ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫੇਅਰ ਦਾ ਅਵਤਾਰ ਸਿੰਘ ਨੂੰ ਚੇਅਰਮੈਨ ਕੀਤਾ ਨਿਯੁਕਤ
Avtar Singh Sports Welfare Chairman; ਅਵਤਾਰ ਸਿੰਘ ਦੀ ਇਸ ਇਤਿਹਾਸਕ ਪ੍ਰਾਪਤੀ ‘ਤੇ ਪੰਜਾਬ ਸਰਕਾਰ ਵੱਲੋਂ ਵੀ ਉਨ੍ਹਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਗਿਆ ਹੈ। ਖੇਡਾਂ ਦੇ ਖੇਤਰ ਵਿੱਚ ਉਨ੍ਹਾਂ ਦੇ ਯੋਗਦਾਨ ਅਤੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਸਦਕਾ, ਪੰਜਾਬ ਸਰਕਾਰ ਵੱਲੋਂ ਅਵਤਾਰ ਸਿੰਘ ਨੂੰ ਸਪੋਰਟਸ ਵੈਲਫੇਅਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਟੋਰਾਂਟੋ ਤੋਂ ਮੈਡਲ ਜਿੱਤ ਕੇ ਜਿਵੇਂ ਹੀ ਅਵਤਾਰ ਸਿੰਘ ਆਪਣੇ ਵਤਨ ਜ਼ਿਲਾ ਹੁਸ਼ਿਆਰਪੁਰ ਪਹੁੰਚੇ, ਤਾਂ ਖੇਡ ਪ੍ਰੇਮੀਆਂ, ਪਰਿਵਾਰਕ ਮੈਂਬਰਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਬਹੁਤ ਹੀ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ। ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦੀ ਇਸ ਜਿੱਤ ਦਾ ਜਸ਼ਨ ਮਨਾਇਆ ਗਿਆ।
ਜਾਣਕਾਰੀ ਦਿੰਦੇ ਅਵਤਾਰ ਸਿੰਘ ਨੇ ਕਿਹਾ ਕੇ ਮੇਰੀ ਇਸ ਸਫ਼ਲਤਾ ਪਿੱਛੇ ਸਖ਼ਤ ਮਿਹਨਤ ਅਤੇ ਪਰਿਵਾਰ ਦਾ ਸਾਥ ਹੈ। ਮੈਂ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਇਹੀ ਸੰਦੇਸ਼ ਦੇਣਾ ਚਾਹੁੰਦਾ ਹਾਂ ਕਿ ਉਹ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਧਿਆਨ ਦੇਣ। ਸਰਕਾਰ ਵੱਲੋਂ ਮਿਲੀ ਇਸ ਨਵੀਂ ਜ਼ਿੰਮੇਵਾਰੀ (ਚੇਅਰਮੈਨ ਸਪੋਰਟਸ ਵੈਲਫੇਅਰ) ਨੂੰ ਮੈਂ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹਾਂਗਾ।