ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਪ੍ਰਮੁੱਖ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ, ਜੋ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਪਾਰਟੀ ਨੇ ਸੂਚੀ ਵਿੱਚ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦਿੱਤੀ […]
ਲੇਖਕ :
ਰਣਜੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
- ਮੌਜੂਦਾ ਸਾਰੇ ਵਿਧਾਇਕਾਂ ਨੂੰ ਮੁੜ ਦਿੱਤੀ ਟਿਕਟ
- ਲੋਕਾਂ ਦੇ ਸਰਵੇ ਦੇ ਆਧਾਰ ’ਤੇ ਉਮੀਦਵਾਰਾਂ ਬਾਰੇ ਫੈਸਲਾ ਲਿਆ: ਮੁੱਖ ਮੰਤਰੀ
ਚੰਡੀਗੜ੍ਹ/ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਸਭ ਤੋਂ ਪ੍ਰਮੁੱਖ ਨਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਹੈ, ਜੋ ਮੁੜ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਪਾਰਟੀ ਨੇ ਸੂਚੀ ਵਿੱਚ ਸਾਰੇ ਮੌਜੂਦਾ ਵਿਧਾਇਕਾਂ ਨੂੰ ਮੁੜ ਟਿਕਟ ਦਿੱਤੀ ਹੈ। ਸੂਚੀ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਰਵੇ ਵਿੱਚ ਜਿਨ੍ਹਾਂ ਉਮੀਦਵਾਰਾਂ ਦੇ ਹੱਕ ਵਿੱਚ ਹਾਂ-ਪੱਖੀ ਰਾਏ ਸਾਹਮਣੇ ਆਈ ਸੀ, ਉਨ੍ਹਾਂ ਦੇ ਨਾਵਾਂ ’ਤੇ ਪਾਰਟੀ ਨੇ ਸਕਾਰਾਤਮਕ ਰੁਖ਼ ਅਪਣਾਇਆ।

