Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਸਰਕਾਰ ਵੱਲੋਂ 130 ਮੈਡੀਕਲ ਅਫਸਰਾਂ ਦੀ ਨਿਯੁਕਤੀ ਦਾ ਫੈਸਲਾ, ਮਾਰਚ ਤੱਕ ਸੰਭਾਲਣਗੇ ਚਾਰਜ

Punjab government appoint 130 medical officers – ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ 130 ਮੈਡੀਕਲ ਅਫਸਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਗਾਇਨੇਕੋਲੋਜੀ, ਮੈਡਿਸਿਨ, ਮਾਨਸਿਕ ਰੋਗ, ਐਨੇਸਥੀਸੀਆ ਅਤੇ ਹੋਰ ਵਿਸ਼ੇਸ਼ਗਿਆਨ ਸ਼ਾਮਲ ਹਨ। ਨਿਯੁਕਤੀ ਦੀ ਪੂਰੀ ਪ੍ਰਕਿਰਿਆ 28 ਫਰਵਰੀ ਤੱਕ ਮੁਕੰਮਲ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਵਿਸ਼ੇਸ਼ਗਿਆਨ ਮਾਰਚ ਤੋਂ ਆਪਣੀ ਡਿਊਟੀ ਸੰਭਾਲਣਗੇ। […]
By : Updated On: 22 Feb 2025 12:24:PM
ਪੰਜਾਬ ਸਰਕਾਰ ਵੱਲੋਂ 130 ਮੈਡੀਕਲ ਅਫਸਰਾਂ ਦੀ ਨਿਯੁਕਤੀ ਦਾ ਫੈਸਲਾ, ਮਾਰਚ ਤੱਕ ਸੰਭਾਲਣਗੇ ਚਾਰਜ

Punjab government appoint 130 medical officers – ਪੰਜਾਬ ਸਰਕਾਰ ਨੇ ਰਾਸ਼ਟਰੀ ਸਿਹਤ ਮਿਸ਼ਨ ਤਹਿਤ 130 ਮੈਡੀਕਲ ਅਫਸਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਗਾਇਨੇਕੋਲੋਜੀ, ਮੈਡਿਸਿਨ, ਮਾਨਸਿਕ ਰੋਗ, ਐਨੇਸਥੀਸੀਆ ਅਤੇ ਹੋਰ ਵਿਸ਼ੇਸ਼ਗਿਆਨ ਸ਼ਾਮਲ ਹਨ। ਨਿਯੁਕਤੀ ਦੀ ਪੂਰੀ ਪ੍ਰਕਿਰਿਆ 28 ਫਰਵਰੀ ਤੱਕ ਮੁਕੰਮਲ ਹੋ ਜਾਵੇਗੀ, ਜਿਸ ਤੋਂ ਬਾਅਦ ਇਹ ਵਿਸ਼ੇਸ਼ਗਿਆਨ ਮਾਰਚ ਤੋਂ ਆਪਣੀ ਡਿਊਟੀ ਸੰਭਾਲਣਗੇ।

ਇਸ਼ਤਿਹਾਰ

ਡਾਕਟਰਾਂ ਦੀ ਘਾਟ ਕਰੇਗੀ ਪੂਰੀ, ਹਸਪਤਾਲਾਂ ਤੋਂ ਮੰਗੀ ਗਈ ਸੂਚੀ

ਸਿਹਤ ਵਿਭਾਗ ਨੇ ਸੂਬੇ ਦੇ ਸਮੂਹ ਹਸਪਤਾਲਾਂ ਤੋਂ ਵਿਸ਼ੇਸ਼ਗਿਆਨ ਦੀ ਲਿਸਟ ਮੰਗੀ ਸੀ, ਜਿਸ ਅਧਾਰ ‘ਤੇ ਨਿਯੁਕਤੀ ਦੀ ਪ੍ਰਕਿਰਿਆ ਚਲ ਰਹੀ ਹੈ। ਜਾਣਕਾਰੀ ਮੁਤਾਬਕ, ਇਸ ਸਬੰਧੀ ਟੈਂਡਰ ਜਾਰੀ ਕੀਤਾ ਜਾ ਚੁੱਕਾ ਹੈ। ਸਰਕਾਰ ਦਾ ਉਦੇਸ਼ ਹੈ ਕਿ ਪੰਜਾਬ ਦੇ ਕਮਿਊਨਿਟੀ ਹੈਲਥ ਸੈਂਟਰ (CHC) ਵਿੱਚ ਡਾਕਟਰਾਂ ਦੀ ਘਾਟ ਨੂੰ ਦੂਰ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਸਿਹਤ ਸੰਬੰਧੀ ਕਿਸੇ ਤਰ੍ਹਾਂ ਦੀ ਤਕਲੀਫ਼ ਨਾ ਹੋਵੇ।

