Journalism Of Hope
BREAKING NEWS
ਝੋਟਾ ਕਤਲ ਕਾਂਡ: ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਟੀਮ, ਪੁਲਿਸ ਨੇ ਸੌਂਪੀਆਂ ਕੇਸ ਦੀਆਂ ਫਾਈਲਾਂ......ਪੰਜਾਬ ਵਿੱਚ ਅੱਜ ਤੋਂ ਬੱਸਾਂ ਦਾ ਚੱਕਾ ਜਾਮ: ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ.....ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ, ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਦਾ ਐਲਾਨ........ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ ਨੇ ਲਾਏ ਇਲਜ਼ਾਮ.......ਟਾਈਗਰ ਸ਼ਰਾਫ਼ ’ਤੇ ਗੋਲੀਬਾਰੀ ਮਾਮਲੇ ’ਚ ਵੱਡਾ ਖੁਲਾਸਾ: ਨਿਸ਼ਾਨੇ ’ਤੇ ਸੀ ਕੋਈ ਹੋਰ ਵੱਡੀ ਬਾਲੀਵੁੱਡ ਹਸਤੀ !.........ਕਾਂਗਰਸ ਦੇ ਸਾਬਕਾ ਵਿਧਾਇਕ ਦਾ ਗੰਨਮੈਨ ਅਫ਼ੀਮ ਸਮੇਤ ਗ੍ਰਿਫ਼ਤਾਰ, 2 ਹੋਰ ਸਾਥੀ ਵੀ ਕਾਬੂ......ਗੁ: ਬੰਗਲਾ ਸਾਹਿਬ ਨੇੜਲੇ ਰਸਤੇ ’ਤੇ ਪੁਲਿਸ ਦੀ ਐਂਟਰੀ ਬੰਦ, DSGMC ਨੇ ਲਿਆ ਵੱਡਾ ਫ਼ੈਸਲਾ.........ਝੋਟਾ ਕਤਲ ਕਾਂਡ ਤੋਂ ਬਾਅਦ ਮਾਨਸਾ ’ਚ 3 ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ, 4 ਸੀਲ.....ਪੰਜਾਬ ’ਚ ਪਰਾਲੀ ਸਾੜਨ ਦੇ ਮਾਮਲਿਆਂ ’ਚ ਵਾਧਾ, 5 ਦਿਨਾਂ ’ਚ 219 ਮਾਮਲੇ ਆਏ ਸਾਹਮਣੇ.............

ਪੰਜਾਬ ਦੇ 3 ਲੱਖ ਸਰਕਾਰੀ ਮੁਲਾਜ਼ਮ ਦੋ ਦਿਨ ਸਮੂਹਿਕ ਛੁੱਟੀ ’ਤੇ, ਹੜਤਾਲ ਦਾ ਅੱਜ ਦੂਜਾ ਦਿਨ

Punjab government employees on a two-day mass leave; ਚੰਡੀਗੜ੍ਹ: ਪੰਜਾਬ ਵਿੱਚ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰੀਬ ਤਿੰਨ ਲੱਖ ਸਰਕਾਰੀ ਮੁਲਾਜ਼ਮ ਬੁੱਧਵਾਰ ਅਤੇ ਵੀਰਵਾਰ ਨੂੰ ਸਮੂਹਿਕ ਇਤਫ਼ਾਕੀਆ ਛੁੱਟੀ ’ਤੇ ਰਹਿਣਗੇ। ਮੁਲਾਜ਼ਮਾਂ ਦੇ ਇਸ ਦੋ ਰੋਜ਼ਾ ਅੰਦੋਲਨ ਕਾਰਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਦਾ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਦੇ 3 ਲੱਖ ਸਰਕਾਰੀ ਮੁਲਾਜ਼ਮ ਦੋ ਦਿਨ ਸਮੂਹਿਕ ਛੁੱਟੀ ’ਤੇ, ਹੜਤਾਲ ਦਾ ਅੱਜ ਦੂਜਾ ਦਿਨ

Punjab government employees on a two-day mass leave; ਚੰਡੀਗੜ੍ਹ: ਪੰਜਾਬ ਵਿੱਚ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਰੀਬ ਤਿੰਨ ਲੱਖ ਸਰਕਾਰੀ ਮੁਲਾਜ਼ਮ ਬੁੱਧਵਾਰ ਅਤੇ ਵੀਰਵਾਰ ਨੂੰ ਸਮੂਹਿਕ ਇਤਫ਼ਾਕੀਆ ਛੁੱਟੀ ’ਤੇ ਰਹਿਣਗੇ। ਮੁਲਾਜ਼ਮਾਂ ਦੇ ਇਸ ਦੋ ਰੋਜ਼ਾ ਅੰਦੋਲਨ ਕਾਰਨ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਦਾ ਅਸਰ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਦੇ ਕੰਮ ’ਤੇ ਵੀ ਪੈ ਸਕਦਾ ਹੈ।

ਸਰਕਾਰੀ ਮੁਲਾਜ਼ਮ ਪਿਛਲੇ ਕਈ ਮਹੀਨਿਆਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਮੁਲਾਜ਼ਮ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਮੀਦ ਮੁਤਾਬਕ ਕਾਰਵਾਈ ਨਹੀਂ ਕੀਤੀ ਗਈ।

ਇਸ ਦੇ ਵਿਰੋਧ ਵਿੱਚ ਮੁਲਾਜ਼ਮ ਜਥੇਬੰਦੀਆਂ ਨੇ ਦੋ ਦਿਨ ਸਮੂਹਿਕ ਇਤਫ਼ਾਕੀਆ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਛੁੱਟੀ ’ਤੇ ਰਹਿਣ ਕਾਰਨ ਸਰਕਾਰੀ ਕੰਮਕਾਜ ਅਤੇ ਲੋਕਾਂ ਦੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮ ਪ੍ਰਭਾਵਿਤ ਹੋ ਸਕਦੇ ਹਨ।

Read Latest News and Breaking News at Daily Post TV, Browse for more News

Ad
Ad

Punjab District News