Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

Punjab Floods: ਟਾਂਗਰੀ ਨਦੀ ਦੇ ਪਾਣੀ ਦਾ ਪੱਧਰ ਵਧਿਆ, ਪਟਿਆਲਾ ਵਿੱਚ ਅਲਰਟ ਜਾਰੀ

Punjab Weather Update: ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਅੰਬਾਲਾ ਤੇ ਕਾਲਾ ਅੰਬ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ 10-12 ਘੰਟਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਖੇਤਰ ਵਿੱਚ ਇਸ ਦੇ ਪਾਣੀ ਦਾ ਪੱਧਰ ਹੋਰ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Floods: ਟਾਂਗਰੀ ਨਦੀ ਦੇ ਪਾਣੀ ਦਾ ਪੱਧਰ ਵਧਿਆ, ਪਟਿਆਲਾ ਵਿੱਚ ਅਲਰਟ ਜਾਰੀ

Punjab Weather Update: ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਅੰਬਾਲਾ ਤੇ ਕਾਲਾ ਅੰਬ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ 10-12 ਘੰਟਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਖੇਤਰ ਵਿੱਚ ਇਸ ਦੇ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਇਸ ਦੇ ਮੱਦੇਨਜ਼ਰ, ਪ੍ਰਸ਼ਾਸਨ ਨੇ ਤੁਰੰਤ ਚੇਤਾਵਨੀ ਜਾਰੀ ਕੀਤੀ ਹੈ।

ਸਥਾਨਕ ਲੋਕਾਂ ਨੂੰ ਸਾਵਧਾਨ ਰਹਿਣ, ਨਦੀ ਦੇ ਕੰਢੇ ਨਾ ਜਾਣ ਅਤੇ ਪ੍ਰਸ਼ਾਸਨਿਕ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਕੈਂਪ ਸਥਾਪਤ ਕੀਤੇ ਹਨ ਅਤੇ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਜਾਣਕਾਰੀ ਲਈ, ਪਟਿਆਲਾ ਜ਼ਿਲ੍ਹਾ ਕੰਟਰੋਲ ਰੂਮ ਨੰਬਰ 0175-2350550, 2358550 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਮੱਦੇਨਜ਼ਰ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਕੱਲ੍ਹ ਵੀਰਵਾਰ ਨੂੰ ਸੂਬੇ ਦਾ ਦੌਰਾ ਕਰਨਗੇ, ਉਨ੍ਹਾਂ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ। ਇਸ ਦੇ ਨਾਲ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦਾ ਦੌਰਾ ਕਰਨ ਜਾ ਰਹੇ ਹਨ। ਇੱਥੇ ਉਹ ਹੜ੍ਹਾਂ ਨਾਲ ਵਿਗੜੀ ਸਥਿਤੀ ਅਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।

ਇਸ ਤੋਂ ਪਹਿਲਾਂ, ਸੂਬਾ ਸਰਕਾਰ ਨੇ ਪੂਰੇ ਪੰਜਾਬ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ। ਮੁੱਖ ਸਕੱਤਰ ਕੇਏਪੀ ਸਿਨਹਾ ਦੇ ਪੱਤਰ ਤਹਿਤ, ਸਾਰੇ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀਆਂ ਵੀ 7 ਸਤੰਬਰ ਤੱਕ ਵਧਾ ਦਿੱਤੀਆਂ ਗਈਆਂ ਹਨ।

ਰਾਜ ਦੇ ਸਾਰੇ 23 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ ਅਤੇ 1200 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ। ਘੱਗਰ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਮੋਹਾਲੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News