Punjab Schools Open;ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੂਬੇ ਦੇ ਸਾਰੇ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਵੱਲੋਂ ਟਵੀਟ ਕਰਕੇ ਇਸਦੀ ਪੂਰੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ‘ਚ ਆਏ ਹੜ੍ਹ ਦੇ ਹਲਾਤਾਂ ਨੂੰ ਵੇਖਦੇ ਸੂਬੇ ਦੇ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਮੌਜੂਦਾ ਸਥਿਤੀ ਨੂੰ ਸਥਿਰ ਵੇਖਦੇ ਹੁਣ ਉਹਨਾਂ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
