Banner
Banner

‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਸਭ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਮੈਂ ਹਸਪਤਾਲ ਵਿਖੇ ਆਪਣੇ ਕਮਰੇ ’ਚ ਬਹਿ ਕੇ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ ਤੇ ਜਲਦ ਹੀ ਠੀਕ ਹੋ ਕੇ ਉਨ੍ਹਾਂ ਦੇ […]
Amritpal Singh
By : Updated On: 08 Sep 2025 15:11:PM
‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੂੰ ਪੰਜਾਬ ਸਰਕਾਰ ਨੇ ਦਿੱਤੀ ਮਨਜ਼ੂਰੀ

Punjab News: ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਵਿਚ ਲਏ ਗਏ ਫ਼ੈਸਲਿਆਂ ਬਾਰੇ ਜਾਣਕਾਰੀ ਦਿੱਤੀ। ਸਭ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਮੈਂ ਹਸਪਤਾਲ ਵਿਖੇ ਆਪਣੇ ਕਮਰੇ ’ਚ ਬਹਿ ਕੇ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ ਤੇ ਜਲਦ ਹੀ ਠੀਕ ਹੋ ਕੇ ਉਨ੍ਹਾਂ ਦੇ ਵਿਚਕਾਰ ਜਾਵਾਂਗਾ।


ਉਨ੍ਹਾਂ ਕਿਹਾ ਕਿ ਮੈਂ ਆਪਣੇ ਸਾਰੇ ਅਧਿਕਾਰੀਆਂ ਤੇ ਮੰਤਰੀਆਂ ਨੂੰ ਹੁਕਮ ਦਿੱਤਾ ਹੈ ਕਿ ਇਸ ਦੁੱਖ ਦੀ ਘੜੀ ਵਿਚ ਲੋਕਾਂ ਦੇ ਨਾਲ ਜਾ ਕੇ ਖੜ੍ਹੇ ਹੋਵੋ। ਉਨ੍ਹਾਂ ਦੱਸਿਆ ਕਿ ਅਸੀਂ ‘ਜਿਸ ਦਾ ਖ਼ੇਤ, ਉਸ ਦੀ ਰੇਤ’ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਖ਼ਰਾਬ ਹੋਈਆਂ ਫ਼ਸਲਾਂ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ 4 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਘਰਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਤੋਂ ਬਾਅਦ ਹਰੇਕ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਹਰ ਦੁੱਖ ਦੀ ਘੜੀ ਵਿਚ ਪੰਜਾਬੀਆਂ ਦੇ ਨਾਲ ਖੜ੍ਹੀ ਹੈ।

Read Latest News and Breaking News at Daily Post TV, Browse for more News

Ad
Ad