Journalism Of Hope
BREAKING NEWS
ਮਾਨਸਾ ਤੋਂ ਡਾਕਟਰਾਂ ਨਿਸ਼ਾਨ ਸਿੰਘ ਨੇ ਛੱਡੀ ਅਕਾਲੀ ਦਲ, ਕਾਂਗਰਸ ‘ਚ ਹੋਏ ਸ਼ਾਮਿਲ.....ਪੰਜਾਬ ਦੇ ਸਾਬਕਾ DGP ਸਿਧਾਰਥ ਚਟੋਪਾਧਿਆਏ ਭਾਰਤੀ ਰਾਸ਼ਟਰਵਾਦੀ ਪਾਰਟੀ ’ਚ ਹੋਏ ਸ਼ਾਮਲ......ਮਲਿਕਾਰਜੁਨ ਖੜਗੇ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਰਾਹਤ, ਸੰਗਰੂਰ ਅਦਾਲਤ ਦੀ ਕਾਰਵਾਈ ’ਤੇ ਲਾਈ ਰੋਕ......ਪੰਜਾਬ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 7 ਦਸੰਬਰ ਤੋਂ ਕਰਨਗੇ ਤਿੰਨ ਦਿਨ ਹੜਤਾਲ......WhatsApp ਲੈ ਕੇ ਆਇਆ ਨਵਾਂ ਫੀਚਰ: ਹੁਣ 14 ਦਿਨ ਪਹਿਲਾਂ ਤੱਕ ਸ਼ਡਿਊਲ ਕਰ ਸਕੋਗੇ ਮੈਸੇਜ......ਦੋ ਸਕੇ ਭਰਾਵਾਂ ’ਤੇ ਪਤਨੀਆਂ ਦੀ ਹੱਤਿਆ ਕਰਕੇ ਲਾਸ਼ਾਂ ਨੂੰ ਜੰਗਲ ’ਚ ਦੱਬਿਆ, ਪੁਲਿਸ ਨੇ ਮਿੱਟੀ ਪੱਟ ਕੇ ਕੱਢੀਆਂ ਲਾਸ਼ਾਂ......7 ਸਾਲਾ ਬੱਚੀ ਨਾਲ ਜਬਰ-ਜਨਾਹ ਤੇ ਕਤਲ ਦੇ ਦੋਸ਼ੀ ਨੂੰ ਫਾਂਸੀ ਦੀ ਸਜ਼ਾ......ਨਿਵੇਸ਼ਕਾਂ ਨਾਲ ਧੋਖਾਧੜੀ ਮਾਮਲਾ: ED ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ’ਚ 8 ਥਾਵਾਂ ’ਤੇ ਛਾਪੇਮਾਰੀ......ਚੰਡੀਗੜ੍ਹ ਪੁਲਿਸ ਮੁਲਾਜ਼ਮਾਂ ਦੇ ਪੁੱਤਰਾਂ ਨਾਲ ਜੁੜੇ ਕੁੱਟਮਾਰ ਮਾਮਲੇ ਦੀ ਜਾਂਚ CBI ਹਵਾਲੇ

ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ – ਹਰਪਾਲ ਸਿੰਘ ਚੀਮਾ

Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ – ਹਰਪਾਲ ਸਿੰਘ ਚੀਮਾ

Punjab News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਦਿੜ੍ਹਬਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰਨ ਲਈ ਰੈਸਟ ਹਾਊਸ, ਸੰਗਰੂਰ ਤੋਂ ਤਿੰਨ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਆਦੇਸ਼ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਡਾਕਟਰਾਂ, ਨਰਸਾਂ ਅਤੇ ਫਾਰਮਾਸਿਸਟਾਂ ਨਾਲ ਲੈਸ ਐਂਬੂਲੈਂਸਾਂ ਹੜ੍ਹ ਤੋਂ ਬਾਅਦ ਦੀਆਂ ਸਿਹਤ ਚੁਣੌਤੀਆਂ ਦਾ ਹੱਲ ਕਰਨਗੀਆਂ ਅਤੇ ਲੋਕਾਂ ਨੂੰ ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਹੋਰ ਬਿਮਾਰੀਆਂ ਤੋਂ ਬਚਾਉਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਰਾਹੀਂ ਅਗਲੇ 15 ਦਿਨਾਂ ਲਈ ਮੁਫ਼ਤ ਡਾਕਟਰੀ ਜਾਂਚ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾਣਗੀਆਂ, ਅਤੇ ਗੰਭੀਰ ਮਾਮਲਿਆਂ ਵਿੱਚ, ਮਰੀਜ਼ਾਂ ਨੂੰ ਅਗਲੇ ਇਲਾਜ ਲਈ ਨੇੜਲੇ ਸਿਹਤ ਕੇਂਦਰਾਂ ਵਿੱਚ ਭੇਜਿਆ ਜਾਵੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਬਿਹਤਰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾਈ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਆਫ਼ਤ ਪ੍ਰਬੰਧਨ ਐਕਟ, ਮਾਈਨਿੰਗ ਐਕਟ ਅਤੇ ਹੋਰ ਸਬੰਧਤ ਕਾਨੂੰਨਾਂ ਵਿੱਚ ਜ਼ਰੂਰੀ ਸੋਧਾਂ ਸੈਸ਼ਨ ਵਿੱਚ ਰੱਖੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਵਾਲੀ ਸਮੁੱਚੀ ਸਰਕਾਰ ਤੇ ਆਮ ਆਦਮੀ ਪਾਰਟੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਭਲਾਈ ਲਈ ਸਮਰਪਿਤ ਹੈ, ਅਤੇ ਇਹ ਸੈਸ਼ਨ ਉਸ ਵਚਨਬੱਧਤਾ ਨੂੰ ਦਰਸਾਏਗਾ।

ਰੰਗਲਾ ਪੰਜਾਬ ਚੜ੍ਹਦੀ ਕਲਾ ਫੰਡ ਇਕੱਤਰ ਕਰਨ ਦੀ ਮੁਹਿੰਮ ਨੂੰ ਸਫ਼ਲ ਕਰਾਰ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਦੁਨੀਆ ਭਰ ਦੇ ਪੰਜਾਬੀਆਂ ਵੱਲੋਂ ਦਿੱਤੇ ਜਾ ਰਹੇ ਭਾਰੀ ਯੋਗਦਾਨ ਨੇ ਆਮ ਸਥਿਤੀ ਬਹਾਲ ਕਰਨ ਦੇ ਯਤਨਾਂ ਨੂੰ ਮਜ਼ਬੂਤੀ ਦਿੱਤੀ ਹੈ। ਇਨ੍ਹਾਂ ਮੁਸ਼ਕਲ ਸਮਿਆਂ ਵਿੱਚ ਮਦਦ ਕਰਨ ਲਈ ਪ੍ਰਵਾਸੀ ਭਾਰਤੀਆਂ ਦਾ ਧੰਨਵਾਦ ਕਰਦੇ ਹੋਏ, ਉਨ੍ਹਾਂ ਕਿਹਾ ਕਿ ਇਹ ਫੰਡ ਉਨ੍ਹਾਂ ਪਰਿਵਾਰਾਂ ਦੀ ਹਿੰਮਤ ਵਧਾਏਗਾ ਜਿਨ੍ਹਾਂ ਨੂੰ ਕੁਦਰਤ ਦੇ ਕਹਿਰ ਕਾਰਨ ਭਾਰੀ ਨੁਕਸਾਨ ਹੋਇਆ ਹੈ।

ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਆਬਾਦੀ ਦੀ ਸਹਾਇਤਾ ਲਈ ਹਰ ਸੰਭਵ ਕਦਮ ਚੁੱਕੇਗੀ, ਜਿਸਦਾ ਉਦੇਸ਼ ਪੰਜਾਬ ਨੂੰ ਮਜ਼ਬੂਤ ਅਤੇ ਖੁਸ਼ਹਾਲ ਬਣਾਉਣਾ ਹੈ। ਇਸ ਮੌਕੇ ਵਿੱਤ ਮੰਤਰੀ ਦੇ ਓ ਐਸ ਡੀ ਐਡਵੋਕੇਟ ਤਪਿੰਦਰ ਸਿੰਘ ਸੋਹੀ, ਸਹਿਤ ਵਿਭਾਗ ਦੀਆਂ ਟੀਮਾਂ ਅਤੇ ਵੱਡੀ ਗਿਣਤੀ ਵਿੱਚ ਪਤਵੰਤੇ ਮੌਜੂਦ ਸਨ।

Read Latest News and Breaking News at Daily Post TV, Browse for more News

Ad
Ad

Punjab District News