Journalism Of Hope
BREAKING NEWS
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਵਾ ਕੇ ਲਿਆਂਦਾ ਪੰਜਾਬ........ਅੱਜ ਦੇਸ਼ ਭਰ ‘ਚ ਮਨਾਈ ਜਾਵੇਗੀ ਦੀਵਾਲੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਵੇਗੀ ਦੀਪਮਾਲਾ......ਬੰਦੀ ਛੋੜ ਦਿਵਸ ਅਤੇ ਦੀਵਾਲੀ ਮਨਾਉਣ ਲਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪੁੱਜੀਆਂ ਦੇਸ਼-ਵਿਦੇਸ਼ ਦੀਆਂ ਸੰਗਤਾਂ.....12 ਦਿਨਾਂ ਬਾਅਦ ਆਪਣੇ ਘਰ ਪਹੁੰਚੇ ਰਣਜੀਤ ਤਰਖਾਣ ਮਾਜਰਾ, ਜਸਵੀਰ ਗੜ੍ਹੀ ਨੇ ਦੇਸੀ ਘਿਓ ਦਾ ਦੀਵਾ ਜਗਾ ਕੇ ਕਰਵਾਇਆ ਗ੍ਰਹਿ ਪ੍ਰਵੇਸ਼.......ਅੱਜ ਦੀਵਾਲੀ ਵਾਲੇ ਦਿਨ ਹੋਵੇਗਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ......ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ IPS ਅਧਿਕਾਰੀਆਂ ਨੂੰ ਨਵੇਂ ਚਾਰਜ ਸੌਂਪੇ.......ਜਾਪਾਨ ‘ਚ ਅੱਧੀ ਰਾਤ ਨੂੰ ਆਇਆ ਭੂਚਾਲ, ਕਈ ਲੋਕ ਜ਼ਖ਼ਮੀ

ਪੰਜਾਬ ਸਰਕਾਰ ਦਾ BJP ‘ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦਾ ਇਲਜ਼ਾਮ, ਕਿਸਾਨਾਂ ਨੂੰ ਬਦਨਾਮ ਕਰਨ ਦੇ ਵੀ ਲਾਏ ਦੋਸ਼

AAP Punjab; ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ BJP ‘ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਾਰੈਂਸ ਨੂੰ BJP ਨੇ ਆਪਣੇ ਸ਼ਾਸਨ ਵਾਲੇ ਸੂਬੇ ਵਿੱਚ ਸਟੇਟ ਗੈਸਟ ਵਾਂਗ ਰੱਖਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਿਮਾਚਲ ਹੋਵੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਦਾ BJP ‘ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦਾ ਇਲਜ਼ਾਮ, ਕਿਸਾਨਾਂ ਨੂੰ ਬਦਨਾਮ ਕਰਨ ਦੇ ਵੀ ਲਾਏ ਦੋਸ਼

AAP Punjab; ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ BJP ‘ਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਅਤੇ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਇਲਜ਼ਾਮ ਲਗਾਏ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲਾਰੈਂਸ ਨੂੰ BJP ਨੇ ਆਪਣੇ ਸ਼ਾਸਨ ਵਾਲੇ ਸੂਬੇ ਵਿੱਚ ਸਟੇਟ ਗੈਸਟ ਵਾਂਗ ਰੱਖਿਆ ਹੋਇਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਿਮਾਚਲ ਹੋਵੇ ਜਾਂ ਪੰਜਾਬ, ਜਿੱਥੇ ਵਿਰੋਧੀ ਪਾਰਟੀਆਂ ਦੀਆਂ ਸਰਕਾਰਾਂ ਹਨ, ਉੱਥੇ ਗੈਂਗਸਟਰਾਂ ਰਾਹੀਂ ਧਮਕੀ ਭਰੇ ਫੋਨ ਕਰਵਾ ਕੇ ਡਰਾਉਣ ਅਤੇ ਆਪਣੇ ਮਨਸੂਬੇ ਪੂਰੇ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਗੈਂਗਸਟਰਾਂ ਨੂੰ ਸਜ਼ਾ ਦਿਵਾਉਣ ਦੀ ਗੱਲ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਕਈ ਨਾਮੀ ਗੈਂਗਸਟਰਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਨੂੰ ਭਾਰਤੀ ਕਾਨੂੰਨ ਮੁਤਾਬਕ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ BJP ਅਤੇ ਅਕਾਲੀ ਦਲ ਨੇ ਗੈਂਗਸਟਰਾਂ ਨੂੰ ਪੈਦਾ ਕੀਤਾ ਅਤੇ ਉਨ੍ਹਾਂ ਨੂੰ ਪਾਲਿਆ-ਪੋਸਿਆ ਹੈ। ਚੀਮਾ ਨੇ ਕਿਹਾ ਕਿ ਇਨ੍ਹਾਂ ਅਪਰਾਧੀਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਟੀਚਾ ਹੈ।
ਕਿਸਾਨ ਅੰਦੋਲਨ ਦਾ ਬਦਲਾ ਲੈਣ ਦਾ ਲਾਇਆ ਇਲਜ਼ਾਮ

