Punjab Floods: ਸੜਕਾਂ ‘ਤੇ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਇਸਦਾ ਪ੍ਰਭਾਵ ਹੁਣ ਸਕੂਲੀ ਸਿੱਖਿਆ ‘ਤੇ ਵੀ ਦਿਖਾਈ ਦੇ ਰਿਹਾ ਹੈ।
PSEB announcement for 8th to 12th Classes Students: ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋ ਰਹੀ ਮੋਹਲੇਧਾਰ ਬਾਰਿਸ਼ ਨੇ ਲੋਕਾਂ ਦੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਸੜਕਾਂ ‘ਤੇ ਪਾਣੀ ਭਰਨ ਅਤੇ ਆਵਾਜਾਈ ਵਿੱਚ ਵਿਘਨ ਪੈਣ ਕਾਰਨ ਇਸਦਾ ਪ੍ਰਭਾਵ ਹੁਣ ਸਕੂਲੀ ਸਿੱਖਿਆ ‘ਤੇ ਵੀ ਦਿਖਾਈ ਦੇ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਵੱਡਾ ਫੈਸਲਾ ਲਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅਕਾਦਮਿਕ ਸਾਲ 2025-26 ਲਈ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਦੇ ਦਾਖ਼ਲਿਆਂ ਤੇ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ ’ਚ ਵਾਧਾ ਕਰ ਦਿੱਤਾ ਹੈ। ਦਾਖ਼ਲੇ ਦੀ ਆਖ਼ਰੀ ਤਰੀਕ ਨੂੰ ਵਧਾ ਕੇ 10 ਸਤੰਬਰ, 2025 ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਜਿਸਟਰੇਸ਼ਨ ਦੀ ਆਖਰੀ ਮਿਤੀ 9 ਸਤੰਬਰ ਤੋਂ 19 ਸਤੰਬਰ ਤਕ ਵਧਾਈ ਗਈ ਹੈ।
ਦੱਸ ਦਈਏ ਕਿ ਪੰਜਾਬ ਦੇ ਲੋਕ ਇਸ ਸਮੇਂ ਹੜ੍ਹ ਤੇ ਖ਼ਰਾਬ ਮੌਸਮ ਦੀ ਮਾਰ ਝੱਲਣ ਨੂੰ ਮਜਬੂਰ ਹਨ। ਬੀਤੇ ਦਿਨੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ-ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 3 ਸਤੰਬਰ ਤਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ।