ਪੰਜਾਬ ਸਰਕਾਰ ਵੱਲੋਂ ਪੁਲਿਸ ’ਚ 450 ASI ਦੀ ਸਿੱਧੀ ਭਰਤੀ ਨੂੰ ਮਨਜ਼ੂਰੀ
- CM ਮਾਨ ਨੇ ਦਿੱਤੀ ਹਰੀ ਝੰਡੀ
- ਭਰਤੀ ਮੈਰਿਟ ਦੇ ਆਧਾਰ ’ਤੇ ਹੋਵੇਗੀ
Punjab government approves direct recruitment of ASIs: ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ 450 ਸਹਾਇਕ ਸਬ-ਇੰਸਪੈਕਟਰ (ASI) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਗ੍ਰਹਿ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫ਼ੈਸਲਾ ਲਿਆ।
ਮੁੱਖ ਮੰਤਰੀ ਮੁਤਾਬਕ ਭਰਤੀ ਪ੍ਰਕਿਰਿਆ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਕੀਤੀ ਜਾਵੇਗੀ। ਇਸ ਨਾਲ ਯੋਗ ਨੌਜਵਾਨਾਂ ਨੂੰ ਪੰਜਾਬ ਪੁਲਿਸ ਵਿੱਚ ਸੇਵਾ ਦਾ ਮੌਕਾ ਮਿਲੇਗਾ ਅਤੇ ਪੁਲਿਸ ਬਲ ਦੀ ਗਿਣਤੀ ਵਿੱਚ ਵਾਧਾ ਹੋਵੇਗਾ।
ਪੰਜਾਬ ਪੁਲਿਸ ਵਿੱਚ ਪੰਜ ਕੈਡਰਾਂ—ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਬਿਊਰੋ ਆਫ਼ ਇਨਵੈਸਟੀਗੇਸ਼ਨ, ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਸਰਵਿਸ—ਵਿੱਚ ASI ਦੇ ਕੁੱਲ 6,810 ਮਨਜ਼ੂਰਸ਼ੁਦਾ ਅਹੁਦੇ ਹਨ। ਸਰਕਾਰ ਵੱਲੋਂ ਮੌਜੂਦਾ ਅਤੇ ਸੰਭਾਵਿਤ ਖਾਲੀ ਅਹੁਦਿਆਂ ਦਾ ਮੁਲਾਂਕਣ ਕਰਕੇ ਭਰਤੀ ਤੇ ਤਰੱਕੀਆਂ ਦੀ ਯੋਜਨਾ ਤਿਆਰ ਕੀਤੀ ਗਈ ਹੈ।
ਸਰਕਾਰ ਦਾ ਕਹਿਣਾ ਹੈ ਕਿ ਨਵੀਂ ਭਰਤੀ ਨਾਲ ਪੁਲਿਸ ਦੀ ਕਾਰਗੁਜ਼ਾਰੀ ਮਜ਼ਬੂਤ ਕਰਨ ਅਤੇ ਕਾਨੂੰਨ-ਵਿਵਸਥਾ ਨਾਲ ਜੁੜੀਆਂ ਚੁਣੌਤੀਆਂ ਨਾਲ ਨਜਿੱਠਣ ਵਿੱਚ ਮਦਦ ਮਿਲੇਗੀ।
