ਕੇਂਦਰੀ ਪੂਲ ਵਿੱਚ ਪੰਜਾਬ ਨੂੰ ਨੂੰ 1,22 ਲੱਖ ਮੈਟਰਿਕ ਟਨ ਟਾਰਗੇਟ ਮਿਲਿਆ: ਕੈਬਨਟ ਮੰਤਰੀ ਕਟਾਰੂਚੱਕ 

Agriculture News: ਅਮਰੀਕਾ ਇਰਾਕ ਤੇ ਇਰਾਨ ਦਰਮਿਆਨ ਚੱਲ ਰਹੇ ਯੁੱਧ ਦਾ ਅਸਰ ਇਸ ਵਾਰ ਕਿਸਾਨਾਂ ਦੇ ਖਰੀਦ ਪ੍ਰਬੰਧਾਂ ਤੇ ਵੀ ਪਿਆ ਹੈ ਜਿਸ ਕਾਰਨ ਨਵਾਂ ਬਾਰਦਾਨਾ ਨਾ ਆਉਣ ਕਾਰਨ ਪੁਰਾਣੇ ਬਾਰਦਾਨੇ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ, ਜਿਸ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਬਾਰਦਾਨੇ ਦੀ ਪਰੇਸ਼ਾਨੀ ਦੇ […]
Khushi
By : Updated On: 20 Apr 2026 12:05:PM
ਕੇਂਦਰੀ ਪੂਲ ਵਿੱਚ ਪੰਜਾਬ ਨੂੰ ਨੂੰ 1,22 ਲੱਖ ਮੈਟਰਿਕ ਟਨ ਟਾਰਗੇਟ ਮਿਲਿਆ: ਕੈਬਨਟ ਮੰਤਰੀ ਕਟਾਰੂਚੱਕ 

Agriculture News: ਅਮਰੀਕਾ ਇਰਾਕ ਤੇ ਇਰਾਨ ਦਰਮਿਆਨ ਚੱਲ ਰਹੇ ਯੁੱਧ ਦਾ ਅਸਰ ਇਸ ਵਾਰ ਕਿਸਾਨਾਂ ਦੇ ਖਰੀਦ ਪ੍ਰਬੰਧਾਂ ਤੇ ਵੀ ਪਿਆ ਹੈ ਜਿਸ ਕਾਰਨ ਨਵਾਂ ਬਾਰਦਾਨਾ ਨਾ ਆਉਣ ਕਾਰਨ ਪੁਰਾਣੇ ਬਾਰਦਾਨੇ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ, ਜਿਸ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਕਿਹਾ ਕਿ ਬਾਰਦਾਨੇ ਦੀ ਪਰੇਸ਼ਾਨੀ ਦੇ ਬਾਵਜੂਦ ਵੀ ਕਿਸਾਨਾਂ ਦਾ ਇੱਕ ਇੱਕ ਕਣਕ ਦਾ ਦਾਣਾ ਖਰੀਦਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾ ਰਿਹਾ ਹੈ ਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰਕਾਰ  ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ ।

ਕੈਬਨਟ ਮੰਤਰੀ ਨੇ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਨੂੰ ਨੂੰ 1,22 ਲੱਖ ਮੈਟਰਿਕ ਟਨ  ਟਾਰਗੇਟ ਮਿਲਿਆ ਹੈ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ, ਚਾਹੇ ਉਹ ਤਰਪਾਲਾਂ, ਕਰੇਟਾਂ, ਬਾਰਦਾਨਾ ਅਤੇ ਹੋਰ, ਸੰਬੰਧਿਤ ਜ਼ਰੂਰੀ ਪ੍ਰਬੰਧ ਹੋਣ ।

ਕੈਬਨਟ ਮੰਤਰੀ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀ ਮੰਡੀਆਂ ਦੇ ਅੰਦਰ 39 ਲੱਖ ਮੈਟਰਿਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 34 ਲੱਖ ਮੈਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। 

2585 ਐਮਐਸਪੀ ਤੈਅ ਕੀਤਾ ਗਿਆ ਹੈ, ਉਸ ਮੁਤਾਬਕ 1818 ਕਰੋੜ ਰੁਪਏ ਕਿਸਾਨਾਂ ਦੇ ਖਾਤੇ ਵਿੱਚ ਜਾ ਚੁੱਕਾ ਹੈ। 

ਉਹਨਾਂ ਪਿਛਲੀਆਂ ਸਰਕਾਰਾਂ ਦੇ ਪ੍ਰਬੰਧਾਂ ਤੇ ਸਵਾਲ ਚੁੱਕਦਿਆਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਲਈ ਹੈਰਾਨ ਪਰੇਸ਼ਾਨ ਹੋਣਾ ਪੈਂਦਾ ਸੀ ਹੁਣ ਪੰਜਾਬ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਕਿਸਾਨਾਂ ਨੂੰ ਪਰੇਸ਼ਾਨੀ ਮੰਡੀਆਂ ਵਿੱਚ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

ਇਸ ਮੌਕੇ ਤੇ ਕੈਬਨਟ ਮੰਤਰੀ ਦੀ ਹਾਜ਼ਰੀ ਵਿੱਚ ਪਿੰਡ ਹਰਬੰਸਪੁਰਾ ਦੇ ਕਿਸਾਨ ਜੋਗਿੰਦਰ ਸਿੰਘ ਦੀ ਕਣਕ ਦੀ ਢੇਰੀ ਦੀ ਖਰੀਦ ਕੀਤੀ ਗਈ ਤੇ 24 ਘੰਟੇ ਵਿੱਚ ਕਿਸਾਨਾਂ ਦੇ ਪੈਸੇ ਉਹਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਜਾਣਗੇ ।

ਕੈਬਨਟ ਮੰਤਰੀ ਨੇ ਕਿਹਾ ਕਿ ਕਈ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਦੇਰੀ ਹੋਣ ਦੇ ਕਾਰਨ ਬੇਮੌਸਮੀ ਬਰਸਾਤਾਂ ਰਹੀਆਂ, ਪਰੰਤੂ ਫਿਰ ਵੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 15 ਮਈ ਤੱਕ ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਸਰਕਾਰ ਵੱਲੋਂ ਖਰੀਦਿਆ ਜਾਵੇਗਾ। 

ਅਮਰੀਕਾ ਇਰਾਕ ਤੇ ਇਰਾਨ ਦਰਮਿਆਨ ਚੱਲ ਰਹੀ ਜੰਗ ਕਾਰਨ ਇਸ ਵਾਰ ਨਵਾਂ ਵਾਰਦਾਨਾ ਆਉਣ ਵਿੱਚ ਪਰੇਸ਼ਾਨੀ ਪੇਸ਼ ਆਈ ਜਿਸ ਕਾਰਨ ਸਰਕਾਰ ਵੱਲੋਂ ਪੁਰਾਣੇ ਬਾਰਦਾਨੇ ਨਾਲ ਹੀ ਕੰਮ ਚਲਾਇਆ ਜਾ ਰਿਹਾ ਹੈ । 

Read Latest News and Breaking News at Daily Post TV, Browse for more News

Ad
Ad