Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ: ਡਾ. ਬਲਜੀਤ ਕੌਰ

Punjab Floods: ਮਾਨ ਦੇ ਹੁਕਮਾਂ ਮੁਤਾਬਕ, ਇਸ ਵਾਰ ਹੜ੍ਹ ਨਾਲ ਨੁਕਸਾਨ ਝੱਲ ਰਹੇ ਕੱਚੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ। Flood-hit Fazilka Villages: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦੇ ਰਾਮ ਸਿੰਘ ਭੈਣੀ ਸਮੇਤ ਬਾਰਡਰ ਏਰੀਏ ਦੇ ਤਕਰੀਬਨ 20 ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ: ਡਾ. ਬਲਜੀਤ ਕੌਰ

Punjab Floods: ਮਾਨ ਦੇ ਹੁਕਮਾਂ ਮੁਤਾਬਕ, ਇਸ ਵਾਰ ਹੜ੍ਹ ਨਾਲ ਨੁਕਸਾਨ ਝੱਲ ਰਹੇ ਕੱਚੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।

Flood-hit Fazilka Villages: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਫਾਜ਼ਿਲਕਾ ਦੇ ਰਾਮ ਸਿੰਘ ਭੈਣੀ ਸਮੇਤ ਬਾਰਡਰ ਏਰੀਏ ਦੇ ਤਕਰੀਬਨ 20 ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ, ਇਸ ਵਾਰ ਹੜ੍ਹ ਨਾਲ ਨੁਕਸਾਨ ਝੱਲ ਰਹੇ ਕੱਚੀਆਂ ਜ਼ਮੀਨਾਂ ਦੇ ਕਿਸਾਨਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਵੇਗਾ।

ਡਾ. ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀ ਪ੍ਰਕਿਰਿਆ ਸ਼ੁਰੂ ਕਰਵਾ ਦਿੱਤੀ ਗਈ ਹੈ ਅਤੇ ਗਿਰਦਾਵਰੀ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਆਪਣੇ ਵੱਲੋਂ ਵੀ 2 ਲੱਖ ਰੁਪਏ ਰਾਹਤ ਫੰਡ ਵਿੱਚ ਦਿੱਤੇ ਗਏ ਹਨ ਤਾਂ ਜੋ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ।

ਡਾ. ਬਲਜੀਤ ਕੌਰ ਨੇ ਕਿਹਾ, “ਸਾਡੀ ਸਰਕਾਰ ਦਾ ਪਹਿਲਾ ਮਕਸਦ ਹਰ ਪ੍ਰਭਾਵਿਤ ਪਰਿਵਾਰ ਨੂੰ ਜਲਦੀ ਤੋਂ ਜਲਦੀ ਰਾਹਤ ਪਹੁੰਚਾਉਣਾ ਹੈ। ਅਸੀਂ ਆਪਣੇ ਭੈਣ-ਭਰਾਵਾਂ ਦੇ ਨਾਲ ਹਰ ਕਦਮ ਤੇ ਖੜ੍ਹੇ ਹਾਂ ਅਤੇ ਜਦੋਂ ਤਕ ਉਨ੍ਹਾਂ ਦੀ ਜ਼ਿੰਦਗੀ ਮੁੜ ਪਟੜੀ ’ਤੇ ਨਹੀਂ ਆ ਜਾਂਦੀ, ਸਾਡੀ ਮਿਹਨਤ ਜਾਰੀ ਰਹੇਗੀ।”

ਹੜ੍ਹ ਨਾਲ ਟੁੱਟੀਆਂ ਸੜਕਾਂ ਅਤੇ ਹੋਰ ਨੁਕਸਾਨ ਦੀ ਮੁਰੰਮਤ ਲਈ ਵੀ ਕੰਮ ਸ਼ੁਰੂ

ਉਨ੍ਹਾਂ ਕਿਹਾ ਕਿ ਹੜ੍ਹ ਨਾਲ ਟੁੱਟੀਆਂ ਸੜਕਾਂ ਅਤੇ ਹੋਰ ਨੁਕਸਾਨ ਦੀ ਮੁਰੰਮਤ ਲਈ ਵੀ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਲੋਕਾਂ ਨੂੰ ਆਵਾਜਾਈ ਸਹੂਲਤਾਂ ਮੁੜ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਹਤ ਸਮਗਰੀ, ਮੈਡੀਕਲ ਕੈਂਪ ਅਤੇ ਹੋਰ ਸਹੂਲਤਾਂ ਪਹਿਲਾਂ ਹੀ ਲੋਕਾਂ ਤੱਕ ਪਹੁੰਚਾਈ ਜਾ ਰਹੀਆਂ ਹਨ।

ਡਾ. ਕੌਰ ਨੇ ਭਰੋਸਾ ਦਿਵਾਇਆ ਕਿ ਸਰਕਾਰ ਹਰੇਕ ਪ੍ਰਭਾਵਿਤ ਪਰਿਵਾਰ ਦੇ ਨਾਲ ਹੈ ਅਤੇ ਮੁੜ ਵਸੇਬੇ ਅਤੇ ਮੁਰੰਮਤ ਦਾ ਕੰਮ ਜਲਦ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦਾ ਪਸਾਰ ਨਾ ਹੋਵੇ ਇਸ ਲਈ ਸਿਹਤ ਵਿਭਾਗ ਨੂੰ ਪਾਬੰਦ ਕੀਤਾ ਗਿਆ ਹੈ।

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਦੱਸਿਆ ਕਿ ਸੜਕਾਂ ਨੂੰ ਇਕ ਵਾਰ ਆਵਾਜਾਈ ਲਈ ਰਿਪੇਅਰ ਕੀਤਾ ਜਾਂਦਾ ਹੈ ਅਤੇ ਫਿਰ ਲੋਕ ਰਾਏ ਨਾਲ ਸੜਕਾਂ ਨੂੰ ਉੱਚਾ ਕਰਕੇ ਬਣਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਫਸਲਾਂ ਦੇ ਹੋਏ ਨੁਕਸਾਨ ਦੇ ਨਾਲ ਘਰਾਂ ਅਤੇ ਜਾਨਵਰਾਂ ਦੇ ਹੋਏ ਨੁਕਸਾਨ ਲਈ ਵੀ ਮੁਆਵਜਾ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਗਿਰਦਾਵਰੀ ਸ਼ੁਰੂ ਹੋ ਗਈ ਹੈ।

Read Latest News and Breaking News at Daily Post TV, Browse for more News

Ad
Ad

Punjab District News