਤ ਦਾ ਭਰੋਸਾ ਜਤਾਇਆ
ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਡਾ. ਨਵਜੋਤ ਸਿੰਘ ਦਹੀਆ ਨੇ ਕਿਹਾ ਕਿ ਪਰਗਟ ਸਿੰਘ ਇੱਕ ਸੀਨੀਅਰ ਆਗੂ ਹਨ ਅਤੇ ਉਨ੍ਹਾਂ ਨੂੰ ਪਾਰਟੀ ਦੇ ਵਰਕਰਾਂ ਨੂੰ ਨਾਲ ਲੈ ਕੇ ਚੱਲਣ ਦਾ ਤਜਰਬਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ 2027 ਦੀਆਂ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ। ਉਨ੍ਹਾਂ ਆਮ ਆਦਮੀ ਪਾਰਟੀ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਕੰਮ ਕਰਨ ਦੇ ਤਰੀਕੇ ਵੱਖਰੇ ਹਨ ਅਤੇ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਆਪਣਾ ਫ਼ੈਸਲਾ ਸੁਣਾਉਣਗੇ।

Read Latest News and Breaking News at Daily Post TV, Browse for more News

Ad
Ad

Punjab District News