ਪੰਜਾਬ ਦੇ ਕੱਚੇ ਮੁਲਾਜ਼ਮਾਂ ਲਈ ਵੱਡੀ ਖ਼ਬਰ: ਹਾਈਕੋਰਟ ਵਿੱਚ ਸੁਣਵਾਈ ਅੱਜ
Punjab contract and temporary employees: ਚੰਡੀਗੜ੍ਹ: ਪੰਜਾਬ ਦੇ ਠੇਕਾ ਅਧਾਰਤ ਅਤੇ ਅਸਥਾਈ (ਕੱਚੇ) ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨਾਲ ਜੁੜੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਮਹੱਤਵਪੂਰਨ ਪਟੀਸ਼ਨ ‘ਤੇ ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਦੇ ਸਾਹਮਣੇ ਅਧਿਕਾਰਤ ਭਰੋਸਾ ਦਿੱਤਾ ਸੀ ਕਿ ਇਸ ਸਬੰਧੀ ਅਗਲੇ ਦੋ ਦਿਨਾਂ ਦੇ ਅੰਦਰ ਪ੍ਰਸ਼ਾਸਨਿਕ ਹੁਕਮ ਜਾਰੀ ਕਰ ਦਿੱਤੇ ਜਾਣਗੇ। ਪੰਜਾਬ ਸਰਕਾਰ ਦੇ ਇਸ ਸਪੱਸ਼ਟ ਭਰੋਸੇ ਨੂੰ ਹਾਈਕੋਰਟ ਨੇ ਰਿਕਾਰਡ ‘ਤੇ ਲੈਂਦਿਆਂ ਮਾਮਲੇ ਦੀ ਕਾਰਵਾਈ ਅੱਗੇ ਵਧਾਈ ਹੈ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅੱਜ 14 ਅਗਸਤ ਨੂੰ ਸਵੇਰੇ 10 ਵਜੇ ਅਰਜੈਂਟ ਲਿਸਟ ਵਿੱਚ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸੁਣਵਾਈ ਦੌਰਾਨ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਅਤੇ ਜਾਰੀ ਕੀਤੇ ਜਾਣ ਵਾਲੇ ਪ੍ਰਸ਼ਾਸਨਿਕ ਹੁਕਮਾਂ ਦੀ ਪੁਸ਼ਟੀ ਕੀਤੀ ਜਾਵੇਗੀ।
ਜੇਕਰ ਸਰਕਾਰ ਆਪਣੇ ਭਰੋਸੇ ਮੁਤਾਬਕ ਹੁਕਮ ਜਾਰੀ ਕਰਦੀ ਹੈ ਤਾਂ ਪੰਜਾਬ ਦੇ ਕੱਚੇ ਅਤੇ ਅਸਥਾਈ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਵਿੱਚ ਇਹ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ।
