Punjab Cabinet Meeting: ਪੰਜਾਬ ਸਰਕਾਰ ਨੇ ਕੱਲ੍ਹ (30 ਜੁਲਾਈ) ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਸਵੇਰੇ 10 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਕਈ ਮੁੱਦਿਆਂ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ।
ਮੰਨਿਆ ਜਾ ਰਿਹਾ ਹੈ ਕਿ ਨਸ਼ਿਆਂ ਵਿਰੁੱਧ ਜੰਗ ਲਈ ਕੋਈ ਵੱਡਾ ਫੈਸਲਾ ਹੋ ਸਕਦਾ ਹੈ। ਇਸ ਤੋਂ ਇਲਾਵਾ ਲੈਂਡ ਪੂਲਿੰਗ ਨੀਤੀ ‘ਤੇ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਫੀਡਬੈਕ ਲੈ ਸਕਦੇ ਹਨ। ਨਾਲ ਹੀ, ਸਰਕਾਰ ਹਸਪਤਾਲਾਂ ਬਾਰੇ ਫੈਸਲਾ ਲੈ ਸਕਦੀ ਹੈ।