ਸੂਬੇ ‘ਚ ਮੌਜੂਦਾ ਸਮੇਂ CHC ਦੇ 72% ਅਹੁਦੇ ਖਾਲੀ ਪਏ ਹਨ, ਜਿਸ ਕਾਰਨ ਲੋਕਾਂ ਨੂੰ ਉੱਚ ਪੱਧਰੀ ਇਲਾਜ ਦੀ ਕਮੀ ਮਹਿਸੂਸ ਹੋ ਰਹੀ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸਰਕਾਰ ਲੋੜੀਦੇ ਵਿਸ਼ੇਸ਼ਗਿਆਨ ਨੂੰ ਤੈਨਾਤ ਕਰਕੇ ਸਿਹਤ ਵਿਭਾਗ ਦੀ ਬਿਹਤਰੀ ਲਈ ਯਤਨਸ਼ੀਲ ਹੈ।

37 ਬਾਲ ਰੋਗ ਵਿਸ਼ੇਸ਼ਗਿਆਨ ਤੇ ਹੋਰ ਡਾਕਟਰਾਂ ਦੀ ਨਿਯੁਕਤੀ

ਮਿਲੀ ਜਾਣਕਾਰੀ ਅਨੁਸਾਰ, ਇਹ ਭਰਤੀ ਰਾਸ਼ਟਰੀ ਸਿਹਤ ਮਿਸ਼ਨ, ਪੰਜਾਬ ਰਾਹੀਂ ਕੀਤੀ ਜਾ ਰਹੀ ਹੈ। ਇਸ ਤਹਿਤ 37 ਬਾਲ ਰੋਗ ਵਿਸ਼ੇਸ਼ਗਿਆਨ, 31 ਮੈਡਿਸਿਨ, 29 ਗਾਇਨੇਕੋਲੋਜੀ, 15 ਰੇਡੀਓਲੋਜੀ, 14 ਆਮ ਸਰਜਰੀ ਅਤੇ 4 ਮਾਨਸਿਕ ਰੋਗ ਵਿਸ਼ੇਸ਼ਗਿਆਨ ਦੀ ਨਿਯੁਕਤੀ ਕੀਤੀ ਜਾਵੇਗੀ।

ਇਹ ਡਾਕਟਰ ਜਲੰਧਰ, ਅੰਮ੍ਰਿਤਸਰ, ਫਿਰੋਜ਼ਪੁਰ, ਗੁਰਦਾਸਪੁਰ, ਸੰਘਰੂਰ, ਮੋਹਾਲੀ, ਬਠਿੰਡਾ, ਫਤਿਹਗੜ੍ਹ ਸਾਹਿਬ, ਮਾਨਸਾ ਅਤੇ ਹੋਰ ਜ਼ਿਲ੍ਹਿਆਂ ਦੇ CHC ‘ਚ ਆਪਣੀ ਸੇਵਾਵਾਂ ਦੇਣਗੇ।

AAP ਸਰਕਾਰ ਵੱਲੋਂ ਤੁਰੰਤ ਕਾਰਵਾਈ

ਗੌਰਤਲਬ ਹੈ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਵਿਸ਼ੇਸ਼ਗਿਆਨ ਦੀ ਘਾਟ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ‘ਚ ਮੁਸ਼ਕਿਲ ਆ ਰਹੀ ਸੀ। ਦਿੱਲੀ ਦੇ ਚੋਣ ਨਤੀਜਿਆਂ ਤੋਂ ਬਾਅਦ, ਪੰਜਾਬ ਦੀ ਆਪ ਸਰਕਾਰ ਨੇ ਹਰ ਖੇਤਰ ‘ਚ ਤੇਜ਼ੀ ਨਾਲ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਲੋਕਾਂ ਦਾ ਭਰੋਸਾ ਜਿੱਤਿਆ ਜਾ ਸਕੇ।

Read Latest News and Breaking News at Daily Post TV, Browse for more News

Ad
Ad

Punjab District News