ਵਿੱਤ ਮੰਤਰੀ ਨੇ BJP ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਦੱਸਦਿਆਂ ਕਿਹਾ ਕਿ ਪਾਰਟੀ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਈ ਮੌਕਾ ਨਹੀਂ ਛੱਡਦੀ। ਉਨ੍ਹਾਂ ਸਵਾਲ ਚੁੱਕਿਆ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਝੋਨੇ ਦੀ ਖੇਤੀ ਹੁੰਦੀ ਹੈ, ਪਰ ਉੱਥੇ ਕਿਸਾਨਾਂ ਨੂੰ ਇਸ ਤਰ੍ਹਾਂ ਨਿਸ਼ਾਨਾ ਨਹੀਂ ਬਣਾਇਆ ਜਾਂਦਾ। ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਹੋਏ ਅੰਦੋਲਨ ਵਿੱਚ ਪੰਜਾਬ ਦੇ ਕਿਸਾਨਾਂ ਦੀ ਵੱਡੀ ਭੂਮਿਕਾ ਰਹੀ ਸੀ, ਜਿਸ ਕਾਰਨ ਹੁਣ ਉਨ੍ਹਾਂ ਨੂੰ ਬਦਨਾਮ ਕਰਕੇ ਬਦਲਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


‘ਕੀ ਧੂੰਏਂ ਨੂੰ ਗੱਡੀ ‘ਚ ਭਰ ਕੇ ਦਿੱਲੀ ਛੱਡ ਆਉਂਦੇ ਹਾਂ?’

BJP ਆਗੂ ਕਪਿਲ ਮਿਸ਼ਰਾ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਚੀਮਾ ਨੇ ਕਿਹਾ ਕਿ ਉਹ ਪੂਰੀ ਤਰ੍ਹਾਂ ਝੂਠ ਬੋਲ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕਿਸ ਦੀ ਸਰਕਾਰ ਹੈ, ਇਹ ਸਾਰਿਆਂ ਨੂੰ ਪਤਾ ਹੈ। ਕੀ ਹਰਿਆਣਾ ਵਿੱਚ ਪਰਾਲੀ ਸਾੜਨ ਨਾਲ ਉੱਠਣ ਵਾਲਾ ਧੂੰਆਂ ਪਾਕਿਸਤਾਨ ਚਲਾ ਜਾਂਦਾ ਹੈ ਅਤੇ ਪੰਜਾਬ ਦਾ ਧੂੰਆਂ ਹੀ ਹਰਿਆਣਾ ਤੋਂ ਹੁੰਦਾ ਹੋਇਆ ਦਿੱਲੀ ਪਹੁੰਚਦਾ ਹੈ? ਕੀ ਧੂੰਏਂ ਦੇ ਵੀ ਵੱਖਰੇ-ਵੱਖਰੇ ਰਸਤੇ ਤੈਅ ਹਨ?

ਉਨ੍ਹਾਂ ਤਨਜ਼ ਕਰਦਿਆਂ ਪੁੱਛਿਆ ਕਿ ਕੀ 300 ਕਿਲੋਮੀਟਰ ਦੂਰ ਤੋਂ ਧੂੰਏਂ ਨੂੰ ਬੋਰੇ ਜਾਂ ਗੱਡੀ ਵਿੱਚ ਭਰ ਕੇ ਦਿੱਲੀ ਭੇਜਿਆ ਜਾਂਦਾ ਹੈ? ਚੀਮਾ ਨੇ ਕਿਹਾ ਕਿ ਝੋਨੇ ਦੀ ਖੇਤੀ ਸਿਰਫ਼ ਪੰਜਾਬ ਵਿੱਚ ਨਹੀਂ ਹੁੰਦੀ, ਸਗੋਂ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਝੋਨਾ ਉਗਾਇਆ ਜਾਂਦਾ ਹੈ ਅਤੇ ਪਰਾਲੀ ਸਾੜੀ ਜਾਂਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਸੰਦ ਮੁਹੱਈਆ ਕਰਵਾਏ ਹਨ।

Read Latest News and Breaking News at Daily Post TV, Browse for more News

Ad
Ad

Punjab District News